ਚੰਡੀਗੜ੍ਹ (ਅੰਕੁਰ)- ਵਿਦਿਆਰਥੀਆਂ ’ਚ ਦੇਸ਼ ਭਗਤੀ ਦੀ ਭਾਵਨਾ ਭਰਨ ਤੇ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਅਹਿਮ ਤੇ ਦੂਰਅੰਦੇਸ਼ੀ ਕਦਮ ਚੁੱਕਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਾਰਤੀ ਹਵਾਈ ਸੈਨਾ ਨੂੰ ਪੰਜ ਮਿਗ-21 ਫ਼ਾਈਟਰ ਜੈੱਟ, ਜੋ ਹਾਲ ਹੀ ’ਚ ਰਿਟਾਇਰ ਕੀਤੇ ਗਏ ਹਨ, ਨੂੰ ਸੂਬੇ ਦੇ ਪ੍ਰਮੁੱਖ ਸਕੂਲ ਆਫ਼ ਐਮੀਨੈਂਸ ਵਿਖੇ ਪ੍ਰਦਰਸ਼ਿਤ ਕਰਨ ਲਈ ਅਪੀਲ ਕੀਤੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਜੀਵਨ ’ਚ ਨਵੀਆਂ ਉਚਾਈਆਂ ਛੂਹਣ ਲਈ ਪ੍ਰੇਰਿਆ ਜਾ ਸਕੇ।
ਇਹ ਖ਼ਬਰ ਵੀ ਪੜ੍ਹੋ - 2027 ਦੀਆਂ ਚੋਣਾਂ ਤੋਂ ਪਹਿਲਾਂ ਹਲਚਲ! ਕਾਂਗਰਸੀ ਆਗੂ ਨੇ ਖ਼ੁਦ ਨੂੰ ਐਲਾਨ ਦਿੱਤਾ ਉਮੀਦਵਾਰ
ਸਿੱਖਿਆ ਮੰਤਰੀ ਬੈਂਸ ਨੇ ਹਵਾਈ ਸੈਨਾ ਦੇ ਮੁਖੀ ਏਅਰ ਚੀਫ਼ ਮਾਰਸ਼ਲ ਅਮਰ ਪ੍ਰੀਤ ਸਿੰਘ ਨੂੰ ਇਕ ਪੱਤਰ ਲਿਖਿਆ ਹੈ, ਜਿਸ ’ਚ ਉਨ੍ਹਾਂ ਕਿਹਾ ਕਿ ਅਸੀਂ ਮਿਲ ਕੇ ਮਿਗ-21 ਨੂੰ ਇਕ ਜੀਵੰਤ ਸ਼ਰਧਾਂਜਲੀ ਦੇ ਸਕਦੇ ਹਾਂ ਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ’ਚ ਦੇਸ਼ ਭਗਤੀ ਅਤੇ ਸਮਰਪਣ ਦੀ ਭਾਵਨਾ ਪੈਦਾ ਕਰ ਸਕਦੇ ਹਾਂ। ਉਨ੍ਹਾਂ ਨੇ ਪੰਜ ਮਿਗ-21 ਲੜਾਕੂ ਜੈੱਟਾਂ ਨੂੰ ਪ੍ਰਦਰਸ਼ਨ ਲਈ ਲੁਧਿਆਣਾ, ਅੰਮ੍ਰਿਤਸਰ, ਫਿਰੋਜ਼ਪੁਰ, ਨੰਗਲ ਤੇ ਖਰੜ ਦੇ ਸਕੂਲਾਂ ’ਚ ਪ੍ਰਦਰਸ਼ਿਤ ਕਰਨ ਦਾ ਪ੍ਰਸਤਾਵ ਰੱਖਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
NEXT STORY