ਜਗਬਾਣੀ ਡੈਸਕ : ਪੰਜਾਬ ਵਿਚ ਇਸ ਸਮੇਂ ਭਾਰੀ ਮੀਂਹ ਦਾ ਕਹਿਰ ਬਰਸ ਰਿਹਾ ਹੈ। ਪੰਜਾਬ ਦੇ ਸਾਰੇ ਜ਼ਿਲ੍ਹਿਆ ਵਿੱਚ ਬੀਤੇ ਦਿਨ ਤੋਂ ਮੀਂਹ ਪੈ ਰਿਹਾ ਹੈ, ਜੋ ਰੁੱਕਣ ਦਾ ਨਾਮ ਨਹੀਂ ਲੈਂਦਾ। ਲਗਾਤਾਰ ਪੈ ਰਹੇ ਮੀਂਹ ਕਾਰਨ ਬਹੁਤ ਸਾਰੀਆਂ ਥਾਵਾਂ 'ਤੇ ਪਾਣੀ ਭਰ ਗਿਆ, ਜਿਸ ਕਾਰਨ ਲੋਕਾਂ ਦਾ ਘਰ ਤੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਮੀਂਹ ਕਾਰਨ ਪੰਜਾਬ ਦੇ ਦਰਿਆਵਾਂ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ, ਜਿਸ ਕਾਰਨ ਕਈ ਪਿੰਡਾਂ ਵਿਚ ਪਾਣੀ ਭਰ ਗਿਆ। ਵੱਖ-ਵੱਖ ਜ਼ਿਲ੍ਹਿਆ ਵਿਚ ਪੈ ਰਹੇ ਮੀਂਹ ਨੂੰ ਲੈ ਕੇ ਪੰਜਾਬ ਦੇ ਸਕੂਲਾਂ ਵਿਚ 26 ਅਗਸਤ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ।
ਪੜ੍ਹੋ ਇਹ ਵੀ - ਹੋ ਗਿਆ ਇਕ ਹੋਰ ਟੋਲ ਫ੍ਰੀ! ਭਾਰਤ ਦੇ ਸਭ ਤੋਂ ਲੰਬੇ ਅਟਲ ਸੇਤੂ ਨੂੰ ਲੈ ਕੇ ਸਰਕਾਰ ਨੇ ਕਰ 'ਤਾ ਐਲਾਨ
ਜਲੰਧਰ 'ਚ ਛੁੱਟੀ ਦਾ ਐਲਾਨ
ਜਲੰਧਰ ਵਿਚ ਪੈ ਰਹੇ ਮੀਂਹ ਦੇ ਮੱਦੇਨਜ਼ਰ ਜਿਲ੍ਹਾ ਮੈਜਿਸਟ੍ਰੇਟ ਡਾ.ਹਿਮਾਂਸ਼ੂ ਅਗਰਵਾਲ ਨੇ ਹਾਲਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਜਲੰਧਰ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 26 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਹੈ।
ਹੁਸ਼ਿਆਰਪੁਰ 'ਚ 2 ਦਿਨ ਛੁੱਟੀ ਦਾ ਐਲਾਨ
ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਹੁਸ਼ਿਆਰਪੁਰ ਵਿਚ ਲਗਾਤਾਰ ਪੈ ਰਹੇ ਮੀਂਹ ਨੂੰ ਲੈ ਕੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 26.08.2025 ਅਤੇ 27.08.2025 (ਮੰਗਲਵਾਰ ਅਤੇ ਬੁੱਧਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਹੈ।
ਪੜ੍ਹੋ ਇਹ ਵੀ - ਸਸਤਾ ਹੋ ਗਿਆ ਸੋਨਾ! ਗਹਿਣੇ ਖਰੀਦਣ ਵਾਲਿਆਂ ਲ਼ਈ ਖ਼ੁਸ਼ਖ਼ਬਰੀ
ਕਪੂਰਥਲਾ 'ਚ ਛੁੱਟੀ ਦਾ ਐਲਾਨ
ਜ਼ਿਲ੍ਹਾ ਕਪੂਰਥਲਾ ਵਿੱਚ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ। ਬਾਰਿਸ਼ ਕਾਰਨ ਬਹੁਤ ਸਾਰੇ ਸਕੂਲਾਂ ਨੂੰ ਜਾਣ ਵਾਲੇ ਰਸਤਿਆਂ ਵਿੱਚ ਪਾਣੀ ਭਰ ਗਿਆ ਹੈ ਜਿਸ ਕਾਰਨ ਸਕੂਲਾਂ ਦੇ ਬੱਚਿਆਂ ਅਤੇ ਸਟਾਫ ਦਾ ਸਕੂਲਾਂ ਵਿੱਚ ਆਉਣਾ-ਜਾਣਾ ਬਹੁਤ ਮਸ਼ਕਿਲ ਹੋਇਆ ਪਿਆ ਹੈ। ਇਸ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਕੁਮਾਰ ਪੰਚਾਲ ਨੇ ਉਕਤ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 26 ਅਗਸਤ, 2025 ਨੂੰ ਛੁੱਟੀ ਦਾ ਐਲਾਨ ਕੀਤਾ ਹੈ।
ਗੁਰਦਾਸਪੁਰ 'ਚ ਛੁੱਟੀ ਦਾ ਐਲਾਨ
