ਲੁਧਿਆਣਾ/ਸਾਹਨੇਵਾਲ (ਵਿੱਕੀ)- ਪੰਜਾਬ ’ਚ ਸਰਦੀ ਅਤੇ ਕੋਹਰੇ ਨੇ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ। ਠੰਢ ਅਤੇ ਧੁੰਦ ਕਾਰਨ ਸਕੂਲ ਜਾਣ ਵਾਲੇ ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਾਪਿਆਂ ਅਤੇ ਸਕੂਲ ਪ੍ਰਬੰਧਕਾਂ ਦੀ ਲਗਾਤਾਰ ਅਪੀਲ ਦੇ ਬਾਵਜੂਦ, ਸਿੱਖਿਆ ਵਿਭਾਗ ਨੇ ਸਕੂਲ ਸਮੇਂ ’ਚ ਬਦਲਾਅ ਦੇ ਸਬੰਧ ’ਚ ਹੁਣ ਤੱਕ ਕੋਈ ਆਦੇਸ਼ ਜਾਰੀ ਨਹੀਂ ਕੀਤਾ ਹੈ। ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਵੀ ਠੰਢ ਅਤੇ ਕੋਹਰੇ ਨੂੰ ਧਿਆਨ ’ਚ ਰੱਖਦੇ ਹੋਏ ਸਿੱਖਿਆ ਵਿਭਾਗ ਨੂੰ ਪੱਤਰ ਲਿਖ ਕੇ ਸਕੂਲ ਸਮੇਂ ’ਚ ਬਦਲਾਅ ਦਾ ਸੁਝਾਅ ਦਿੱਤਾ ਸੀ ਪਰ ਵਿਭਾਗ ਦੀ ਚੁੱਪੀ ਨੇ ਇਸ ਗੰਭੀਰ ਮੁੱਦੇ ਨੂੰ ਹੋਰ ਵੀ ਵਿਵਾਦਪੂਰਨ ਬਣਾ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ - 18 ਜਨਵਰੀ ਤਕ ਬਦਲਿਆ ਸਕੂਲਾਂ ਦਾ ਸਮਾਂ, ਦੁਪਹਿਰ 12.30 ਵਜੇ ਆਉਣਗੇ ਇਹ ਵਿਦਿਆਰਥੀ
ਪੰਜਾਬ ’ਚ ਬੀਤੇ ਦਿਨ ਸੰਘਣੇ ਕੋਹਰੇ ਕਾਰਨ ਕਈ ਸੜਕ ਦੁਰਘਟਨਾਵਾਂ ਹੋਈਆਂ। ਜਾਣਕਾਰੀ ਅਨੁਸਾਰ ਇਨ੍ਹਾਂ ਹਾਦਸਿਆਂ ’ਚ ਕਈ ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ’ਚ ਇਕ ਅਧਿਆਪਕਾ ਵੀ ਸ਼ਾਮਲ ਹੈ।
ਸਕੂਲਾਂ ਅਤੇ ਮਾਪਿਆਂ ’ਚ ਰੋਸ
ਸਕੂਲਾਂ ਦਾ ਕਹਿਣਾ ਹੈ ਕਿ ਉਹ ਸਰਕਾਰ ਦੇ ਆਦੇਸ਼ਾਂ ਦੇ ਬਿਨਾਂ ਸਕੂਲ ਸਮੇਂ ’ਚ ਬਦਲਾਅ ਨਹੀਂ ਕਰ ਸਕਦੇ। ਉਥੇ ਮਾਪਿਆਂ ਦਾ ਕਹਿਣਾ ਹੈ ਕਿ ਸਿੱਖਿਆ ਵਿਭਾਗ ਇਸ ਮੁੱਦੇ ’ਤੇ ਚੁੱਪ ਧਾਰੀ ਬੈਠਾ ਹੈ ਅਤੇ ਸ਼ਾਇਦ ਕਿਸੇ ਵੱਡੇ ਹਾਦਸੇ ਦਾ ਇੰਤਜ਼ਾਰ ਕਰ ਰਿਹਾ ਹੈ। ਅੱਜ ਵੀ ਸਕੂਲ ਸਮੇਂ ’ਚ ਬਦਲਾਅ ਨੂੰ ਲੈ ਕੇ ਸਿੱਖਿਆ ਵਿਭਾਗ ਦੇ ਆਦੇਸ਼ਾਂ ਦਾ ਇੰਤਜ਼ਾਰ ਕੀਤਾ ਗਿਆ ਪਰ ਦੇਰ ਸ਼ਾਮ ਤੱਕ ਇਸ ਤਰ੍ਹਾਂ ਦਾ ਕੋਈ ਵੀ ਨਿਰਦੇਸ਼ ਜਾਰੀ ਨਹੀਂ ਹੋਇਆ। ਮਾਪਿਆਂ ਦਾ ਮੰਨਣਾ ਹੈ ਕਿ ਸਰਕਾਰ ਨੂੰ ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਸਿਹਤ ਨੂੰ ਪਹਿਲ ਦੇਣੀ ਚਾਹੀਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਲੁੱਟ ਦੀ ਵੱਡੀ ਵਾਰਦਾਤ, ਡੇਅਰੀ ਮਾਲਕ ਦੀ ਮਾਂ ਨੂੰ ਬੰਧਕ ਬਣਾ ਲੁੱਟੇ ਲੁੱਖਾਂ ਰੁਪਏ
NEXT STORY