ਚੰਡੀਗੜ੍ਹ: ਭਾਰਤ ਵੱਲੋਂ ਅੱਤਵਾਦ ਦੇ ਖ਼ਿਲਾਫ਼ ਫ਼ੈਸਲਾਕੁੰਨ ਲੜਾਈ ਨੂੰ ਇਕ ਹੋਰ ਨਵਾਂ ਮੋੜ ਦਿੰਦਿਆਂ 'ਆਪ੍ਰੇਸ਼ਨ ਸਿੰਦੂਰ' ਲਾਂਚ ਕੀਤਾ ਗਿਆ ਹੈ। ਇਸ ਤਹਿਤ ਬੀਤੀ ਦੇਰ ਰਾਤ ਪਾਕਿਸਤਾਨ ਤੇ ਪੀ.ਓ.ਕੇ. ਵਿਚ Air Strike ਰਾਹੀਂ ਕਈ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ ਹੈ। ਇਸ ਮਗਰੋਂ ਭਾਰਤੀ ਫ਼ੌਜ ਵੀ ਅਲਰਟ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਸਕੂਲਾਂ-ਕਾਲਜਾਂ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਬੇਹੱਦ ਅਹਿਮ ਖ਼ਬਰ! ਇਕ ਵਾਰ ਫ਼ਿਰ...
ਨਵੇਂ ਹੁਕਮਾਂ ਮੁਤਾਬਕ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਤੇ ਫਾਜ਼ਿਲਕਾ ਵਿਚ ਸਕੂਲ-ਕਾਲਜ ਬੰਦ ਰਹਿਣਗੇ। ਗੁਰਦਾਸਪੁਰ ਤੇ ਪਠਾਨਕੋਟ ਵਿਚ ਸਕੂਲ-ਕਾਲਜ ਅਗਲੇ 3 ਦਿਨ ਬੰਦ ਰਹਿਣਗੇ। ਇਸੇ ਤਰ੍ਹਾਂ ਫਾਜ਼ਿਲਕਾ ਵਿਚ ਵੀ ਸਕੂਲਾਂ ਨੂੰ ਅਗਲੇ ਹੁਕਮਾਂ ਤਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਦਾ ਵੱਡਾ ਕਦਮ! SC ਭਾਈਚਾਰੇ ਲਈ ਲਿਆ ਇਤਿਹਾਸਕ ਫ਼ੈਸਲਾ
ਦੱਸ ਦਈਏ ਕਿ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਵਿਚ 26 ਸੈਲਾਨੀ ਮਾਰੇ ਗਏ ਸਨ, ਜਿਸ ਮਗਰੋਂ ਭਾਰਤ ਤੇ ਪਾਕਿਸਤਾਨ ਵਿਚਾਲੇ ਕਾਫ਼ੀ ਤਣਾਅ ਹੈ। ਇਸ ਮਗਰੋਂ ਬੀਤੀ ਰਾਤ ਭਾਰਤ ਵੱਲੋਂ ਪਾਕਿਸਤਾਨ ਅਤੇ ਪੀ.ਓ.ਕੇ. ਵਿਚ ਕਈ ਅੱਤਵਾਦੀ ਟਿਕਾਣਿਆਂ 'ਤੇ ਯੋਜਨਾਬੱਧ ਹਵਾਈ ਹਮਲੇ ਕੀਤੇ। ਰੱਖਿਆ ਮੰਤਰਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਆਪ੍ਰੇਸ਼ਨ ਨੰ ਇਕ ਰਣਨੀਤਿਕ ਤੇ ਉੱਚ-ਪੱਧਰੀ ਖ਼ੁਫ਼ੀਆ ਇਨਪੁੱਟ ਦੇ ਅਧਾਰ 'ਤੇ ਅੰਜਾਮ ਦਿੱਤਾ ਗਿਆ। ਇਸ ਦੌਰਾਨ ਸਿਰਫ਼ ਅੱਤਵਾਦੀ ਟਿਕਾਣਿਆਂ ਨੂੰ ਹੀ ਨਿਸ਼ਾਨਾ ਬਣਾਇਆ ਗਿਆ, ਪਾਕਿਸਤਾਨ ਦੀ ਕਿਸੇ ਵੀ ਫ਼ੌਜੀ ਜਾਂ ਨਾਗਰਿਕ ਢਾਂਚੇ ਨੂੰ ਨੁਕਸਾਨ ਨਹੀਂ ਪਹੁੰਚਾਇਆ ਗਿਆ। ਇਹ ਸਾਫ਼ ਸੰਦੇਸ਼ ਹੈ ਕਿ ਭਾਰਤ ਦਾ ਉਦੇਸ਼ ਸਿਰਫ਼ ਅੱਤਵਾਦੀ ਨੂੰ ਜੜੋਂ ਖ਼ਤਮ ਕਰਨਾ ਹੈ, ਨਾ ਕਿ ਕਿਸੇ ਤਰ੍ਹਾਂ ਦੀ ਜੰਗ ਛੇੜਣਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਟਰਸਾਈਕਲ ਸਵਾਰ ’ਤੇ ਹਮਲਾ ਕਰ ਕੇ ਲੁਟੇਰਿਆਂ ਨੇ ਮੋਬਾਈਲ, ਨਕਦੀ ਤੇ ਬ੍ਰੈਸਲੇਟ ਲੁੱਟਿਆ
NEXT STORY