ਪੰਜਾਬ ਦੇ ਸਾਰੇ ਜ਼ਿਲ੍ਹਿਆ ਵਿਚ ਬੀਤੇ ਦਿਨ ਤੋਂ ਬਹੁਤ ਜ਼ਿਆਦਾ ਮੀਂਹ ਪੈ ਰਿਹਾ ਹੈ। ਲਗਾਤਾਰ ਹੋ ਰਹੀ ਬਰਸਾਤ ਨੂੰ ਲੈ ਕੇ ਜਿੱਥੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ, ਉਥੇ ਹੀ ਜ਼ਿਲ੍ਹਾ ਗੁਰਦਾਸਪੁਰ ਵਿਚ ਵੀ ਲਗਾਤਾਰ ਹੋ ਰਹੀ ਬਰਸਾਤ ਨੂੰ ਮੁੱਖ ਰੱਖਦੇ ਹੋਏ ਸਮੂਹ ਸਰਕਾਰੀ/ਗੈਰ ਸਰਕਾਰੀ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰਿਆਂ 'ਚ ਅੱਜ ਯਾਨੀ ਮਿਤੀ 26 ਅਗਸਤ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਪੜ੍ਹੋ ਇਹ ਵੀ - ਸਿਰਫ਼ 15 ਰੁਪਏ ਟੋਲ ਟੈਕਸ! ਸ਼ੁਰੂ ਹੋ ਗਿਆ FASTag ਦਾ ਇਹ ਨਵਾਂ Pass
ਪਠਾਨਕੋਟ ਅਤੇ ਦੀਨਾਨਗਰ ਤੋਂ ਛੁੱਟੀ ਦਾ ਐਲਾਨ
ਲਗਾਤਾਰ ਹੋ ਰਹੀ ਬਰਸਾਤ ਨੂੰ ਲੈ ਕੇ ਜਿੱਥੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵੱਧ ਰਿਹਾ ਹੈ, ਉਥੇ ਹੀ ਜ਼ਿਲ੍ਹਾ ਪਠਾਨਕੋਟ ਅਤੇ ਦੀਨਾਨਗਰ ਦੇ ਸਮੂਹ ਸਰਕਾਰੀ/ਗੈਰ ਸਰਕਾਰੀ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰਿਆਂ 'ਚ ਮਿਤੀ 26 ਅਗਸਤ ਨੂੰ ਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗੁਰਦਾਸਪੁਰ ਦੀ ਸਬ ਡਵੀਜ਼ਨ ਦੀਨਾਨਗਰ ਤੋਂ ਵੀ ਛੁੱਟੀ ਦਾ ਐਲਾਨ ਕਰ ਦਿੱਤਾ।
ਅਜਨਾਲਾ ਅਤੇ ਰਈਆ ਵਿਚ ਛੁੱਟੀ ਦਾ ਐਲਾਨ
ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਅਜਨਾਲਾ ਅਤੇ ਰਈਆ ਵਿਚ ਵੀ 26 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਪੜ੍ਹੋ ਇਹ ਵੀ - 'ਧਰਤੀ ਤੇ ਅਸਮਾਨ ਦੋਵਾਂ ਤੋਂ ਵਰ੍ਹੇਗੀ ਅੱਗ...', ਬਾਬਾ ਵੇਂਗਾ ਦੀ ਡਰਾਉਣੀ ਭਵਿੱਖਬਾਣੀ ਨੇ ਮਚਾਈ ਹਲਚਲ
ਫਾਜ਼ਿਲਕਾ 'ਚ 3 ਦਿਨ ਬੰਦ ਸਕੂਲ
ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹ ਦੀ ਮਾਰ ਝੱਲ ਰਹੇ ਹਨ। ਫਾਜ਼ਿਲਕਾ ਜ਼ਿਲੇ ’ਚ ਹੜ੍ਹਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਫਾਜ਼ਿਲਕਾ ਨੇ ਸੋਮਵਾਰ ਦੇਰ ਸ਼ਾਮ ਆਰਡਰ ਜਾਰੀ ਕਰ ਕੇ ਸਤਲੁਜ ਦਰਿਆ ਦੇ ਨਾਲ ਲੱਗਦੇ 20 ਪਿੰਡਾਂ ’ਚ 26, 27 ਅਤੇ 28 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਦੌਰਾਨ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕਿਸੇ ਵੀ ਸਕੂਲ/ਕਾਲਜ਼/ਵਿੱਦਿਅਕ ਅਦਾਰੇ ਵਿੱਚ ਬੋਰਡ/ ਯੂਨੀਵਰਸਿਟੀ ਵਲੋਂ ਕੋਈ ਪੇਪਰ/ਪ੍ਰੈਕਟੀਕਲ ਇਸ ਦਿਨ ਨਿਰਧਾਰਤ ਕੀਤਾ ਹੈ ਤਾਂ ਇਹ ਹੁਕਮ ਉਸ 'ਤੇ ਲਾਗੂ ਨਹੀਂ ਹੋਣਗੇ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ./ਐ.ਸਿੱ). ਗੁਰਦਾਸਪੁਰ ਇਨ੍ਹਾ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਪਾਬੰਦ ਹੋਣਗੇ।
ਪੜ੍ਹੋ ਇਹ ਵੀ - ਇਸ ਦਿਨ ਲੱਗਣਗੇ ਸੂਰਜ ਤੇ ਚੰਦਰ ਗ੍ਰਹਿਣ? ਜਾਣੋ ਤਾਰੀਖ਼ ਤੇ ਸਮਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਪੰਜਾਬ ਤੋਂ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ: ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਸ਼ੁਰੂ ਕੀਤੀਆਂ ਅਗਾਊਂ ਤਿਆਰੀਆਂ
NEXT STORY