ਲੁਧਿਆਣਾ (ਵਿੱਕੀ) : ਪੰਜਾਬ ਦੇ ਸਕੂਲਾਂ ਵਿਚ ਜਿੱਥੇ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀ ਗਈਆਂ ਹਨ, ਉਥੇ ਵਿਭਾਗ ਵੱਲੋਂ ਪੰਜਾਬ ਸਟੇਟ ਮਿਡ-ਡੇਅ ਮੀਲ ਸੋਸਾਇਟੀ ਨੇ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਨੂੰ ਪਰੋਸੇ ਜਾਣ ਵਾਲੇ ਮਿਡ-ਡੇਅ ਮੀਲ ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਹੁਣ 1 ਜਨਵਰੀ ਤੋਂ 31 ਜਨਵਰੀ ਤੱਕ ਸਕੂਲਾਂ ਵਿਚ ਨਿਰਧਾਰਿਤ ਹਫਤਾਵਾਰੀ ਮੈਨਿਊ ਅਨੁਸਾਰ ਦੁਪਹਿਰ ਦਾ ਖਾਣਾ ਤਿਆਰ ਕਰਨਾ ਲਾਜ਼ਮੀ ਹੋਵੇਗਾ। ਨਿਰਦੇਸ਼ਾਂ ’ਚ ਸਪੱਸ਼ਟ ਤੌਰ ’ਤੇ ਕਿਹਾ ਗਿਆ ਹੈ ਕਿ ਸਾਰੇ ਸਕੂਲ ਮੁਖੀਆਂ ਨੂੰ ਲਾਈਨ ਵਿਚ ਖੜ੍ਹੇ ਹੋ ਕੇ ਮਿਡ-ਡੇਅ ਮੀਲ ਵੰਡ ਦੀ ਨਿਗਰਾਨੀ ਕਰਨੀ ਪਵੇਗੀ ਅਤੇ ਇਹ ਯਕੀਨੀ ਬਣਾਉਣਾ ਪਵੇਗਾ ਕਿ ਭੋਜਨ ਮੈਨਿਊ ਅਨੁਸਾਰ ਤਿਆਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸ਼ਰਾਬ ਨੂੰ ਲੈ ਕੇ ਪੰਜਾਬ 'ਚ ਨਵੇਂ ਹੁਕਮ ਜਾਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
ਵਿਭਾਗ ਵੱਲੋਂ ਜਾਰੀ ਹੁਕਮਾਂ ਵਿਚ ਇਹ ਵੀ ਆਖਿਆ ਗਿਆ ਹੈ ਕਿ ਜੇਕਰ ਕੋਈ ਸਕੂਲ ਨਿਰਧਾਰਿਤ ਮੈਨਿਊ ਦੀ ਪਾਲਣਾ ਨਹੀਂ ਕਰਦਾ ਹੈ ਤਾਂ ਸਕੂਲ ਮੁਖੀ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਵੇਗਾ। ਇਹ ਹੁਕਮ ਸੂਬੇ ਭਰ ਦੇ ਸਾਰੇ ਜ਼ਿਲਾ ਸਿੱਖਿਆ ਅਧਿਕਾਰੀਆਂ ਅਤੇ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਪਾਲਣਾ ਯਕੀਨੀ ਬਣਾਉਣ ਲਈ ਭੇਜੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਵਧਣਗੀਆਂ ਛੁੱਟੀਆਂ! ਉਠਣ ਲੱਗੀ ਮੰਗ
ਹਫਤਾਵਾਰੀ ਮੈਨਿਊ
ਸੋਮਵਾਰ : ਦਾਲ, ਰੋਟੀ, ਅਤੇ ਮੌਸਮੀ ਫਲ (ਸਿਰਫ਼ ਕਿੰਨੂ)
ਮੰਗਲਵਾਰ : ਰਾਜ ਮਾਂਹ, ਚੌਲ ਅਤੇ ਖੀਰ।
ਬੁੱਧਵਾਰ : ਕਾਲੇ ਛੋਲੇ/ਚਿੱਟੇ ਛੋਲੇ (ਆਲੂਆਂ ਨਾਲ) ਅਤੇ ਪੂੜੀ/ਰੋਟੀ।
ਵੀਰਵਾਰ : ਕੜ੍ਹੀ (ਆਲੂ ਅਤੇ ਪਿਆਜ਼ ਪਕੌੜਿਆਂ ਵਾਲੀ) ਅਤੇ ਚੌਲ।
ਸ਼ੁੱਕਰਵਾਰ : ਮੌਸਮੀ ਸਬਜ਼ੀਆਂ ਅਤੇ ਰੋਟੀ।
ਸ਼ਨੀਵਾਰ : ਸਾਬਤ ਮੂੰਗੀ ਦਾਲ ਅਤੇ ਚੌਲ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਉਪਭੋਗਤਾਵਾਂ ਲਈ ਵੱਡੀ ਖੁਸ਼ਖ਼ਬਰੀ, ਨਵੇਂ ਸਾਲ ਤੋਂ ਸ਼ੁਰੂ ਹੋ ਰਿਹਾ ਇਹ ਸਿਸਟਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੇਸੀ ਪਿਸਤੌਲ ਤੇ ਜ਼ਿੰਦਾ ਕਾਰਤੂਸਾਂ ਸਮੇਤ ਇੱਕ ਦੋਸ਼ੀ ਗ੍ਰਿਫ਼ਤਾਰ
NEXT STORY