ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਸਤਲੁਜ ਯਮਨਾ ਲਿੰਕ ਨਹਿਰ (ਐਸ. ਵਾਈ. ਐਲ.) ਦੇ ਮੁੱਦੇ 'ਤੇ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਇਹ ਮੁੱਦਾ ਦੇਸ਼ ਦੀ ਸੁਰੱਖਿਆ ਨੂੰ ਭੰਗ ਕਰਨ ਦੀ ਸੰਭਾਵਨਾ ਰੱਖਦਾ ਹੈ। ਮੁੱਖ ਮੰਤਰੀ ਨੇ ਤੈਅ ਸਮੇਂ ਅੰਦਰ ਪਾਣੀ ਦੀ ਉਪਲੱਬਧਤਾ ਦਾ ਤਾਜ਼ਾ ਮੁਲਾਂਕਣ ਕਰਨ ਲਈ ਟ੍ਰਿਬਿਊਨਲ ਦੀ ਜ਼ਰੂਰਤ ਦੁਹਰਾਉਂਦਿਆਂ ਨਾਲ ਹੀ ਮੰਗ ਕੀਤੀ ਕਿ ਉਨ੍ਹਾਂ ਦੇ ਸੂਬੇ ਨੂੰ ਯਮੁਨਾ ਨਦੀ ਸਣੇ ਉਪਲੱਬਧ ਕੁੱਲ ਸਰੋਤਾਂ ਵਿੱਚੋਂ ਪੂਰਾ ਹਿੱਸਾ ਮਿਲਣਾ ਚਾਹੀਦਾ ਹੈ।
ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ
ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਫੁੱਲਾਂ ਦੀ ਸਜਾਵਟ
ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਫੁੱਲਾਂ ਦੀ ਸਜਾਵਟ ਮਨਮੋਹਕ ਦ੍ਰਿਸ਼ ਪੇਸ਼ ਕਰ ਰਹੀ ਹੈ। ਫੁੱਲਾਂ ਦੀ ਸੇਵਾ ਗੁਰੂ ਘਰ ਦੇ ਸ਼ਰਧਾਲੂ ਸ੍ਰੀ ਕੇ. ਕੇ. ਸ਼ਰਮਾ ਵਲੋਂ ਕਰਵਾਈ ਗਈ ਹੈ, ਜਿਨ੍ਹਾਂ ਦਾ ਸਹਿਯੋਗ ਸ. ਸੁਰਿੰਦਰਪਾਲ ਸਿੰਘ ਅਤੇ ਸੰਗਤਾਂ ਕਰ ਰਹੀਆਂ ਹਨ। ਦੱਸਣਯੋਗ ਹੈ ਕਿ ਬੀਤੇ ਕੁਝ ਸਾਲਾਂ ਤੋਂ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਦੇਸੀ ਅਤੇ ਵਿਦੇਸ਼ੀ ਫੁੱਲਾਂ ਨਾਲ ਸਜਾਵਟ ਕੀਤੀ ਜਾਂਦੀ ਹੈ।
ਜਲੰਧਰ ਜ਼ਿਲ੍ਹੇ 'ਚ ਵੱਧ ਰਿਹੈ ਕੋਰੋਨਾ, ਇਕੋ ਦਿਨ ਸਾਹਮਣੇ ਆਏ 132 ਨਵੇਂ ਮਾਮਲੇ ਤੇ 2 ਦੀ ਹੋਈ ਮੌਤ
ਜਲੰਧਰ: ਜ਼ਿਲੇ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਇਸ ਦੀ ਲਪੇਟ ਵਿਚ ਆਉਣ ਵਾਲੇ ਮਰੀਜ਼ਾਂ ਦਾ ਅੰਕੜਾ ਦਿਨੋ-ਦਿਨ ਵਧਦਾ ਹੀ ਜਾ ਰਿਹਾ ਹੈ। ਜ਼ਿਲ੍ਹੇ 'ਚ ਅੱਜ 132 ਹੋਰ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਅਤੇ 2 ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸਿਹਤ ਵਿਭਾਗ ਨੂੰ ਮੰਗਲਵਾਰ 127 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ਵਿਚੋਂ 6 ਲੋਕ ਦੂਜੇ ਜ਼ਿਲ੍ਹਿਆਂ ਦੇ ਸਨ। ਪਾਜ਼ੇਟਿਵ ਆਏ ਲੋਕਾਂ ਵਿਚ 2 ਬੈਂਕਾਂ ਦੇ ਮੈਨੇਜਰ ਅਤੇ ਫਿਲੌਰ ਥਾਣੇ ਦੇ ਕੁਝ ਮੁਲਾਜ਼ਮ ਵੀ ਸ਼ਾਮਲ ਹਨ। ਦੂਜੇ ਪਾਸੇ ਏਕਤਾ ਨਗਰ ਦੇ 70 ਸਾਲਾ ਬੱਚੂ ਲਾਲ ਅਤੇ ਬੋਲੀਨਾ ਦੋਆਬਾ ਦੀ 58 ਸਾਲਾ ਦਲਜੀਤ ਕੌਰ ਦੀ ਕੋਰੋਨਾ ਨਾਲ ਮੌਤ ਹੋ ਗਈ।
ਬਜ਼ੁਰਗ ਮਾਂ ਨੂੰ ਘਰੋਂ ਕੱਢਣ ਵਾਲੇ ਆਗੂ ਨੂੰ ਢੀਂਡਸਾ ਨੇ ਕੱਢਿਆ ਪਾਰਟੀ 'ਚੋਂ ਬਾਹਰ
