ਅੰਮ੍ਰਿਤਸਰ (ਦਲਜੀਤ) - ਪੰਜਾਬ ’ਚ ਘੱਟ ਰਹੇ ਕੋਰੋਨਾ ਦੇ ਪ੍ਰਭਾਵ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਸਕੂਲ ਅੱਜ ਤੋਂ ਖੋਲ੍ਹਣ ਦਾ ਫ਼ੈਸਲਾ ਕਰ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹੇ ਦੇ ਇਕ ਹਜ਼ਾਰ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ’ਚ ਆਉਣ ਵਾਲੇ ਅਧਿਆਪਕਾਂ ਤੇ ਵਿਦਿਆਰਥੀਆਂ ਲਈ ਜਿੱਥੇ ਨਵੀਂਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ, ਉੱਥੇ ਸਪੱਸ਼ਟ ਕੀਤਾ ਕਿ ਨਿਯਮਾਂ ਦੀ ਪਾਲਨਾ ਨਾ ਕਰਣ ਲਈ ਸਕੂਲ ਮੁਖੀ ਜਵਾਬਦੇਹ ਹੋਣਗੇ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਬੱਚਿਆਂ ਨੂੰ ਵੈਕਸੀਨ ਲਾਉਣਾ ਲਾਜ਼ਮੀ ਹੈ ਅਤੇ ਖੰਘ, ਜ਼ੁਕਾਮ ਤੇ ਬੁਖ਼ਾਰ ਹੋਣ ’ਤੇ ਅਧਿਆਪਕ ਤੇ ਵਿਦਿਆਰਥੀਆਂ ਨੂੰ ਸਕੂਲ ’ਚ ਐਂਟਰ ਨਾ ਕਰਨ ਦਿੱਤਾ ਜਾਵੇ। ਮਾਸਕ ਲਾਉਣਾ ਸਭ ਲਈ ਬੇਹੱਦ ਲਾਜ਼ਮੀ ਹੈ।
ਪੜ੍ਹੋ ਇਹ ਵੀ ਖ਼ਬਰ - CM ਐਲਾਨ ਤੋਂ ਪਹਿਲਾਂ ਸਟੇਜ ਤੋਂ ਜਦੋਂ ਗੁੰਮ ਹੋਈ ਨਵਜੋਤ ਸਿੱਧੂ ਦੀ ਅੰਗੂਠੀ, ਰਾਹੁਲ ਗਾਂਧੀ ਨੇ ਲੱਭੀ (ਤਸਵੀਰਾਂ)
ਜਾਣਕਾਰੀ ਅਨੁਸਾਰ ਅੰਮ੍ਰਿਤਸਰ ’ਚ ਕੋਰੋਨਾ ਦਾ ਪ੍ਰਭਾਵ ਦਿਨ-ਬ-ਦਿਨ ਘੱਟ ਹੁੰਦਾ ਜਾ ਰਿਹਾ ਹੈ। ਸਰਕਾਰ ਵੱਲੋਂ ਕੋਰੋਨਾ ਦੀ ਹੌਲੀ ਪੈ ਰਹੀ ਰਫ਼ਤਾਰ ਨੂੰ ਵੇਖਦਿਆਂ ਸਕੂਲਾਂ ਨੂੰ ਸੋਮਵਾਰ ਤੋਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹੇ ਦੇ 420 ਸਰਕਾਰੀ, ਮਿਡਲ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਤੋਂ ਇਲਾਵਾ 600 ਪ੍ਰਾਈਵੇਟ ਤੇ ਮਾਨਤਾ ਪ੍ਰਾਪਤ ਸਕੂਲਾਂ ’ਚ ਕੋਰੋਨਾ ਗਾਈਡਲਾਈਨਜ਼ ਦੀ ਇੰਨ-ਬਿੰਨ ਪਾਲਣਾ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ।
ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ : ਟੌਫੀ ਦੇਣ ਦੇ ਬਹਾਨੇ 5 ਸਾਲਾ ਬੱਚੇ ਨੂੰ ਕੁਆਰਟਰ ’ਚ ਲਿਜਾ ਕੀਤਾ ਕੁਕਰਮ
ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਜੁਗਰਾਜ ਸਿੰਘ ਰੰਧਾਵਾ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦਾ ਪ੍ਰਭਾਵ ਘੱਟ ਹੋ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਸਾਰੇ ਅਧਿਆਪਕਾਂ ਨੂੰ ਵੈਕਸੀਨ ਦਾ ਸੁਰੱਖਿਆ ਕਵਚ ਪਾ ਦਿੱਤਾ ਗਿਆ ਹੈ। ਇਸੇ ਤਰ੍ਹਾਂ ਸਕੂਲਾਂ ’ਚ ਆਉਣ ਵਾਲੇ ਵਿਦਿਆਰਥੀਆਂ ਨੂੰ ਵੈਕਸੀਨ ਲਾਈ ਗਈ ਹੈ। ਸਕੂਲਾਂ ਨੂੰ ਗਾਈਡਲਾਈਨਜ਼ ਜਾਰੀ ਕੀਤੀ ਗਈ ਹੈ ਕਿ ਸਕੂਲ ’ਚ ਵਿਦਿਆਰਥੀ ਤੇ ਅਧਿਆਪਕ ਦੀ ਐਂਟਰੀ ਸਮੇਂ ਉਸ ਦਾ ਬੁਖ਼ਾਰ ਚੈੱਕ ਕੀਤਾ ਜਾਵੇ। ਇਸ ਤੋਂ ਇਲਾਵਾ ਇਹ ਜ਼ਰੂਰ ਵੇਖਿਆ ਜਾਵੇ ਕਿ ਕਿਸੇ ਅਧਿਆਪਕ ਜਾਂ ਵਿਦਿਆਰਥੀ ਨੂੰ ਖੰਘ, ਜ਼ੁਕਾਮ ਤੇ ਬੁਖ਼ਾਰ ਦੀ ਸ਼ਿਕਾਇਤ ਤਾਂ ਨਹੀਂ ਹੈ , ਜੇਕਰ ਅਜਿਹੀ ਕੋਈ ਸ਼ਿਕਾਇਤ ਹੈ ਤਾਂ ਉਸ ਨੂੰ ਸਕੂਲ ’ਚ ਐਂਟਰੀ ਤੋਂ ਪਹਿਲਾਂ ਘਰ ਭੇਜ ਦਿੱਤਾ ਜਾਵੇ ਤੇ ਡਾਕਟਰ ਦੇ ਸੰਪਰਕ ’ਚ ਰਹਿਣ ਲਈ ਕਿਹਾ ਜਾਵੇ।
ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ, CM ਚੰਨੀ ਤੇ ਜਾਖੜ ਦੀ ਤਾਰੀਫ਼ ਕਰ ਬੋਲੇ ਰਾਹੁਲ ਗਾਂਧੀ, ਕਿਹਾ-ਇਹ ਹਨ ‘ਕਾਂਗਰਸ ਦੇ ਹੀਰੇ’
ਉਨ੍ਹਾਂ ਦੱਸਿਆ ਕਿ ਸਾਰੀਆਂ ਜਮਾਤਾਂ ’ਚ ਮਾਸਕ ਲਾਉਣਾ ਬੇਹੱਦ ਲਾਜ਼ਮੀ ਹੈ। ਜਮਾਤਾਂ ’ਚ ਵੀ ਸੈਨੇਟਾਈਜ਼ਰ ਦਾ ਖ਼ਾਸ ਪ੍ਰਬੰਧ ਰੱਖਿਆ ਜਾਵੇ। ਵਿਦਿਆਰਥੀਆਂ ਨੂੰ ਨਿਰਦੇਸ਼ ਦਿੱਤੇ ਜਾਣ ਕਿ ਇਕ-ਦੂਜੇ ਦੀ ਪਾਣੀ ਦੀ ਬੋਤਲ ਦਾ ਇਸਤੇਮਾਲ ਨਾ ਕਰਨ। ਵਿਦਿਆਰਥੀ ਵੀ ਘਰ ਤੋਂ ਆਪਣਾ ਸੈਨੇਟਾਈਜ਼ਰ ਲੈ ਕੇ ਆਉਣ ਤੇ ਸਾਫ਼-ਸਫਾਈ ਦਾ ਧਿਆਨ ਰੱਖਣ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪੰਜਾਬ ਦੇ ਇਸ ਹਲਕੇ ’ਚੋਂ ਦੋ ਕਾਂਗਰਸੀ ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ (ਵੀਡੀਓ)
