ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਪਿਛਲੇ ਦਿਨਾਂ ਤੋਂ ਲਗਾਤਾਰ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵੱਧਣ ਕਾਰਨ ਜਿੱਥੇ ਗੁਰਦਾਸਪੁਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਦੀਨਾਨਗਰ ਅਤੇ ਡੇਰਾ ਬਾਬਾ ਨਾਨਕ ਸਮੇਤ ਪੰਜਾਬ ਦੇ ਹੋਰ ਕਈ ਜ਼ਿਲਿਆਂ ਨੂੰ ਹੜ੍ਹ ਦੀ ਮਾਰ ਝੱਲਣੀ ਪੈ ਰਹੀ ਹੈ ਜਿਸ ਕਾਰਨ ਜਿੱਥੇ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ, ਉਥੇ ਹੀ ਲੋਕਾਂ ਨੂੰ ਆਪਣੇ ਪਸ਼ੂਆਂ ਸਮੇਤ ਕਈ ਘਰੇਲੂ ਸਮਾਨ ਤੋਂ ਵੀ ਹੱਥ ਧੋਣੇ ਪਏ ਹਨ, ਜਿਸ ਕਾਰਨ ਪਿਛਲੇ ਦਿਨੀਂ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਸਮੂਹ ਸਰਕਾਰੀ ਅਤੇ ਗੈਰਸਰਕਾਰੀ ਸਕੂਲਾਂ ਅੰਦਰ 31 ਅਗਸਤ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਸੀ ਪਰ ਜੇਕਰ ਸਰਹੱਦੀ ਖੇਤਰ ਵਿਧਾਨ ਸਭਾ ਹਲਕਾ ਦੀਨਾਨਗਰ ਅਤੇ ਡੇਰਾ ਬਾਬਾ ਅਧੀਨ ਇਲਾਕੇ ਜੋ ਕਿ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ ਦੀ ਗੱਲ ਕੀਤੀ ਜਾਵੇ ਤਾਂ ਇਨ੍ਹਾਂ ਇਲਾਕੇ ਦੇ ਕਈ ਸਕੂਲਾਂ ਅੰਦਰ ਪੰਜ ਤੋਂ ਛੇ ਫੁੱਟ ਪਾਣੀ ਦਾ ਪੱਧਰ ਵੇਖਣ ਨੂੰ ਮਿਲਿਆ ਸੀ ਜਿਸ ਕਾਰਨ ਸਕੂਲਾਂ ਅੰਦਰ ਕਾਫੀ ਜ਼ਿਆਦਾ ਮਿੱਟੀ ਚੜ੍ਹੀ ਹੋਈ ਦਿਖਾਈ ਦੇ ਰਹੀ ਹੈ।
ਇਹ ਵੀ ਪੜ੍ਹੋ : ਛੁੱਟੀਆਂ ਵਿਚਾਲੇ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
ਇਸ ਦਰਮਿਆਨ ਆਉਣ ਜਾਣ ਵਾਲੀਆਂ ਸੜਕਾਂ ਦੀ ਗੱਲ ਕੀਤੀ ਜਾਵੇ ਤਾਂ ਹੜ੍ਹ ਦੀ ਲਪੇਟ ਵਿਚ ਆਉਣ ਕਰਕੇ ਕਈ ਸੜਕਾਂ ਵਿਚ ਪਾੜ ਪਏ ਹੋਏ ਹਨ ਜਿਸ ਕਾਰਨ ਸਮੂਹ ਹੜ੍ਹ ਪ੍ਰਭਾਵਿਤ ਇਲਾਕੇ ਦੇ ਮਾਪਿਆਂ ਵੱਲੋਂ ਬੱਚਿਆਂ ਦੇ ਸਕੂਲਾਂ ਵਿਚ ਛੁੱਟੀਆਂ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਇਹ ਕਹਿਣਾ ਹੈ ਕਿ ਸਕੂਲਾਂ ਅੰਦਰ ਚੰਗੀ ਤਰ੍ਹਾਂ ਸਾਫ ਸਫਾਈ ਹੋਣੀ ਚਾਹੀਦੀ ਹੈ ਕਿਉਂਕਿ ਕਿਸੇ ਵੀ ਕਿਸਮ ਦੀ ਬਿਮਾਰੀ ਨਾ ਫੈਲ ਸਕੇ। ਕਈ ਇਲਾਕਿਆਂ ਅੰਦਰ ਤਾਂ ਅੱਜ ਵੀ ਸਕੂਲਾਂ ਵਿਚ ਪਾਣੀ ਖੜ੍ਹਾ ਹੈ ਇਸ ਮੌਕੇ ਹੜ੍ਹ ਪ੍ਰਭਾਵਿਤ ਇਲਾਕੇ ਨਾਲ ਸੰਬੰਧਤ ਸਕੂਲੀ ਬੱਚਿਆਂ ਦੇ ਮਾਪਿਆਂ ਨੇ 'ਜਗ ਬਾਣੀ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਦੱਸਿਆ ਕਿ ਪ੍ਰਸ਼ਾਸਨ ਨੂੰ ਸਕੂਲਾਂ ਅੰਦਰ ਆਉਣ ਵਾਲੇ ਦਿਨਾਂ ਵਿਚ ਛੁੱਟੀਆਂ ਵਧਾਉਣ ਦੀ ਮੰਗ ਕਰਦੇ ਹਨ ਤਾਂ ਕਿ ਬੱਚਿਆਂ ਨੂੰ ਸਕੂਲਾਂ ਅੰਦਰ ਸਾਫ ਸੁਥਰਾ ਵਾਤਾਵਰਣ ਅਤੇ ਆਉਣ ਜਾਣ ਲਈ ਟੁੱਟੇ ਰਸਤਿਆਂ ਦਾ ਨਿਰਮਾਣ ਹੋ ਸਕੇ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਵਧਣਗੀਆਂ ਛੁੱਟੀਆਂ? ਪੜ੍ਹੋ ਨਵੀਂ ਅਪਡੇਟ
ਉਧਰ ਇਸ ਸਬੰਧੀ ਜਦੋਂ ਐੱਸਡੀਐੱਮ ਦੀਨਾਨਗਰ ਜਸਪਿੰਦਰ ਸਿੰਘ ਭੁੱਲਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਛੁੱਟੀਆਂ ਵਧਾਉਣ ਸਬੰਧੀ ਜਲਦ ਹੀ ਮੀਟਿੰਗ ਕਰਕੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਬਾਕੀ ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਕੂਲ ਆਉਣ ਤੋਂ ਪਹਿਲਾਂ ਸਕੂਲਾਂ ਅੰਦਰ ਪੂਰੇ ਸਹੀ ਤਰੀਕੇ ਨਾਲ ਸਫਾਈ ਦਾ ਪ੍ਰਬੰਧ ਅਤੇ ਹੋਰ ਹੜ੍ਹ ਨਾਲ ਹੋਏ ਨੁਕਸਾਨ ਦੀ ਸਥਿਤੀ ਦਾ ਪੂਰੀ ਤਰ੍ਹਾਂ ਸੁਧਾਰ ਕਰਨ ਉਪਰੰਤ ਸਕੂਲਾਂ ਨੂੰ ਆਮ ਦਿਨਾਂ ਵਾਂਗ ਖੋਲ੍ਹਿਆ ਜਾਵੇਗਾ।
ਇਹ ਵੀ ਪੜ੍ਹੋ : ਪਟਵਾਰੀਆਂ ਦੇ ਵੱਡੇ ਪੱਧਰ "ਤੇ ਤਬਾਦਲੇ, ਜਾਰੀ ਹੋਈ ਟਰਾਂਸਫਰਾਂ ਦੀ ਸੂਚੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਮੌਸਮ ਦੀ Latest Update, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ!
NEXT STORY