ਚੰਡੀਗੜ੍ਹ/ਰੂਪਨਗਰ (ਅੰਕੁਰ, ਵਿਜੇ)- ਪੰਜਾਬ ਦੇ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਸਮੇਤ ਸਾਰੇ ਵਿੱਦਿਅਕ ਅਦਾਰੇ ਅੱਜ ਤੋਂ ਮੁੜ ਖੁੱਲ੍ਹਣ ਜਾ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 13 ਜ਼ਿਲ੍ਹਿਆਂ ਲਈ ਅੱਜ ਯੈਲੋ ਅਲਰਟ! 15 ਤਾਰੀਖ਼ ਤਕ ਬਾਰਿਸ਼ ਦੀ ਭਵਿੱਖਬਾਣੀ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜੇਕਰ ਕਿਸੇ ਯੂਨੀਵਰਸਿਟੀ ਨੇ ਪਹਿਲਾਂ ਹੀ ਆਪਣੇ ਪ੍ਰੀਖਿਆ ਸ਼ਡਿਊਲ ’ਚ ਕੋਈ ਬਦਲਾਅ ਕੀਤਾ ਹੈ, ਤਾਂ ਪ੍ਰੀਖਿਆਵਾਂ ਸੋਧੇ ਹੋਏ ਸ਼ਡਿਊਲ ਅਨੁਸਾਰ ਹੀ ਹੋਣਗੀਆਂ। ਇਸ ਤੋਂ ਇਲਾਵਾ ਸਰਹੱਦੀ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸਥਾਨਕ ਸਥਿਤੀਆਂ ਦੇ ਆਧਾਰ ’ਤੇ ਸਕੂਲ ਖੋਲ੍ਹਣ ਜਾਂ ਬੰਦ ਕਰਨ ਸਬੰਧੀ ਫੈਸਲੇ ਲੈਣ ਦਾ ਅਧਿਕਾਰ ਦਿੱਤਾ ਗਿਆ ਹੈ। ਉਨ੍ਹਾਂ ਨੇ ਵਿੱਦਿਅਕ ਸੰਸਥਾਵਾਂ ਨੂੰ ਸਰਕਾਰ ਵਲੋਂ ਜਾਰੀ ਸੁਰੱਖਿਆ ਪ੍ਰੋਟੋਕੋਲ ਅਤੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਛੱਡ ਕੇ ਨਾ ਜਾਣ ਪ੍ਰਵਾਸੀ ਮਜ਼ਦੂਰ, ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਅਪੀਲ
ਦੂਜੇ ਪਾਸੇ ਸਰਹੱਦੀ ਜ਼ਿਲ੍ਹਿਆਂ ਦੇ ਸਕੂਲ ਫਿਲਹਾਲ 12 ਮਈ ਨੂੰ ਬੰਦ ਰੱਖੇ ਗਏ ਹਨ। ਇਨ੍ਹਾਂ ’ਚ ਫਿਰੋਜ਼ਪੁਰ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਆਦਿ ਜ਼ਿਲ੍ਹੇ ਸ਼ਾਮਲ ਹਨ। ਇਸ ਤੋਂ ਇਲਾਵਾ ਬਰਨਾਲਾ ਵਿਚ ਵੀ ਅੱਜ ਸਕੂਲ ਬੰਦ ਰਹਿਣਗੇ। ਇਨ੍ਹਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਇਕ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਹੈ ਕਿ 12 ਮਈ ਨੂੰ ਸਕੂਲ ਬੰਦ ਰਹਿਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਏ. ਟੀ. ਐੱਮ. ਬੂਥ ’ਚ ਬਜ਼ੁਰਗਾਂ ਨਾਲ ਠੱਗੀਆਂ ਮਾਰਨ ਵਾਲਾ ਨੌਸਰਬਾਜ਼ ਕਾਬੂ, 52 ਕਾਰਡ ਬਰਾਮਦ
NEXT STORY