ਫਰੀਦਕੋਟ (ਜਗਤਾਰ ਦੁਸਾਂਝ): ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ ਵਿਚ ਇਕ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਸਹੁਰੇ ਵੱਲੋਂ ਆਪਣੀ ਵਿਧਵਾ ਨੂੰਹ 'ਤੇ ਤੇਜ਼ਾਬ ਸੁੱਟ ਦਿੱਤਾ ਗਿਆ। ਇਸ ਘਟਨਾ ਵਿਚ ਬੁਰੀ ਤਰ੍ਹਾਂ ਝੁਲਸੀ ਔਰਤ ਨੂੰ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ ਤੇ ਪੂਰੇ ਮਾਮਲੇ ਦੀ ਜਾਂਚ ਥਾਣਾ ਸਿਟੀ ਕੋਟਕਪੂਰਾ ਪੁਲਸ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਨਹੀਂ ਸਗੋਂ ਇਸ ਦਿਨ ਪਵੇਗਾ ਮੀਂਹ! ਹੋ ਗਈ ਭਵਿੱਖਬਾਣੀ
ਜਾਣਕਾਰੀ ਮੁਤਾਬਕ ਕੋਟਕਪੂਰਾ ਦੇ ਦੁਆਰੇਆਨਾ ਰੋਡ ਦੀ ਰਹਿਣ ਵਾਲੀ ਵਿਧਵਾ ਔਰਤ ਇਨ੍ਹੀਂ ਦਿੰਨੀ ਆਪਣੇ ਪੇਕੇ ਘਰ ਰਹਿ ਰਹੀ ਸੀ ਤੇ ਕੋਟਕਪੂਰਾ ਦੇ ਇਕ ਨਿੱਜੀ ਸਕੂਲ ਵਿਚ ਬਤੌਰ ਸਫ਼ਾਈ ਸੇਵਕਾ ਕੰਮ ਕਰਦੀ ਹੈ। ਸ਼ਨੀਵਾਰ ਸਵੇਰੇ ਉਹ ਆਪਣੇ ਨਾਲ ਇਕ ਹੋਰ ਮਹਿਲਾ ਦੇ ਨਾਲ ਸਕੂਲ ਵਿਚ ਡਿਊਟੀ 'ਤੇ ਜਾ ਰਹੀ ਸੀ। ਜਦੋਂ ਉਹ ਸਕੂਲ ਨੇੜੇ ਪਹੁੰਚੀ ਤਾਂ ਉਸ ਦੇ ਸਹੁਰੇ ਧੀਰੂ ਨੇ ਉਸ 'ਤੇ ਤੇਜ਼ਾਬ ਸੁੱਟ ਦਿੱਤਾ। ਪੀੜਤਾਂ ਵੱਲੋਂ ਰੌਲ਼ਾ ਪਾਏ ਜਾਣ ਮਗਰੋਂ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਆਲੇ-ਦੁਆਲੇ ਦੇ ਲੋਕਾਂ ਨੇ ਪੀੜਤਾਂ ਨੂੰ ਪਿਲਾਂ ਕੋਟਕਪੂਰਾ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੋਂ ਉਸ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਨਿਹੰਗ ਸਿੰਘਾਂ ਵੱਲੋਂ ਪੁਲਸ 'ਤੇ ਹਮਲਾ! SHO ਦੀ ਅੱਖ ਨੇੜੇ ਲੱਗੀ ਤਲਵਾਰ, 4 ਮੁਲਾਜ਼ਮ ਜ਼ਖ਼ਮੀ
ਇਸ ਮਾਮਲੇ ਵਿਚ ਮੈਡੀਕਲ ਦੇ ਪਲਾਸਟਿਕ ਸਰਜਰੀ ਵਿਭਾਗ ਦੇ ਮੁਖੀ ਡਾ. ਦੀਪਕ ਭੱਟੀ ਨੇ ਦੱਸਿਆ ਕਿ ਮਹਿਲਾ ਦੇ ਚੇਹਰੇ, ਅੱਖ ਤੇ ਹੱਥ 'ਤੇ ਤੇਜ਼ਾਬ ਪਾਇਆ ਗਿਆ ਹੈ। ਹਾਲਾਂਕਿ ਉਸ ਦੀ ਜਾਨ ਨੂੰ ਕੋਈ ਖ਼ਤਰਾ ਨਜ਼ਰ ਨਹੀਂ ਆ ਰਿਹਾ, ਪਰ ਇਹ ਜ਼ਖ਼ਮ ਕਾਫ਼ੀ ਜ਼ਿਆਦਾ ਹੈ ਤੇ ਉਸ ਨੂੰ ਐਮਰਜੈਂਸੀ ਜਿਹੀਆਂ ਸਿਹਤ ਸੇਵਾਵਾੰ ਦਿੱਤੀਆਂ ਜਾ ਰਹੀਆਂ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਥਾਂ-ਥਾਂ ਲੱਗ ਰਹੇ CCTV ਕੈਮਰੇ, ਮਾਨ ਸਰਕਾਰ ਦੀ ਵੱਡੀ ਪਹਿਲਕਦਮੀ
NEXT STORY