ਬਠਿੰਡਾ (ਬਿਊਰੋ): ਬਠਿੰਡਾ ਦੇ ਕਸਬਾ ਰਾਮਪੁਰਾ ਫੂਲ ਨੇੜੇ ਪਿੰਡ ਬਦਿਆਲਾ ਦੇ ਖੇਤਾਂ ਵਿਚ ਰਹਿੰਦੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਪਿੰਡ ਬਦਿਆਲਾ ਤੋਂ ਚਾਉਕੇ ਸੜਕ ਦੇ ਖੇਤਾਂ ਵਿਚ ਰਹਿੰਦੇ ਸੀ। ਮ੍ਰਿਤਕਾਂ ਦੀ ਪਛਾਣ ਗਿਆਸ ਸਿੰਘ ਪੁੱਤਰ ਕਰਨੈਲ ਸਿੰਘ ਉਮਰ 66 ਸਾਲ ਅਮਰਜੀਤ ਕੌਰ ਪਤਨੀ ਗਿਆਸ ਉਮਰ 62 ਸਾਲ ਦੱਸੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਤੜਕਸਾਰ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਨਿਕਲੇ ਲੋਕ
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ.ਡੀ. ਨਰਿੰਦਰ ਸਿੰਘ ਨੇ ਦੱਸਿਆ ਕਿ ਇਸ ਘਟਨਾ ਦਾ ਪਤਾ ਉਸ ਸਮੇਂ ਚੱਲਿਆ ਜਦੋਂ ਪਤੀ-ਪਤਨੀ ਦੇ ਬੇਟੇ ਨਵੀਂ ਦਿੱਲੀ ਤੋਂ ਬਾਰ-ਬਾਰ ਫੋਨ ਕੀਤਾ ਪਰ ਫੋਨ ਨਹੀਂ ਚੁੱਕਿਆ। ਫਿਰ ਉਸ ਵੱਲੋਂ ਪਿੰਡ ਵਿਚ ਫੋਨ ਕੀਤਾ ਗਿਆ ਪਿੰਡ ਵਾਲਿਆਂ ਵੱਲੋਂ ਜਦੋਂ ਗਿਆਸ ਸਿੰਘ ਦੇ ਘਰ ਆ ਕੇ ਵੇਖਿਆ ਤਾਂ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ ਹੋਇਆ ਪਿਆ ਸੀ। ਉਨ੍ਹਾਂ ਵੱਲੋਂ ਪੁਲਸ ਨੂੰ ਸੂਚਿਤ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੀਂਹ ਨਾਲ ਹੋਰ ਵਧੇਗੀ ਠੰਡ! ਹੁਣ 13 ਜਨਵਰੀ ਨੂੰ ਖੁਲ੍ਹਣਗੇ ਸਕੂਲ
ਮੌਕੇ 'ਤੇ ਥਾਣਾ ਰਾਮਪੁਰਾ ਅਤੇ ਸੀ.ਆਈ.ਏ. ਸਟਾਫ ਦੀਆਂ ਟੀਮਾਂ ਪਹੁੰਚੀਆਂ, ਜਿਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸਹਾਰਾ ਜਨ ਸੇਵਾ ਰਾਮਪੁਰਾ ਫੂਲ ਦੇ ਪ੍ਰਧਾਨ ਸੰਦੀਪ ਵਰਮਾ ਵੱਲੋਂ ਪਤੀ-ਪਤਨੀ ਦੀਆਂ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਹੁਣ ਰਾਤ ਨੂੰ ਵੀ ਲੱਗਣਗੇ ਨਾਕੇ, DGP ਨੇ ਜਾਰੀ ਕਰ'ਤੇ ਸਖ਼ਤ ਨਿਰਦੇਸ਼
NEXT STORY