ਚੰਡੀਗੜ੍ਹ : ਵੱਧ ਰਹੇ ਹਵਾ ਪ੍ਰਦੂਸ਼ਣ ਦੇ ਚੱਲਦੇ ਸੁਪਰੀਮ ਕੋਰਟ ਨੇ ਸਕੂਲਾਂ ਵਿਚ ਛੁੱਟੀਆਂ ਨੂੰ ਲੈ ਕੇ ਵੱਡੇ ਹੁਕਮ ਜਾਰੀ ਕੀਤੇ ਹਨ। ਸੁਪਰੀਮ ਕੋਰਟ ਨੇ ਸੂਬਿਆਂ ਨੂੰ ਆਖਿਆ ਹੈ ਕਿ ਉਹ ਸਕੂਲਾਂ ਵਿਚ ਫਿਜ਼ੀਕਲ ਕਲਾਸਾਂ ਬੰਦ ਕਰਨ ਬਾਰੇ ਫ਼ੈਸਲਾ ਲੈਣ। ਇਥੇ ਇਹ ਵੀ ਦੱਸਣਯੋਗ ਹੈ ਕਿ ਦਿੱਲੀ, ਹਰਿਆਣਾ ਤੋਂ ਇਲਾਵਾ ਕਈ ਸੂਬਿਆਂ ਵਿਚ ਸਕੂਲ ਬੰਦ ਕਰ ਦਿੱਤੇ ਗਏ ਹਨ। ਦੂਜੇ ਪਾਸੇ ਪੰਜਾਬ ਵਿਚ ਵੀ ਇਸ ਸਮੇਂ ਪ੍ਰਦੂਸ਼ਣ ਕਾਰਨ ਹਾਲਾਤ ਵਿਗੜੇ ਹੋਏ ਹਨ। ਅਜਿਹੇ ਵਿਚ ਸੂਬਾ ਸਰਕਾਰ ਵੀ ਸਕੂਲਾਂ ਬਾਰੇ ਕੋਈ ਫ਼ੈਸਲਾ ਲੈ ਸਕਦੀ ਹੈ। ਸਰਕਾਰ ਵਲੋਂ ਆਨਲਾਈਨ ਕਲਾਸਾਂ ਬਾਰੇ ਵੀ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ। ਹਾਲਾਂਕਿ ਇਸ ਬਾਰੇ ਅਜੇ ਤਕ ਕੋਈ ਅਧਿਕਾਰਕ ਤੌਰ 'ਤੇ ਬਿਆਨ ਸਾਹਮਣੇ ਨਹੀਂ ਆਇਆ ਹੈ ਪਰ ਉਚ ਅਦਾਲਤ ਨੇ ਜਿੱਥੇ ਦਿੱਲੀ-ਐੱਨਸੀਆਰ ਵਿਚ 10ਵੀਂ ਅਤੇ 12ਵੀਂ ਜਮਾਤਾਂ ਨੂੰ ਬੰਦ ਕਰਨ ਲਈ ਵੀ ਕਿਹਾ ਹੈ ਅਤੇ ਬਾਕੀ ਸੂਬਿਆਂ ਨੂੰ ਵੀ ਇਸ ਪਾਸੇ ਧਿਆਨ ਦੇਣ ਲਈ ਕਿਹਾ ਹੈ ਤਾਂ ਸੁਭਾਵਕ ਹੈ ਕਿ ਪ੍ਰਦੂਸ਼ਣ ਦੇ ਚੱਲਦੇ ਸਕੂਲਾਂ ਨੂੰ ਲੈ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਵੱਡਾ ਹਾਦਸਾ, ਦੋ ਸਕੂਲੀ ਵਿਦਿਆਰਥੀਆਂ ਦੀ ਮੌਤ
ਦਿੱਲੀ ਵਿਚ ਸਕੂਲ ਬੰਦ
ਦੱਸ ਦਈਏ ਕਿ ਦਿੱਲੀ ਸਰਕਾਰ ਨੇ ਐਤਵਾਰ ਨੂੰ ਹਵਾ ਪ੍ਰਦੂਸ਼ਣ ਕਾਰਨ ਸਾਰੇ ਸਕੂਲ ਬੰਦ ਕਰਨ ਦਾ ਐਲਾਨ ਕੀਤਾ ਸੀ। ਦਿੱਲੀ ਸਰਕਾਰ ਨੇ ਸਪੱਸ਼ਟ ਕੀਤਾ ਕਿ ਸਕੂਲਾਂ ਵਿਚ 10ਵੀਂ ਅਤੇ 12ਵੀਂ ਨੂੰ ਛੱਡ ਕੇ ਹੋਰ ਕਲਾਸਾਂ ਨਹੀਂ ਲੱਗਣਗੀਆਂ। ਇਨ੍ਹਾਂ ਜਮਾਤਾਂ ਦੀ ਪੜ੍ਹਾਈ ਆਨਲਾਈਨ ਕਰਵਾਈ ਜਾਵੇਗੀ। ਇਸ ਦੀ ਜਾਣਕਾਰੀ ਦਿੱਲੀ ਦੇ ਸੀਐੱਮ ਆਤਿਸ਼ੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ। ਸੋਮਵਾਰ ਤੋਂ GRAP-4 ਦੇ ਲਾਗੂ ਹੋਣ ਨਾਲ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਛੱਡ ਕੇ ਸਾਰੇ ਵਿਦਿਆਰਥੀਆਂ ਲਈ ਕਲਾਸਾਂ ਮੁਲਤਵੀ ਕਰ ਦਿੱਤੀਆਂ ਜਾਣਗੀਆਂ। ਅਗਲੇ ਹੁਕਮਾਂ ਤੱਕ ਸਾਰੇ ਸਕੂਲ ਔਨਲਾਈਨ ਕਲਾਸਾਂ ਲਗਾਉਣਗੇ।
ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਨੇ ਲਿਆ ਇਹ ਵੱਡਾ ਫ਼ੈਸਲਾ
ਹਰਿਆਣਾ 'ਚ ਵੀ ਆਨਲਾਈਨ ਕਲਾਸਾਂ ਲੱਗਣਗੀਆਂ
ਹਰਿਆਣਾ ਸਰਕਾਰ ਨੇ ਵੀ ਸ਼ਨੀਵਾਰ ਨੂੰ ਇਸ ਸਬੰਧੀ ਆਦੇਸ਼ ਜਾਰੀ ਕੀਤਾ ਸੀ। ਸਰਕਾਰ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿਚ ਪ੍ਰਦੂਸ਼ਣ ਦੇ ਪੱਧਰ ਦਾ ਮੁਲਾਂਕਣ ਕਰਨ ਅਤੇ ਸਕੂਲਾਂ ਵਿਚ ਪੰਜਵੀਂ ਜਮਾਤ ਤੱਕ ਦੀਆਂ ਕਲਾਸਾਂ ਨੂੰ ਅਸਥਾਈ ਤੌਰ ‘ਤੇ ਬੰਦ ਕਰਨ ਲਈ ਅਧਿਕਾਰਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਸੰਘਣੀ ਧੁੰਦ ਕਾਰਣ ਪੰਜਾਬ 'ਚ ਭਿਆਨਕ ਹਾਦਸਾ, ਕਾਲਜ ਵਿਦਿਆਰਥਣ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਡੇਂਗੂ ਫੈਲਣ ਤੋਂ ਰੋਕਣ ਲਈ ਵਿਭਾਗ ਵੱਲੋ ਹਫ਼ਤੇ ਦੇ 5 ਦਿਨ ਸਰਗਰਮੀਆਂ ਤੇਜ਼
NEXT STORY