ਅੰਮ੍ਰਿਤਸਰ: ਜੰਡਿਆਲਾ ਗੁਰੂ ਇਲਾਕੇ 'ਚ ਅੱਜ ਸਵੇਰੇ ਵਕੀਲ ਲਖਵਿੰਦਰ ਸਿੰਘ 'ਤੇ ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਜਿਸ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਦੋਂ ਇਹ ਹਮਲਾ ਹੋਇਆ ਤਾਂ ਉਸ ਵਕਤ ਲਖਵਿੰਦਰ ਸਿੰਘ ਆਪਣੇ ਘਰ ਤੋਂ ਅੰਮ੍ਰਿਤਸਰ ਕੋਰਟ ਵੱਲ ਜਾ ਰਿਹਾ ਸੀ। ਵਾਰਦਾਤ ਨੂੰ ਅੰਜਾਮ ਦੇ ਕੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਾਸੀਆਂ ਲਈ ਵੱਡਾ ਤੋਹਫ਼ਾ
ਜਾਣਕਾਰੀ ਮੁਤਾਬਕ ਲਖਵਿੰਦਰ ਸਿੰਘ ਨੂੰ ਦੋ ਗੋਲੀਆਂ ਲੱਗੀਆਂ ਹਨ। ਉਨ੍ਹਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਨੂੰ "ਆਉਟ ਆਫ ਡੇਂਜਰ" ਦੱਸਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ETO ਹਸਪਤਾਲ ਪਹੁੰਚੇ। ਉਨ੍ਹਾਂ ਨੇ ਲਖਵਿੰਦਰ ਸਿੰਘ ਨੂੰ ਪਰਿਵਾਰਿਕ ਮੈਂਬਰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਇਲਾਜ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਪੁਲਸ ਅਧਿਕਾਰੀਆਂ ਨੂੰ ਸਖ਼ਤ ਕਾਰਵਾਈ ਦੀ ਹਦਾਇਤ ਦਿੱਤੀ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਮੁੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਹੁਣ Holiday ਵਾਲੇ ਦਿਨ ਵੀ ਕਰਨਾ ਪਵੇਗਾ ਕੰਮ
ਡੀ. ਐੱਸ. ਪੀ. ਜੰਡਿਆਲਾ ਰਵਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਮਲੇ ਦੇ ਮੌਕੇ ਤੋਂ ਪੰਜ ਖੋਲ ਬਰਾਮਦ ਹੋਏ ਹਨ। ਪੁਲਸ ਵੱਲੋਂ ਸੀਸੀਟੀਵੀ ਫੁਟੇਜ ਅਤੇ ਸਥਾਨਕ ਗਵਾਹਾਂ ਦੀ ਮਦਦ ਨਾਲ ਹਮਲਾਵਰਾਂ ਦੀ ਪਛਾਣ ਅਤੇ ਗ੍ਰਿਫਤਾਰੀ ਲਈ ਸਰਗਰਮੀ ਨਾਲ ਕਾਰਵਾਈ ਜਾਰੀ ਹੈ। ਇਸ ਹਮਲੇ ਨੇ ਨਾਂ ਸਿਰਫ ਕਾਨੂੰਨ ਵਿਵਸਥਾ 'ਤੇ ਸਵਾਲ ਖੜੇ ਕੀਤੇ ਹਨ, ਸਗੋਂ ਵਕੀਲਾਂ ਅਤੇ ਆਮ ਲੋਕਾਂ 'ਚ ਵੀ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪਠਾਨਕੋਟ ਦਾ ਕਈ ਪਿੰਡਾਂ ਨਾਲੋਂ ਸੰਪਰਕ ਟੁੱਟਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
UP ਦੇ ਗੈਂਗਸਟਰ ਨੇ ਜਲੰਧਰ 'ਚ ਲੁੱਟੇ 25 ਲੱਖ ਰੁਪਏ ਦੇ ਗਹਿਣੇ, ਹੋਏ ਵੱਡੇ ਖ਼ੁਲਾਸੇ
NEXT STORY