ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਪੰਜਾਬ ਭਰ ਵਿਚ ਭਲਕੇ ਐਤਵਾਰ ਦੀ ਛੁੱਟੀ ਹੋਣ ਦੇ ਬਾਵਜੂਦ ਕਈ ਸਕੂਲ ਖੁੱਲ੍ਹੇ ਰਹਿਣਗੇ। ਕਾਰਨ, ਪੰਜਾਬ ਵਿਚ ਇਸ ਵੇਲੇ ਵੋਟਰ ਸੂਚੀਆਂ ਦੀ ਸੋਧ ਲਈ SIR ਦਾ ਕੰਮ ਜਾਰੀ ਹੈ। ਇਸ ਤਹਿਤ ਬੂਥ ਲੈਵਲ ਅਫ਼ਸਰਾਂ ਵੱਲੋਂ ਘਰ-ਘਰ ਜਾ ਕੇ ਗਣਨਾ ਦਾ ਕੰਮ 3 ਅਗਸਤ ਤੱਕ ਜਾਰੀ ਰਹੇਗਾ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ, ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ ’ਤੇ 19 ਜੁਲਾਈ ਐਤਵਾਰ ਨੂੰ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਇਕ ਰੋਜ਼ਾ ਵਿਸ਼ੇਸ਼ ਕੈਂਪ ਲਾਇਆ ਜਾ ਰਿਹਾ ਹੈ, ਜਿਸ ਨਾਲ ਵੋਟਰਾਂ ਨੂੰ ਆਪਣੇ ਗਣਨਾ ਫਾਰਮ ਭਰਨ ਤੇ ਜਮ੍ਹਾ ਕਰਵਾਉਣ ਦੀ ਸਹੂਲਤ ਮਿਲੇਗੀ।
ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਜੇ ਤੁਸੀਂ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਤਾਂ ਤੁਰੰਤ ਆਪਣੇ ਬੂਥ ਲੈਵਲ ਅਫ਼ਸਰ (ਬੀ. ਐੱਲ. ਓ.) ਨਾਲ ਸੰਪਰਕ ਕਰੋ ਜਾਂ ਇਸ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ ’ਤੇ ਜਾਓ। ਹਰੇਕ ਯੋਗ ਵੋਟਰ ਦਾ ਨਾਂ 13 ਅਗਸਤ ਨੂੰ ਪ੍ਰਕਾਸ਼ਿਤ ਹੋਣ ਵਾਲੀ ਮੁੱਢਲੀ ਵੋਟਰ ਸੂਚੀ ’ਚ ਸ਼ਾਮਲ ਹੋਣਾ ਯਕੀਨੀ ਬਣਾਉਣ ਲਈ ਨਾਗਰਿਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਬੂਥ ਲੈਵਲ ਅਫ਼ਸਰ ਵੋਟਰਾਂ ਦੀ ਇਸ ਪ੍ਰਕਿਰਿਆ ’ਚ ਸਹਾਇਤਾ ਲਈ ਸਾਰੇ ਨਿਰਧਾਰਤ ਪੋਲਿੰਗ ਬੂਥਾਂ ’ਤੇ ਮੌਜੂਦ ਰਹਿਣਗੇ।
ਪਾਵਰਕਾਮ ਦੇ ਜੇ. ਈ. ਦੀ ਸ਼ੱਕੀ ਹਾਲਾਤ ’ਚ ਮੌਤ
NEXT STORY