ਮੋਹਾਲੀ (ਨਿਆਮੀਆਂ) : ਲੰਬੇ ਸਮੇਂ ਤੋਂ ਬੰਦ ਪਏ ਪੰਜਾਬ ਦੇ ਸਕੂਲ ਅੱਜ ਮਤਲਬ ਕਿ 26 ਜੁਲਾਈ ਨੂੰ ਦੁਬਾਰਾ ਖੁੱਲ੍ਹ ਜਾਣਗੇ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਸਬੰਧੀ ਰੋਕਾਂ 'ਚ ਢਿੱਲ ਦਿੰਦੇ ਹੋਏ ਇਹ ਐਲਾਨ ਕੀਤਾ ਹੋਇਆ ਹੈ ਕਿ ਸਕੂਲ 26 ਜੁਲਾਈ ਤੋਂ ਖੁੱਲ੍ਹ ਜਾਣਗੇ।
ਇਹ ਵੀ ਪੜ੍ਹੋ : ਚੰਗੀ ਖ਼ਬਰ : ਕੇਂਦਰ ਸਰਕਾਰ ਨੇ ਪੰਜਾਬ ਨੂੰ ਜਾਰੀ ਕੀਤਾ ਰੁਕਿਆ ਹੋਇਆ 3500 ਕਰੋੜ ਦਾ ਫੰਡ
10ਵੀਂ ਤੋਂ ਲੈ ਕੇ 12ਵੀਂ ਜਮਾਤ ਤੱਕ ਸਕੂਲ ਖੋਲ੍ਹੇ ਜਾਣਗੇ। ਇਸ ਦੇ ਨਾਲ ਹੀ ਇਹ ਵੀ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਜੇਕਰ ਕੋਰੋਨਾ ਦੀ ਸਥਿਤੀ ਇਸੇ ਤਰ੍ਹਾਂ ਸੰਤੋਸ਼ਜਨਕ ਰਹੀ ਤਾਂ 2 ਅਗਸਤ ਤੋਂ ਬਾਕੀ ਦੀਆਂ ਜਮਾਤਾਂ ਦੀ ਪੜ੍ਹਾਈ ਕਰਵਾਉਣ ਸਬੰਧੀ ਸਕੂਲ ਖੋਲ੍ਹਣ ਦੀ ਮਨਜ਼ੂਰੀ ਵੀ ਦਿੱਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਸਕੂਲ ਸਿੱਖਿਆ ਵਿਭਾਗ ਦਾ ਅਹਿਮ ਫ਼ੈਸਲਾ, ਕਲਰਕਾਂ ਨੂੰ ਦਿੱਤੀ ਜਾਵੇਗੀ ਇਹ ਟ੍ਰੇਨਿੰਗ
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਾਲਜਾਂ, ਕੋਚਿੰਗ ਸੈਂਟਰਾਂ ਅਤੇ ਉਚੇਰੀ ਸਿੱਖਿਆ ਦੇ ਹੋਰ ਸਾਰੀਆਂ ਸੰਸਥਾਵਾਂ ਨੂੰ ਵੀ ਅਜਿਹੀ ਹੀ ਪਾਲਣਾ ਨਾਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਟਰੇਨ ਦੀ ਲਪੇਟ ’ਚ ਆਉਣ ਨਾਲ 2 ਨੌਜਵਾਨਾਂ ਦੀ ਹੋਈ ਮੌਤ
NEXT STORY