ਜਗਰਾਓਂ: ਜਗਰਾਓਂ ਦੇ ਪਿੰਡ ਸ਼ੇਰਪੁਰ ਕਲਾਂ ਵਿਚ ਭਿਆਨਕ ਸੜਕ ਹਾਦਸੇ ਵਿਚ ਇਕ ਵਿਦਿਆਰਥਣ ਦੀ ਦਰਦਨਾਕ ਮੌਤ ਹੋ ਗਈ ਹੈ, ਜਦਕਿ ਉਸ ਦੀ ਸਹੇਲੀ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ ਹੈ। ਮ੍ਰਿਤਕ ਬੱਚੀ ਦੀ ਪਛਾਣ ਅੰਮ੍ਰਿਤ ਕੌਰ ਵਜੋਂ ਹੋਈ ਹੈ, ਜਿਸ ਦੀ ਉਮਰ ਮਹਿਜ਼ 13 ਸਾਲ ਦੱਸੀ ਜਾ ਰਹੀ ਹੈ। ਉਹ ਆਪਣੀ ਸਹੇਲੀ ਦੀਪ ਕੌਰ ਦੇ ਨਾਲ ਸਾਈਕਲ ਰਾਹੀਂ ਸਕੂਲ ਤੋਂ ਵਾਪਸ ਪਰਤ ਰਹੀ ਸੀ ਕਿ ਰਾਹ ਵਿਚ ਇਹ ਭਾਣਾ ਵਾਪਰ ਗਿਆ।
ਜਾਣਕਾਰੀ ਮੁਤਾਬਕ, ਸਕੂਲ ਤੋਂ ਛੁੱਟੀ ਹੋਣ ਮਗਰੋਂ ਅੰਮ੍ਰਿਤ ਕੌਰ ਅਤੇ ਦੀਪ ਕੌਰ ਸਾਈਕਲ 'ਤੇ ਸਵਾਰ ਹੋ ਕੇ ਘਰ ਪਰਤ ਰਹੀਆਂ ਸਨ। ਇਸ ਦੌਰਾਨ ਇਕ ਤੇਜ਼ ਰਫ਼ਤਾਰ ਟ੍ਰੈਕਟਰ ਟਰਾਲੀ ਨੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ। ਹਾਦਸਾ ਇੰਨਾ ਭਿਆਨਕ ਸੀ ਕਿ ਅੰਮ੍ਰਿਤ ਕੌਰ ਮੌਕੇ 'ਤੇ ਹੀ ਦਮ ਤੋੜ ਗਈ, ਜਦਕਿ ਉਸ ਦੀ ਸਹੇਲੀ ਦੀਪ ਕੌਰ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ।
ਆਲੇ-ਦੁਆਲੇ ਦੇ ਲੋਕਾਂ ਵੱਲੋਂ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਤੇ ਦੋਹਾਂ ਬੱਚੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਅੰਮ੍ਰਿਤ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ। ਦੀਪ ਕੌਰ ਵੀ ਇਸ ਵੇਲੇ ਗੰਭੀਰ ਜ਼ਖ਼ਮੀ ਹਾਲਤ ਵਿਚ ਹਸਪਤਾਲ 'ਚ ਜ਼ੇਰੇ ਇਲਾਜ ਹੈ। ਥਾਣਾ ਸਦਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਕਿਹਾ ਕਿ ਪੁਲਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਲਦੀ ਹੀ ਮੁਲਜ਼ਮ ਟ੍ਰੈਕਟਰ-ਟ੍ਰਾਲੀ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ
NEXT STORY