ਚੰਡੀਗੜ੍ਹ : ਪੰਜਾਬ ਦੇ ਸਕੂਲਾਂ 'ਚ ਭਲਕੇ ਮਤਲਬ ਕਿ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਨਵੇਂ ਸੈਸ਼ਨ ਲਈ ਸਿੱਖਿਆ ਵਿਭਾਗ ਨੇ ਪੂਰੀ ਤਿਆਰੀ ਕਰ ਲਈ ਹੈ। ਜਿੱਥੇ 28 ਮਾਰਚ ਨੂੰ ਸੂਬੇ ਦੇ ਸਕੂਲਾਂ 'ਚ ਪੀ. ਟੀ. ਐੱਮ. ਹੋਈ ਸੀ, ਉੱਥੇ ਹੀ 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ।
ਇਹ ਵੀ ਪੜ੍ਹੋ : 'ਆਪ' ਹਾਈਕਮਾਨ ਦਾ ਸੁਨੇਹਾ : ਪੰਜਾਬ ਤੋਂ ਦਿੱਲੀ ਦੇ ਰਾਹ ਤੱਕ ਲਾਈਵ ਹੋ ਕੇ ਜਨਤਾ ਨਾਲ ਜੁੜਨ ਮੰਤਰੀ ਤੇ ਵਿਧਾਇਕ
ਸਿੱਖਿਆ ਵਿਭਾਗ ਦੇ ਅਕਾਦਮਿਕ ਕੈਲੰਡਰ ਮੁਤਾਬਕ ਭਲਕੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2.00 ਵਜੇ ਤੱਕ ਹੋਵੇਗਾ।
ਇਹ ਵੀ ਪੜ੍ਹੋ : ਖੁਸ਼ੀਆਂ ਦੇ ਮੌਕੇ 'ਤੇ ਘਰ 'ਚ ਪੈ ਗਏ ਵੈਣ, ਅੱਜ Birthday ਵਾਲੇ ਦਿਨ ਹੋਵੇਗਾ ਅੰਤਿਮ ਸੰਸਕਾਰ (ਤਸਵੀਰਾਂ)
ਦੱਸਿਆ ਜਾ ਰਿਹਾ ਹੈ ਕਿ ਸਤੰਬਰ ਮਹੀਨੇ ਤੱਕ ਸਕੂਲਾਂ ਦਾ ਸਮਾਂ ਇਹ ਹੀ ਰਹੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2.30 ਤੱਕ ਹੁੰਦਾ ਸੀ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਤੱਕ ਹੁੰਦਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਭੜਕੇ MLA ਨਰਿੰਦਰ ਕੌਰ ਭਰਾਜ, ਭਾਜਪਾ ਖ਼ਿਲਾਫ਼ ਕੱਢੀ ਰੱਜ ਕੇ ਭੜਾਸ
NEXT STORY