ਚੰਡੀਗੜ੍ਹ (ਅੰਕੁਰ): ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਕੇਨਰਾ ਬੈਂਕ ਨਾਲ ਭਾਈਵਾਲੀ ਜ਼ਰੀਏ ਸੂਬੇ ਭਰ ਦੇ ਸਰਕਾਰੀ ਸਕੂਲਾਂ ’ਚ ਕੰਮ ਕਰਦੇ 44,301 ਮਿਡ-ਡੇਅ ਮੀਲ ਕੁੱਕ-ਕਮ-ਹੈਲਪਰਾਂ ਨੂੰ 16 ਲੱਖ ਰੁਪਏ ਦਾ ਦੁਰਘਟਨਾ ਬੀਮਾ ਕਵਰ ਅਤੇ ਹੋਰ ਲਾਭ ਪ੍ਰਦਾਨ ਕਰਨ ਲਈ ਇਕ ਵਿਆਪਕ ਬੀਮਾ ਯੋਜਨਾ ਸ਼ੁਰੂ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਅਨਿੰਦਿਤਾ ਮਿੱਤਰਾ, ਆਈ. ਏ. ਐੱਸ. ਦੀ ਮੌਜੂਦਗੀ ’ਚ ਵੀਰਵਾਰ ਨੂੰ ਡਾਇਰੈਕਟੋਰੇਟ ਆਫ਼ ਐਲੀਮੈਂਟਰੀ ਐਜੂਕੇਸ਼ਨ (ਮਿਡ-ਡੇਅ ਮੀਲ) ਅਤੇ ਕੇਨਰਾ ਬੈਂਕ ਚੰਡੀਗੜ੍ਹ ਦਰਮਿਆਨ ਇਕ ਸਮਝੌਤਾ (ਐੱਮ. ਓ. ਯੂ.) ਸਹੀਬੱਧ ਕੀਤਾ ਗਿਆ। ਇਸ ਭਾਈਵਾਲੀ ਦਾ ਉਦੇਸ਼ ਕੁੱਕ-ਕਮ-ਹੈਲਪਰਾਂ ਨੂੰ ਵਿੱਤੀ ਸੁਰੱਖਿਆ ਅਤੇ ਹੋਰ ਲਾਭ ਪ੍ਰਦਾਨ ਕਰਨਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 1 ਅਗਸਤ ਤੋਂ ਲੱਗਣਗੀਆਂ ਇਹ ਕਲਾਸਾਂ! ਗਰਮੀ ਦੀਆਂ ਛੁੱਟੀਆਂ ਵਿਚਾਲੇ ਨਵੇਂ ਹੁਕਮ ਜਾਰੀ
ਇਸ ਬੀਮਾ ਯੋਜਨਾ ਦੀਆਂ ਮੁੱਖ ਵਿਸ਼ੇਸ਼ਤਾਵਾਂ ਨੂੰ ਉਜਾਗਰ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਕਵਰ ਵਿਆਪਕ ਲਾਭ ਪ੍ਰਦਾਨ ਕਰਦਾ ਹੈ, ਜਿਸ ’ਚ ਕੁਦਰਤੀ ਕਾਰਨਾਂ ਕਰ ਕੇ ਮੌਤ ਹੋਣ ’ਤੇ 1 ਲੱਖ ਰੁਪਏ ਦਾ ਮਿਆਦੀ ਬੀਮਾ, ਦੁਰਘਟਨਾ ’ਚ ਮੌਤ ਹੋਣ ’ਤੇ 16 ਲੱਖ ਰੁਪਏ ਅਤੇ 18 ਲੱਖ ਰੁਪਏ ਦਾ ਹਵਾਈ ਦੁਰਘਟਨਾ ਕਵਰ ਸ਼ਾਮਲ ਹੈ। ਇਹ ਯੋਜਨਾ ਜ਼ੀਰੋ ਬੈਲੇਂਸ ਦੀ ਸ਼ਰਤ ਤੋਂ ਬਿਨਾਂ ਮੁਸ਼ਕਲ ਰਹਿਤ ਬੈਂਕਿੰਗ, ਖਾਤਾ ਧਾਰਕਾਂ ਲਈ ਸੌਖ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ 10,000 ਰੁਪਏ ਤੱਕ ਦੀ ਤੁਰੰਤ ਓਵਰਡਰਾਫਟ ਦੀ ਸਹੂਲਤ ਜਾਂ ਪਿਛਲੇ ਮਹੀਨੇ ਦੀ ਕੁੱਲ ਤਨਖਾਹ ਦਾ 50 ਫੀਸਦੀ ਦੇਣ, ਵਰਗੇ ਲਾਭ ਵੀ ਪ੍ਰਦਾਨ ਕਰਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
NEXT STORY