ਪਟਿਆਲਾ (ਬਲਜਿੰਦਰ): ਪਟਿਆਲਾ ਦੇ ਸਕੂਲਾਂ ਨੂੰ ਅੱਜ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈ ਮੇਲ ਰਾਹੀਂ ਦਿੱਤੀ ਗਈ ਹੈ। ਇਸ ਤੋਂ ਬਾਅਦ ਪੁਲਸ ਨੇ ਅਚਾਨਕ ਜਨਤਕ ਥਾਵਾਂ ਦੀ ਚੈਕਿੰਗ ਵਧਾ ਦਿੱਤੀ ਅਤੇ ਸਾਰੇ ਸਕੂਲਾਂ ਨੂੰ ਛੁੱਟੀ ਕਰਨ ਲਈ ਕਹਿ ਦਿੱਤਾ ਗਿਆ ਹੈ। ਫ਼ਿਲਹਾਲ ਈ-ਮੇਲ ਕਿੱਥੋਂ ਆਈ ਤੇ ਧਮਕੀ ਕਿਸ ਨੇ ਦਿੱਤੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਧਮਕੀ ਤੋਂ ਬਾਅਦ ਸਕੂਲਾਂ ਵਿਚ ਦਹਿਸ਼ਤ ਵਾਲਾ ਮਾਹੌਲ ਬਣਿਆ ਹੋਇਆ ਹੈ।
ਸੂਤਰਾਂ ਮੁਤਾਬਕ ਈ-ਮੇਲ ਵਿਚ ਅੱਜ ਦੁਪਹਿਰ 1 ਵਜੇ ਤੋਂ ਰਾਤ 9 ਵਜੇ ਤਕ ਸਕੂਲਾਂ ਅਤੇ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਫ਼ਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਕਿਸੇ ਵੀ ਅਫ਼ਸਰ ਵੱਲੋਂ ਅਧਿਕਾਰਤ ਤੌਰ 'ਤੇ ਕੋਈ ਬਿਆਨ ਸਾਹਮਣੇ ਨਹੀਂ ਆਇਆ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਅਤੇ ਜਲੰਧਰ ਦੇ ਕਈ ਸਕੂਲਾਂ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ, ਜਿਸ ਮਗਰੋਂ ਬੱਚਿਆਂ ਨੂੰ ਅਚਾਨਕ ਛੁੱਟੀ ਕਰਨੀ ਪਈ ਸੀ।
ਪੰਜਾਬ ਦੇ ਸਾਰੇ ਸਕੂਲਾਂ 'ਚ ਪੈ ਗਈਆਂ ਛੁੱਟੀਆਂ! ਵਿਦਿਆਰਥੀਆਂ ਦੀਆਂ ਠੰਡ 'ਚ ਲੱਗੀਆਂ ਮੌਜਾਂ
NEXT STORY