ਲੁਧਿਆਣਾ (ਅਨਿਲ): ਥਾਣਾ ਲਾਡੋਵਾਲ ਦੇ ਅਧੀਨ ਆਉਂਦੀ ਹੰਬੜਾ ਪੁਲਸ ਚੌਕੀ ਇਲਾਕੇ ਵਿਚ ਬੀਤੀ ਰਾਤ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਛੋਟੇ ਹਾਥੀ ਚਾਲਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਕਤ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਚੌਕੀ ਇੰਚਾਰਜ ਗੁਰਚਰਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਕਰਮਨਜੀਤ ਸਿੰਘ ਵਾਸੀ ਪਮਾਲ ਸਿਧਵਾਂ ਬੇਟ ਵਜੋਂ ਹੋਈ ਹੈ ਜੋ ਇਕ ਕੱਪੜੇ ਦੀ ਫੈਕਟਰੀ ਵਿਚ ਸਿਕਿਓਰਿਟੀ ਗਾਰਡ ਦਾ ਕੰਮ ਕਰਦਾ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਕੂਲ 'ਚ ਮਚੀ ਤਰਥੱਲੀ! ਤੀਜੀ ਜਮਾਤ ਦੀ ਵਿਦਿਆਰਥਣ ਦੀ ਹੋਈ ਮੌਤ
ਬੀਤੀ ਰਾਤ ਕਰਮਜੀਤ ਸਿੰਘ ਨਾਈਟ ਡਿਊਟੀ 'ਤੇ ਜਾ ਰਿਹਾ ਸੀ ਤੇ ਇਸੇ ਦੌਰਾਨ ਰਾਹ ਵਿਚ ਇਕ ਛੋਟਾ ਹਾਥੀ ਟੈਂਪੂ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ ਤੇ ਉਸ ਦੀ ਮੌਤ ਹੋ ਗਈ। ਫ਼ਿਲਾਹਲ ਪੁਲਸ ਨੇ ਟੈਂਪੂ ਚਾਲਕ ਨੂੰ ਗ੍ਰਿਫ਼ਤਾਰ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਰੂਹ ਕੰਬਾਊ ਹਾਦਸਾ, ਤਿੰਨ ਭਰਾਵਾਂ ਦੀ ਇਕੱਠਿਆਂ ਮੌਤ
NEXT STORY