ਮਾਨਸਾ (ਪਰਮਦੀਪ ਰਾਣਾ): ਮਾਨਸਾ ਵਿਚ ਇਕ 15 ਸਾਲਾ ਨਾਬਾਲਗ ਲੜਕੀ ਨਾਲ ਗੈਂਗਰੇਪ ਦੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਪੁਲਸ ਨੇ ਪੀੜਤਾ ਦਾ ਮੈਡੀਕਲ ਜਾਂਚ ਕਰਵਾਉਣ ਤੋਂ ਬਾਅਦ ਥਾਣਾ ਸਿਟੀ 2 ਵਿਚ ਦੋ ਔਰਤਾਂ ਸਮੇਤ 5 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਨੂੰ ਪਵੇਗਾ 10,00,00,00,000 ਰੁਪਏ ਦਾ ਘਾਟਾ! ਜਾ ਸਕਦੀਆਂ ਨੇ ਹਜ਼ਾਰਾਂ ਨੌਕਰੀਆਂ
ਪੀੜਤਾ ਦੇ ਪਿਤਾ ਮੁਤਾਬਕ ਇਹ ਘਟਨਾ ਤਕਰੀਬਨ 20 ਦਿਨ ਪਹਿਲਾਂ ਦੀ ਹੈ। ਇਕ ਔਰਤ ਨੇ ਉਨ੍ਹਾਂ ਦੀ ਧੀ ਨੂੰ ਮਹਿੰਦੀ ਲਗਾਉਣ ਦੇ ਬਹਾਨੇ ਆਪਣੇ ਘਰ ਬੁਲਾਇਆ ਸੀ। ਉੱਥੇ ਮੌਜੂਦ ਲੋਕਾਂ ਨੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਮੁਲਜ਼ਮ ਕੁੜੀ ਨੂੰ ਧਮਕੀਆਂ ਦਿੰਦੇ ਰਹੇ ਕਿ ਉਹ ਇਹ ਗੱਲ ਕਿਸੇ ਨੂੰ ਨਾ ਦੱਸੇ। ਇਕ ਹਫ਼ਤੇ ਬਾਅਦ ਜਦੋਂ ਪਰਿਵਾਰ ਨੂੰ ਇਸ ਘਟਨਾ ਦਾ ਪਤਾ ਲੱਗਿਆ ਤਾਂ ਉਨ੍ਹਾਂ ਨੇ ਮਾਨਸਾ ਦੇ SP ਨੂੰ ਸ਼ਿਕਾਇਤ ਦਿੱਤੀ। ਉਨ੍ਹਾਂ ਨੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਰੱਖੜੀ ਤੋਂ ਪਹਿਲਾਂ ਪੰਜਾਬ ਸਰਕਾਰ ਦਾ ਵੱਡਾ ਐਲਾਨ! ਇਨ੍ਹਾਂ ਨੂੰ ਮਿਲਣਗੇ 40-40 ਹਜ਼ਾਰ ਰੁਪਏ
ਥਾਣਾ ਸਿਟੀ 2 ਦੇ ਇੰਚਾਰਜ ਬਲਬੀਰ ਸਿੰਘ ਨੇ ਪੁਸ਼ਟੀ ਕੀਤੀ ਹੈ ਕਿ ਮਾਮਲੇ ਵਿਚ ਦੋ ਔਰਤਾਂ ਸਮੇਤ ਪੰਜ ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਲਾਟ ’ਤੇ ਕਬਜ਼ਾ ਕਰਨ ਦੇ ਦੋਸ਼ ’ਚ 10 ਵਿਅਕਤੀਆਂ ਖ਼ਿਲਾਫ਼ ਕੇਸ ਦਰਜ
NEXT STORY