ਅਬੋਹਰ : ਅਬੋਹਰ ਸ਼ਹਿਰ ਦੇ ਨਾਮੀ ਸਕੂਲਾਂ ਨੂੰ ਅੱਜ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਈ-ਮੇਲ ਦਾ ਪਤਾ ਲੱਗਦੇ ਹੀ ਸਕੂਲਾਂ ਵਿਚ ਭਾਜੜਾਂ ਪੈ ਗਈਆਂ ਅਤੇ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਸਕੂਲ ਪ੍ਰਬੰਧਕਾਂ ਨੇ ਸਕੂਲਾਂ ਵਿਚ ਤੁਰੰਤ ਛੁੱਟੀ ਕਰਕੇ ਬੱਚਿਆਂ ਨੂੰ ਘਰ ਭੇਜ ਦਿੱਤਾ। ਇਸ ਧਮਕੀ ਤੋਂ ਬਾਅਦ ਅਬੋਹਰ ਪੁਲਸ ਪ੍ਰਸ਼ਾਸਨ ਚੌਕਸ ਹੋ ਗਿਆ ਅਤੇ ਸਕੂਲਾਂ ਦੀ ਜਾਂਚ ਸ਼ੁਰੂ ਕਰ ਦਿੱਤੀ। ਸਕੂਲ ਐਸੋਸੀਏਸ਼ਨ ਦੇ ਪ੍ਰਧਾਨ ਸ਼ਾਮ ਲਾਲ ਅਰੋੜਾ ਨੇ ਦੱਸਿਆ ਕਿ ਧਮਕੀ ਭਰੇ ਈਮੇਲ ਵਿਚ ਅਸੰਪਸ਼ਨ ਕਾਨਵੈਂਟ ਸਕੂਲ ਸਮੇਤ ਕਈ ਪ੍ਰਾਈਵੇਟ ਸਕੂਲਾਂ ਦੇ ਨਾਮ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਤੁਰੰਤ ਖਾਲ੍ਹੀ ਕਰਵਾ ਲਿਆ ਗਿਆ ਹੈ। ਈ-ਮੇਲ ਵਿਚ ਦੁਪਹਿਰ 1.30 ਵਜੇ ਦਾ ਸਮਾਂ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਦੂਜੇ ਪਾਸੇ ਡੀ. ਏ. ਵੀ. ਸਕੂਲ ਦੀ ਪ੍ਰਿੰਸੀਪਲ ਸਮਿਤਾ ਸ਼ਰਮਾ ਨੇ ਦੱਸਿਆ ਕਿ ਅੱਜ ਸਵੇਰੇ ਲਗਭਗ 8.51 'ਤੇ ਉਨ੍ਹਾਂ ਨੂੰ ਈ-ਮੇਲ ਆਈ ਕਿ ਉਨ੍ਹਾਂ ਦੇ ਸਕੂਲ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਇਸ ਨੂੰ ਦੇਖਦੇ ਹੋਏ ਉਨ੍ਹਾਂ ਨੇ ਤੁਰੰਤ ਸਕੂਲ ਪ੍ਰਬੰਧਕਾਂ ਨੂੰ, ਪੁਲਸ ਅਤੇ ਐੱਸ. ਡੀ. ਐੱਮ. ਨੂੰ ਇਸ ਬਾਰੇ ਸੂਚਿਤ ਕੀਤਾ ਅਤੇ ਉਨ੍ਹਾਂ ਦੇ ਹੁਕਮਾਂ 'ਤੇ ਸਕੂਲ ਵਿਚ ਛੁੱਟੀ ਕਰ ਦਿੱਤੀ ਗਈ। ਦੂਜੇ ਪਾਸੇ ਪੁਲਸ ਦਾ ਆਖਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ਬਰ, 3 ਅਗਸਤ ਤੱਕ ਮਿਲਿਆ ਮੌਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ HS ਫੂਲਕਾ ਨੇ ਕੀਤੀ ਸ਼ਲਾਘਾ
NEXT STORY