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਵਿਭਾਗ ਵੱਲੋਂ ਜ਼ਿਲ੍ਹੇ ’ਚ 4 ਚੈਕਿੰਗ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਨਿਰੰਤਰ ਸਕੂਲਾਂ ’ਚ ਕੋਰੋਨਾ ਗਾਈਡਲਾਈਨਜ਼ ਦੀ ਪਾਲਣਾ ਕਰਵਾਉਣ ਲਈ ਚੈਕਿੰਗ ਕਰਦੀਆਂ ਰਹਿਣਗੀਆਂ। ਸਕੂਲ ਪ੍ਰਬੰਧਕ ਦੀ ਜ਼ਿੰਮੇਵਾਰੀ ਹੋਵੇਗੀ ਕਿ ਗਾਈਡਲਾਈਨ ਦੀ ਸਕੂਲ ’ਚ ਪਾਲਣਾ ਹੋ ਰਹੀ ਹੈ ਕਿ ਨਹੀਂ। ਚੈਕਿੰਗ ਟੀਮ ਨੇ ਜੇਕਰ ਵਿਭਾਗ ਦੇ ਧਿਆਨ ’ਚ ਲਿਆਂਦਾ ਕਿ ਸਬੰਧਤ ਸਕੂਲ ’ਚ ਨਿਯਮਾਂ ਦੀ ਪਾਲਣ ਨਹੀਂ ਹੋ ਰਹੀ ਤਾਂ ਵਿਭਾਗ ਵੱਲੋਂ ਉਸ ਸਕੂਲ ਮੁਖੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਕੂਲ ’ਚ ਸੋਸ਼ਲ ਡਿਸਟੈਸਿੰਗ ਦਾ ਇਸਤੇਮਾਲ ਕਰਨਾ ਬੇਹੱਦ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ ਨਿਯਮਾਂ ਦੀ ਪਾਲਣਾ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਦੇ ਪਰਿਵਾਰ ਵਾਲਿਆਂ ਨੂੰ ਵੀ ਅਪੀਲ ਕੀਤੀ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਅਜੇ ਤੱਕ ਵੈਕਸੀਨ ਨਹੀਂ ਲਗਵਾਈ ਹੈ, ਉਹ ਜ਼ਰੂਰ ਲਗਵਾਉਣ।
ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: 5 ਸਾਲ ਪਹਿਲਾਂ ਕੈਨੇਡਾ ਗਏ ਧਾਰੀਵਾਲ ਦੇ ਨੌਜਵਾਨ ਦੀ ਮੌਤ, ਘਰ ’ਚ ਪਿਆ ਚੀਕ ਚਿਹਾੜਾ
ਰਾਸਾ ਨੇ ਕੀਤਾ ਸਕੂਲ ਖੋਲ੍ਹਣ ਦੇ ਫ਼ੈਸਲੇ ਦਾ ਸਵਾਗਤ
ਮਾਨਤਾ ਪ੍ਰਾਪਤ ਤੇ ਐਫੀਲਿਏਟਿਡ ਸਕੂਲ ਐਸੋਸੀਏਸ਼ਨ ਰਾਸਾ ਦੇ ਸੂਬਾ ਜਨਰਲ ਸਕੱਤਰ ਸੁਜੀਤ ਸ਼ਰਮਾ ਬਬਲੂ, ਸੀਨੀ. ਨੇਤਾ ਪ੍ਰਿੰਸੀਪਲ ਸੁਸ਼ੀਲ ਅਗਰਵਾਲ, ਪ੍ਰਿੰਸੀਪਲ ਗੌਰਵ ਅਰੋੜਾ, ਹਰਸ਼ਦੀਪ ਸਿੰਘ ਮਹਿਤਾ, ਕਮਲਜੋਤ ਸਿੰਘ ਨੇ ਕਿਹਾ ਕਿ ਜ਼ਿਲੇ ’ਚ ਕੋਰੋਨਾ ਦਾ ਪ੍ਰਭਾਵ ਘੱਟ ਹੋ ਰਿਹਾ ਸੀ। ਰਾਸਾ ਵੱਲੋਂ ਲੰਬੇ ਸਮੇਂ ਤੋਂ ਸਕੂਲਾਂ ਨੂੰ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਸੀ। ਸਰਕਾਰ ਵੱਲੋਂ ਸਾਰੇ ਸੰਸਥਾਨਾਂ ਨੂੰ ਖੋਲ੍ਹ ਦਿੱਤਾ ਗਿਆ ਸੀ ਪਰ ਸਕੂਲਾਂ ਨੂੰ ਨਹੀਂ ਖੋਲ੍ਹਿਆ ਗਿਆ ਸੀ, ਜਿਸ ਕਾਰਨ ਸਕੂਲ ਮੁਖੀਆਂ ’ਚ ਭਾਰੀ ਰੋਸ ਸੀ ਪਰ ਸਰਕਾਰ ਵੱਲੋਂ ਜੋ ਫ਼ੈਸਲਾ ਲਿਆ ਹੈ ਉਹ ਠੀਕ ਹੈ। ਰਾਸਾ ਦੇ ਸਾਰੇ ਸਕੂਲ ਕੋਰੋਨਾ ਗਾਈਡਲਾਈਨਜ਼ ਦੀ ਪਾਲਣਾ ਕਰ ਰਹੇ ਹਨ ਤੇ ਕਰਦੇ ਰਹਿਣਗੇ। ਪਹਿਲਾਂ ਸਕੂਲਾਂ ਵੱਲੋਂ ਬੱਚਿਆਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਆਨਲਾਈਨ ਵਧੀਆ ਢੰਗ ਨਾਲ ਪੜ੍ਹਾਈ ਕਰਵਾਈ ਜਾ ਰਹੀ ਸੀ ਪਰ ਹੁਣ ਵਿਦਿਆਰਥੀ ਸਕੂਲਾਂ ’ਚ ਆ ਕੇ ਹੋਰ ਚੰਗੀ ਮਿਹਨਤ ਕਰ ਪ੍ਰੀਖਿਆਵਾਂ ’ਚ ਚੰਗੇ ਅੰਕ ਪ੍ਰਾਪਤ ਕਰਨਗੇ।
ਪੜ੍ਹੋ ਇਹ ਵੀ ਖ਼ਬਰ - ਸਿਹਤ ਵਿਭਾਗ ਮਾਨਸਾ ਦਾ ਨਵਾਂ ਕਾਰਨਾਮਾ : ਮ੍ਰਿਤਕ ਵਿਅਕਤੀ ਨੂੰ ਹੀ ਲਗਾ ਦਿੱਤੀ ਕੋਰੋਨਾ ਵੈਕਸੀਨ!
ਕਿਸਾਨ-ਮਜ਼ਦੂਰ ਤੇ ਅਧਿਆਪਕ ਸੰਗਠਨਾਂ ਨੇ 8 ਨੂੰ ਪੰਜਾਬ ’ਚ ਚੱਕਾ ਜਾਮ ਦਾ ਕੀਤਾ ਸੀ ਐਲਾਨ
ਪੰਜਾਬ ’ਚ ਸਕੂਲਾਂ ਨੂੰ ਖੁੱਲ੍ਹਵਾਉਣ ਲਈ ਕਿਸਾਨ-ਮਜ਼ਦੂਰ ਤੇ ਅਧਿਆਪਕ ਸੰਗਠਨਾਂ ਨੇ 8 ਫਰਵਰੀ ਨੂੰ ਪੰਜਾਬ ’ਚ ਚੱਕਾ ਜਾਮ ਦਾ ਐਲਾਨ ਕੀਤਾ ਸੀ ਪਰ ਸਰਕਾਰ ਵੱਲੋਂ ਸੰਘਰਸ਼ ਤੋਂ ਪਹਿਲਾਂ ਹੀ ਸਕੂਲਾਂ ਨੂੰ ਖੋਲ੍ਹ ਦਿੱਤਾ ਗਿਆ ਹੈ। ਸੰਗਠਨਾਂ ਦਾ ਕਹਿਣਾ ਸੀ ਕਿ ਜੇਕਰ ਸਾਰੇ ਵਰਗਾਂ ਨੂੰ ਕੋਰੋਨਾ ਦੇ ਦੌਰਾਨ ਛੂਟ ਦਿੱਤੀ ਜਾ ਰਹੀ ਹੈ ਤੇ ਸਾਰੇ ਅਦਾਰੇ ਖੋਲ੍ਹੇ ਜਾ ਰਹੇ ਹਨ ਤਾਂ ਬੱਚਿਆਂ ਦੇ ਭਵਿੱਖ ਨਾਲ ਕਿਉਂ ਖਿਲਵਾੜ ਕੀਤਾ ਜਾ ਰਿਹਾ ਹੈ ? ਉੱਥੇ ਬੱਚਿਆਂ ਨੂੰ ਪੜ੍ਹਾਉਣ ਲਈ ਕਿਉਂ ਨਹੀਂ ਬੁਲਾਇਆ ਜਾ ਰਿਹਾ। ਇਸ ਸਬੰਧੀ ਸੰਯੁਕਤ ਕਿਸਾਨ ਮੋਰਚਾ ਵੱਲੋਂ ਪਿਛਲੇ ਦਿਨੀਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਵੀ ਰੋਸ਼ ਪ੍ਰਦਰਸ਼ਨ ਕੀਤਾ ਗਿਆ ਸੀ ਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਪ੍ਰਧਾਨ ਅਸ਼ਵਨੀ ਅਵਸਥੀ ਨੇ ਦੱਸਿਆ ਕਿ ਸਕੂਲਾਂ ਨੂੰ ਖੁੱਲ੍ਹਵਾਉਣ ਦੀ ਮੰਗ ਨੂੰ ਲੈ ਕੇ ਜ਼ਿਲੇ ਭਰ ’ਚ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਵੀ ਕੀਤੇ ਗਏ ਹਨ।
ਪੜ੍ਹੋ ਇਹ ਵੀ ਖ਼ਬਰ - ਭਾਜਪਾ ’ਚ ਅੰਦੂਰਨੀ ਲੜਾਈ ਖੁੱਲ੍ਹ ਕੇ ਆਈ ਸਾਹਮਣੇ, ਫਤਿਹਜੰਗ ਬਾਜਵਾ ਦੇ ਰੋਡ ਸ਼ੋਅ ’ਚ ਭਿੜੇ ਭਾਜਪਾਈ
ਸਕੂਲ ਖੁੱਲ੍ਹਣ ਨਾਲ ਵਿਦਿਆਰਥੀ ਤੇ ਮਾਪੇ ਖੁਸ਼
ਸਰਕਾਰ ਵੱਲੋਂ ਸਕੂਲ ਖੋਲ੍ਹਣ ਲਈ ਗਏ ਫ਼ੈਸਲੇ ਦੇ ਬਾਅਦ ਵਿਦਿਆਰਥੀ ਤੇ ਮਾਪਿਆਂ ’ਚ ਕਾਫ਼ੀ ਖੁਸ਼ੀ ਪਾਈ ਜਾ ਰਹੀ ਹੈ। ਇਸ ਦੌਰਾਨ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਆਨਲਾਈਨ ਪੜ੍ਹਾਈ ਕਰ ਕੇ ਉਹ ਥੱਕ ਗਏ ਹਨ ਤੇ ਕਿਤੇ ਵਿਦਿਆਰਥੀਆਂ ਦਾ ਤਾਂ ਇੱਥੇ ਤੱਕ ਕਹਿਣਾ ਸੀ ਕਿ ਮੋਬਾਇਲ ’ਤੇ ਪੜ੍ਹਾਈ ਕਰਨ ਤੋਂ ਬਾਅਦ ਉਨ੍ਹਾਂ ਨੂੰ ਨਜ਼ਰ ਦੀਆਂ ਐਨਕਾਂ ਲੱਗ ਗਈਆਂ ਹਨ। ਉੱਧਰ, ਦੂਜੇ ਪਾਸੇ ਮਾਪਿਆਂ ਨੇ ਕਿਹਾ ਕਿ ਉਨ੍ਹਾਂ ਦੇ ਬੱਚਿਆਂ ਨੇ ਕੋਰੋਨਾ ਵੈਕਸੀਨ ਦੀ ਡੋਜ਼ ਲੱਗ ਗਈ ਹੈ। ਉਨ੍ਹਾਂ ਦੇ ਬੱਚੇ ਨਿਯਮਾਂ ਦੀ ਪਾਲਨਾ ਕਰ ਰਹੇ ਹਨ। ਆਨਲਾਈਨ ਪੜ੍ਹਾਈ ਨਾਲ ਵਿਦਿਆਰਥੀਆਂ ਦਾ ਠੀਕ ਢੰਗ ਨਾਲ ਮਾਰਗਦਰਸ਼ਨ ਨਹੀਂ ਹੋ ਰਿਹਾ ਸੀ ਪਰ ਹੁਣ ਸਕੂਲ ਖੁੱਲ੍ਹਣ ਤੋਂ ਬਾਅਦ ਉਹ ਵਧੀਆ ਢੰਗ ਨਾਲ ਸਕੂਲ ’ਚ ਜਾ ਕੇ ਪੜ੍ਹਾਈ ਕਰ ਸਕਣਗੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਐਲੀਮੈਂਟਰੀ ਸਕੂਲਾਂ ਨੂੰ ਵੀ ਛੇਤੀ ਖੋਲ੍ਹਿਆ ਜਾਵੇ।
ਪੜ੍ਹੋ ਇਹ ਵੀ ਖ਼ਬਰ - ਪਤੰਗ ਫੜਦਾ 6 ਸਾਲਾ ਬੱਚਾ ਛੱਪੜ ’ਚ ਡੁੱਬਿਆ, ਭਰਾ ਨੂੰ ਬਚਾਉਣ ਲਈ ਭੈਣ ਨੇ ਮਾਰੀ ਛਾਲ
ਚਾਈਨਾ ਡੋਰ ਬਣੀ ਕਾਲ, ਡਿਊਟੀ ਤੋਂ ਪਰਤ ਰਹੇ ਪਾਵਰਕਾਮ ਦੇ ਜੇ. ਈ. ਦਾ ਗਲਾ ਵੱਢਿਆ
NEXT STORY