ਚੰਡੀਗੜ੍ਹ : ਪੰਜਾਬ ਦੇ ਸਕੂਲਾਂ ਵਿਚ ਕੱਲ੍ਹ 24 ਦਸੰਬਰ ਤੋਂ ਛੁੱਟੀਆਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਸੰਬੰਧੀ ਸਿੱਖਿਆ ਵਿਭਾਗ ਵਲੋਂ ਪਹਿਲਾਂ ਹੀ ਹੁਕਮ ਜਾਰੀ ਕਰ ਦਿੱਤੇ ਗਏ ਸਨ। ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਜਾਰੀ ਨੋਟੀਫਿਕੇਸ਼ਨ ਵਿਚ ਆਖਿਆ ਗਿਆ ਸੀ ਕਿ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ 24 ਦਸੰਬਰ 2024 ਤੋਂ 31 ਦਸੰਬਰ 2024 ਤੱਕ ਰਹਿਣਗੀਆਂ। ਇਸ ਤੋਂ ਬਾਅਦ 1 ਜਨਵਰੀ 2025 ਤੋਂ ਸਕੂਲ ਪਹਿਲਾਂ ਵਾਂਗ ਆਪਣੇ ਨਿਰਧਾਰਤ ਸਮੇਂ 'ਤੇ ਖੁੱਲ੍ਹਣਗੇ। ਸਰਕਾਰ ਨੇ ਇਹ ਫ਼ੈਸਲਾ ਬੱਚਿਆਂ ਨੂੰ ਠੰਡ ਦੇ ਵੱਧਦੇ ਪ੍ਰਭਾਵਾਂ ਤੋਂ ਬਚਾਉਣ ਅਤੇ ਸਰਦੀਆਂ ਦੇ ਦਿਨਾਂ ਵਿਚ ਕੋਈ ਪ੍ਰੇਸ਼ਾਨੀ ਨਾ ਹੋਣ ਦੇ ਉਦੇਸ਼ ਨਾਲ ਲਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਖ਼ਤਰੇ ਦੀ ਘੰਟੀ, ਸਾਵਧਾਨ ਰਹਿਣ ਲੋਕ
ਅਗਲੇ ਦਿਨਾਂ ਵਿਚ ਵਧੇਗੀ ਠੰਡ
ਪੰਜਾਬ ਦੇ ਕਈ ਇਲਾਕਿਆਂ ਵਿਚ ਅੱਜ ਹੋਈ ਬੂੰਦਾਬਾਂਦੀ ਨੇ ਠੰਡ ਹੋਰ ਵਧਾ ਦਿੱਤੀ ਹੈ। ਇਸ ਦਰਮਿਆਨ ਮੌਸਮ ਵਿਭਾਗ ਨੇ ਕੋਲਡ ਵੇਵ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਕਈ ਮੈਦਾਨੀ ਸੂਬਿਆਂ 'ਚ ਸੰਘਣੀ ਧੁੰਦ ਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ। ਭਾਰਤੀ ਮੌਸਮ ਵਿਭਾਗ ਨੇ ਬੰਗਾਲ ਦੀ ਖਾੜੀ ਉੱਤੇ ਬਣੇ ਡੂੰਘੇ ਦਬਾਅ ਕਾਰਨ ਉੜੀਸਾ, ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਤਾਮਿਲਨਾਡੂ ਸਮੇਤ ਕਈ ਰਾਜਾਂ ਵਿਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੀਂਹ ਕਾਰਨ ਮੈਦਾਨੀ ਇਲਾਕਿਆਂ ਵਿਚ ਠੰਡ ਹੋਰ ਵਧ ਜਾਵੇਗੀ। ਇਕ ਪਾਸੇ ਜਿੱਥੇ ਠੰਡ ਨੇ ਜ਼ੋਰ ਫੜ ਲਿਆ ਹੈ ਉਥੇ ਸਕੂਲਾਂ ਵਿਚ ਬੱਚਿਆਂ ਨੂੰ ਭਲਕੇ ਤੋਂ ਹੋਣ ਜਾ ਰਹੀਆਂ ਛੁੱਟੀਆਂ ਨਾਲ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ।
ਇਹ ਵੀ ਪੜ੍ਹੋ : ਪੰਜਾਬ ਦੀਆਂ ਔਰਤਾਂ ਲਈ ਆ ਗਈ ਚੰਗੀ ਖ਼ਬਰ, ਮਾਨ ਨੇ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜੱਥੇਦਾਰ ਵਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਨਸੀਹਤ (ਵੀਡੀਓ)
NEXT STORY