ਲੁਧਿਆਣਾ (ਰਾਜ): ਸ਼ਹਿਰ 'ਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਕ ਨਾਬਾਲਗ ਕੁੜੀ ਦੇ ਨਾਲ ਸਟੀਲ ਰੋਲਿੰ ਮਿੱਲ ਪ੍ਰਾਈਵੇਟ ਲਿਮਿਟਡ ਫੈਕਟਰੀ ਵਿਚ ਜਬਰ-ਜ਼ਿਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਕੁੜੀ ਨੇ ਫੈਕਟਰੀ ਦੀ ਪਹਿਲੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਪੀੜਤਾ ਦੀ ਉਮਰ ਤਕਰੀਬਨ 15 ਸਾਲ ਦੱਸੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - CM ਮਾਨ ਦੀਆਂ Fake Videos ਬਾਰੇ 'ਆਪ' ਦੇ ਵੱਡੇ ਖ਼ੁਲਾਸੇ! ਸੋਸ਼ਲ ਮੀਡੀਆ 'ਤੇ ਵੀਡੀਓ ਸ਼ੇਅਰ ਕਰਨ ਵਾਲੇ...
ਜਾਣਕਾਰੀ ਮੁਤਾਬਕ 21 ਅਕਤੂਬਰ ਨੂੰ ਪੀੜਤਾ ਆਪਣੇ ਘਰ ਵਾਲਿਆਂ ਤੋਂ ਮਾਮੂਲੀ ਗੱਲ 'ਤੇ ਨਾਰਾਜ਼ ਹੋ ਕੇ ਬਿਨਾਂ ਦੱਸੇ ਘਰੋਂ ਨਿਕਲ ਗਈ ਸੀ। ਦੇਰ ਰਾਤ ਤਕ ਜਦੋਂ ਉਹ ਘਰ ਨਹੀਂ ਪਰਤੀ ਤਾਂ ਪਰਿਵਾਰ ਨੇ ਉਸ ਦੀ ਬਾਲ ਸ਼ੁਰੂ ਕਰ ਦਿੱਤੀ। ਬਾਅਦ ਵਿਚ ਕੁੜੀ ਮੈਟਰੋ ਰੋਡ ਨੇੜੇ ਸਥਿਤ ਸਟੀਲ ਰੋਲਿੰਗ ਮਿੱਲ ਪ੍ਰਾਈਵੇਟ ਲਿਮਿਟਡ ਫੈਕਟਰੀ ਵਿਚ ਬੇਹੋਸ਼ੀ ਦੀ ਹਾਲਤ ਵਿਚ ਮਿਲੀ। ਹੋਸ਼ ਆਉਣ 'ਤੇ ਪੀੜਤਾ ਨੇ ਆਪਣੇ ਪਰਿਵਾਰ ਨੂੰ ਦੱਸਿਆ ਕਿ ਮਨੋਜ ਕੁਮਾਰ ਨਾਂ ਦਾ ਵਿਅਕਤੀ ਉਸ ਨੂੰ ਗੱਲਾਂ ਵਿਚ ਵਰਗਲਾ ਕੇ ਫੈਕਟਰੀ ਦੇ ਅੰਦਰ ਬਣੇ ਆਪਣੇ ਕਮਰੇ ਵਿਚ ਲੈ ਗਿਆ, ਜਿੱਥੇ ਉਸ ਨੇ ਫੈਕਟਰੀ ਦੀ ਛੱਤ 'ਤੇ ਉਸ ਨਾਲ ਜਬਰ-ਜ਼ਿਨਾਹ ਕੀਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਕੀਤੇ ਤਬਾਦਲੇ! ਵੇਖੋ LIST
ਪੀੜਤਾ ਦੇ ਵਿਰੋਧ ਕਰਨ 'ਤੇ ਮੁਲਜ਼ਮ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਡਰ ਦੇ ਕਾਰਨ ਕੁੜੀ ਨੇ ਸਵੇਰੇ ਤਕਰੀਬਨ 4.30 ਵਜੇ ਫੈਕਟਰੀ ਦੀ ਪਹਿਲੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਨੂੰ ਗੰਭੀਰ ਸੱਟਾਂ ਲੱਗੀਆਂ ਤੇ ਉਹ ਬੇਹੋਸ਼ ਹੋ ਗਈ। ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਤੇ ਪੀੜਤਾ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਮੁਤਾਬਕ ਉਸ ਦੀ ਹਾਲਤ ਫ਼ਿਲਹਾਲ ਸਥਿਰ ਹੈ। ਪੁਲਸ ਨੇ ਮੁਲਜ਼ਮ ਮਨੋਜ ਕੁਮਾਰ ਦੇ ਖ਼ਿਲਾਫ਼ ਜਬਰ-ਜ਼ਿਨਾਹ ਤੇ ਜਾਨੋਂ ਮਾਰਨ ਦੀਆਂ ਧਮਕੀ ਦੇਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਥਾਣਾ ਫੋਕਲ ਪੁਆਇੰਟ ਦੀ ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਫੈਕਟਰੀ ਪ੍ਰਬੰਧਨ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਫੈਕਟਰੀ ਦੇ ਅੰਦਰ ਅਜਿਹਾ ਘਿਨੌਣਾ ਕੰਮ ਕਿਵੇਂ ਹੋ ਗਿਆ?
ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਅੰਤਿਮ ਅਰਦਾਸ, ਇਨ੍ਹਾਂ ਵੱਡੀਆਂ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ
NEXT STORY