ਨਵੀਂ ਦਿੱਲੀ/ਜਲੰਧਰ (ਵੈੱਬ ਡੈਸਕ)- ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਦੇ ਸਪੈਸ਼ਲ ਚੀਫ਼ ਸੈਕਟਰੀ ਕੇ.ਏ.ਪੀ. ਸਿਨਹਾ ਨੇ ਖਾਦ ਮੰਤਰੀ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਡੀ. ਏ. ਪੀ. ਫਰਟੀਲਾਈਜ਼ਰ ਨੂੰ ਲੈ ਕੇ ਪੰਜਾਬ ਵਿਚ ਆ ਰਹੀਆਂ ਸਮੱਸਿਆਵਾਂ ਸਬੰਧੀ ਮੁੱਦਾ ਚੁੱਕਿਆ ਗਿਆ ਹੈ। ਹਾੜੀ ਦੇ ਸੀਜ਼ਨ ਵਿੱਚ 35 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਲਈ 5.5 ਲੱਖ ਮੀਟ੍ਰਿਕ ਟਨ ਡੀ. ਏ. ਪੀ. ਖਾਦ ਦੀ ਲੋੜ ਹੁੰਦੀ ਹੈ। 1 ਜੁਲਾਈ ਤੱਕ ਕੇਂਦਰ ਵੱਲੋਂ ਸਿਰਫ਼ 40 ਹਜ਼ਾਰ ਮੀਟ੍ਰਿਕ ਟਨ ਡੀ. ਏ. ਪੀ. ਉਪਲੱਬਧ ਕਰਵਾਈ ਗਈ ਹੈ, ਜੋਕਿ 5.1 ਲੱਖ ਮੀਟ੍ਰਿਕ ਟਨ ਘੱਟ ਹੈ। ਸਤੰਬਰ ਦੇ ਦੂਜੇ ਹਿੱਸੇ ਵਿਚ ਪਹਿਲਾਂ ਆਲੂ ਦੀ ਬੁਆਈ ਅਤੇ ਫਿਰ ਅਕਤੂਬਰ ਵਿਚ ਕਣਕ ਦੀ ਬਿਜਾਈ ਲਈ ਡੀ. ਏ. ਪੀ. (ਡੀ-ਅਮੋਨੀਅਮ ਫਾਸਫੇਟ) ਜ਼ਰੂਰੀ ਹੈ।
ਇਹ ਵੀ ਪੜ੍ਹੋ- ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣ 'ਤੇ ਕੀ ਬੋਲੇ ਡਾ. ਦਲਜੀਤ ਸਿੰਘ ਚੀਮਾ
ਜੇਕਰ ਸਮਾਂ ਰਹਿੰਦੇ ਡੀ. ਏ. ਪੀ. ਸਟਾਕ ਨੂੰ ਨਾ ਭਰਿਆ ਗਿਆ ਤਾਂ ਕਣਕ ਦੇ ਉਤਪਾਦਨ ਵਿੱਚ ਭਾਰੀ ਕਮੀ ਆ ਸਕਦੀ ਹੈ, ਜਿਸ ਨਾਲ ਆਰਥਿਕ ਅਤੇ ਸਮਾਜਿਕ ਨੁਕਸਾਨ ਹੋ ਸਕਦਾ ਹੈ। ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਸਮੱਸਿਆ ਨੂੰ ਲੈ ਕੇ ਜੇ.ਪੀ. ਨੱਡਾ ਨੂੰ ਪੱਤਰ ਲਿਖਿਆ ਹੈ। ਇਸ ਸਮੱਸਿਆ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਪੀ ਨੱਡਾ ਨੂੰ ਪੱਤਰ ਵੀ ਲਿਖਿਆ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਪਲਟੀ, ਮਚਿਆ ਚੀਕ-ਚਿਹਾੜਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਕੀਤੀਆਂ ਨਿਯੁਕਤੀਆਂ
NEXT STORY