ਚੰਡੀਗੜ੍ਹ : ਪੰਜਾਬ ਰਾਜ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਸਮੇਤ ਸਮੁੱਚੇ ਵਿੱਦਿਅਕ ਅਦਾਰੇ ਕੱਲ੍ਹ ਮਿਤੀ 12 ਮਈ 2025 ਤੋਂ ਆਮ ਵਾਂਗ ਖੁੱਲ੍ਹਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਰੇ ਵਿੱਦਿਅਕ ਅਦਾਰਿਆਂ ਵਿਚ ਰੈਗੂਲਰ ਕਲਾਸਾਂ ਲੱਗਣਗੀਆਂ ਅਤੇ ਪਹਿਲਾਂ ਤੋਂ ਜਾਰੀ ਸਮਾਂ-ਸਾਰਣੀ ਅਨੁਸਾਰ ਪ੍ਰੀਖਿਆਵਾਂ ਵੀ ਹੋਣਗੀਆਂ। ਸਾਨੂੰ ਸਾਡੇ ਬਹਾਦਰ ਸੈਨਿਕਾਂ ਦੀ ਬਹਾਦਰੀ 'ਤੇ ਬਹੁਤ ਮਾਣ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਐਲਾਨ, ਸੂਬੇ ਵਿਚ ਪਹਿਲੀ ਵਾਰ ਲਾਗੂ ਹੋਈ ਇਹ ਨੀਤੀ
ਹੁਸ਼ਿਆਰਪੁਰ (ਘੁੰਮਣ, ਵਰਿੰਦਰ ਪੰਡਿਤ) : ਦੂਜੇ ਪਾਸੇ ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਕਾਰਨ ਪੈਦਾ ਹੋਈ ਸੰਕਟਕਾਲੀਨ ਸਥਿਤੀ ਨੂੰ ਦੇਖਦਿਆਂ ਜ਼ਿਲ੍ਹੇ ਦੇ ਸਾਰੇ ਸਕੂਲ-ਕਾਲਜ 11 ਮਈ ਤੱਕ ਬੰਦ ਕਰ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਹੁਣ ਜੰਗਬੰਦੀ ਤੋਂ ਬਾਅਦ ਜ਼ਿਲ੍ਹੇ ਵਿਚ ਹਾਲਾਤ ਬਿਲਕੁਲ ਆਮ ਵਾਂਗ ਹੋ ਗਏ ਹਨ। ਇਸ ਲਈ ਭਲਕੇ ਤੋਂ ਜ਼ਿਲ੍ਹੇ ਦੇ ਸਕੂਲ-ਕਾਲਜ ਨਿਰਧਾਰਿਤ ਸਮਾਂ ਸਾਰਣੀ ਅਨੁਸਾਰ ਲੱਗਣਗੇ। ਉਨ੍ਹਾਂ ਬੇਹੱਦ ਤਣਾਅਪੂਰਨ ਮਾਹੌਲ ਦੌਰਾਨ ਜ਼ਿਲ੍ਹਾ ਵਾਸੀਆਂ ਵੱਲੋਂ ਮਿਲੇ ਭਰਵੇਂ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ : ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ, ਡੇਰੇ ਵੱਲੋਂ ਨਵਾਂ ਨੋਟੀਫਿਕੇਸ਼ਨ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹਰ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਲਈ ਪ੍ਰਬੰਧਾਂ 'ਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ: ਡਿਪਟੀ ਕਮਿਸ਼ਨਰ
NEXT STORY