ਚੰਡੀਗੜ੍ਹ (ਵੈੱਬ ਡੈਸਕ): ਸੀਜ਼ਫ਼ਾਇਰ ਹੋਣ ਦੇ ਬਾਵਜੂਦ ਪਾਕਿਸਤਾਨ ਵੱਲੋਂ ਬੀਤੀ ਰਾਤ ਇਕ ਵਾਰ ਫ਼ਿਰ ਤੋਂ ਕੁਝ ਡਰੋਨ ਛੱਡੇ ਗਏ। ਭਾਰਤੀ ਫ਼ੌਜ ਨੇ ਇਨ੍ਹਾਂ ਡਰੋਨਜ਼ ਨੂੰ ਢੇਰ ਕਰ ਦਿੱਤਾ ਸੀ। ਭਾਵੇਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਸਕੂਲ ਆਮ ਵਾਂਗ ਖੁੱਲ੍ਹਣੇ ਸ਼ੁਰੂ ਹੋ ਚੁੱਕੇ ਹਨ, ਪਰ ਸਰਹੱਦੀ ਜ਼ਿਲ੍ਹਿਆਂ ਵਿਚ ਅਹਿਤਿਆਤ ਵਜੋਂ ਅੱਜ ਵੀ ਸਕੂਲ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - Punjab: 'ਜੰਗ' ਦੇ ਹਾਲਾਤ 'ਚ ਸਕੂਲ ਦੇ ਮੁਲਾਜ਼ਮ ਨੂੰ ਇਕ ਗਲਤੀ ਪੈ ਗਈ ਭਾਰੀ! ਫ਼ੌਜ ਤਕ ਪਹੁੰਚਿਆ ਮਾਮਲਾ
ਦਰਅਸਲ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੂਬੇ ਦੇ ਸਕੂਲ ਮੁੜ ਤੋਂ ਖੋਲ੍ਹਣ ਦੇ ਐਲਾਨ ਦੇ ਨਾਲ ਹੀ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹੇ ਦੇ ਹਾਲਾਤ ਮੁਤਾਬਕ ਸਕੂਲ ਖੋਲ੍ਹਣ ਦਾ ਫ਼ੈਸਲਾ ਲੈਣ ਲਈ ਕਿਹਾ ਗਿਆ ਸੀ। ਇਸ ਤਹਿਤ ਅੰਮ੍ਰਿਤਸਰ, ਪਠਾਨਕੋਟ, ਤਾਰਨ ਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਵਿਚ ਅੱਜ ਵੀ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਕਈ ਸਕੂਲਾਂ ਵੱਲੋਂ ਬੱਚਿਆਂ ਨੂੰ ਆਨਲਾਈਨ ਪੜ੍ਹਾਉਣ ਦਾ ਵੀ ਫ਼ੈਸਲਾ ਲਿਆ ਗਿਆ ਹੈ, ਤਾਂ ਜੋ ਉਨ੍ਹਾਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਸ ਹਲਕੇ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 8 ਨੌਜਵਾਨਾਂ ਦੀ ਮੌਤ
NEXT STORY