ਸ੍ਰੀ ਮੁਕਤਸਰ ਸਾਹਿਬ : ਸ਼੍ਰੋਮਣੀ ਅਕਾਲੀ ਦਲ (ਡੀ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਇਕ ਬਿਆਨ ਰਾਹੀਂ ਰਾਜਿੰਦਰ ਸਿੰਘ ਰਾਜਾ ਮੁਕਤਸਰ ਨੂੰ ਆਪਣੀ ਮਾਂ ਨਾਲ ਮਾੜਾ ਵਤੀਰਾ ਤੇ ਘਰੋਂ ਬਾਹਰ ਕੱਢਣ 'ਤੇ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਤੇ ਪਾਰਟੀ ਵਰਕਰਾਂ ਨੂੰ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੇ ਸਬੰਧ ਨਾ ਰੱਖਣ ਦੀ ਹਦਾਇਤ ਕੀਤੀ ਹੈ। ਸ. ਢੀਂਡਸਾ ਨੇ ਦੱਸਿਆ ਕਿ ਜਦੋਂ ਮੈਂ ਤੇ ਮੇਰੇ ਸਾਥੀ ਸ਼੍ਰੋਮਣੀ ਅਕਾਲੀ ਦਲ ਨੂੰ ਬਾਦਲਾਂ ਤੋਂ ਮੁਕਤ ਕਰਾਉਣ ਲਈ ਤੁਰੇ, ਮੈਂ ਪੰਜਾਬ ਵਾਸੀਆਂ ਨੂੰ ਸਾਥ ਦੇਣ ਦੀ ਅਪੀਲ ਕੀਤੀ ਤਾਂ ਬਹੁਤ ਸਾਰੇ ਲੋਕ ਮੇਰੇ ਵਿਚਾਰਾਂ ਨਾਲ ਸਹਿਮਤ ਹੁੰਦੇ ਹੋਏ ਸੰਪਰਕ ਕਰਕੇ ਨਾਲ ਤੁਰਨ ਲੱਗੇ ਤੇ ਅੱਜ ਵੀ ਤੁਰ ਰਹੇ ਹਨ
ਲੁਧਿਆਣਾ ਜ਼ਿਲ੍ਹੇ 'ਚ 292 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ, 9 ਦੀ ਹੋਈ ਮੌਤ
ਲੁਧਿਆਣਾ : ਲੁਧਿਆਣਾ 'ਚ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਹਰ ਰੋਜ਼ ਦੀ ਤਰ੍ਹਾਂ ਦੀ ਅੱਜ ਵੀ ਜ਼ਿਲ੍ਹੇ 'ਚ ਕੋਰੋਨਾ ਦੇ 292 ਨਵੇਂ ਮਾਮਲੇ ਸਾਹਮਣੇ ਆਏ ਹਨ, 9 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ।
ਜਾਣਕਾਰੀ ਮੁਤਾਬਕ ਜ਼ਿਲ੍ਹੇ 'ਚ ਅੱਜ 292 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ, ਜਿਨ੍ਹਾਂ 'ਚੋਂ 266 ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ ਤੇ ਬਾਕੀ 26 ਕੋਰੋਨਾ ਮਰੀਜ਼ ਵੱਖ-ਵੱਖ ਜ਼ਿਲ੍ਹਿਆਂ ਤੇ ਸ਼ਹਿਰਾਂ ਨਾਲ ਸਬੰਧਿਤ ਹਨ। ਉਥੇ ਹੀ ਕੋਰੋਨਾ ਕਾਰਨ ਲੁਧਿਆਣਾ 'ਚ ਅੱਜ 9 ਮਰੀਜ਼ਾਂ ਦੀ ਮੌਤ ਹੋਈ ਹੈ, ਜਿਨ੍ਹਾਂ 'ਚ 8 ਮਰੀਜ਼ ਲੁਧਿਆਣਾ ਨਾਲ ਸਬੰਧਿਤ ਹਨ।
ਪੰਜਾਬ ਦੀ 'ਸਿਆਸਤ' 'ਤੇ ਭਾਰੂ 'ਕੋਰੋਨਾ', ਹੁਣ ਤੱਕ ਇਹ ਆਗੂ ਹੋ ਚੁੱਕੇ ਨੇ ਸ਼ਿਕਾਰ
ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਮਹਾਮਾਰੀ ਨੇ ਭਿਆਨਕ ਰੂਪ ਧਾਰਨ ਕੀਤਾ ਹੋਇਆ ਹੈ। ਰੋਜ਼ਾਨਾ ਵੱਡੀ ਗਿਣਤੀ 'ਚ ਜਿੱਥੇ ਕੋਰੋਨਾ ਪੀੜਤ ਮਰੀਜ਼ ਸਾਹਮਣੇ ਆ ਰਹੇ ਹਨ, ਉੱਥੇ ਹੀ ਸੂਬੇ ਅੰਦਰ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵੀ ਦਿਨੋਂ-ਦਿਨ ਵੱਧਦੀ ਜਾ ਰਹੀ ਹੈ। ਕੋਰੋਨਾ ਮਹਾਮਾਰੀ ਤੋਂ ਪੰਜਾਬ ਦੀ ਸਿਆਸਤ ਵੀ ਅਛੂਤੀ ਨਹੀਂ ਰਹੀ। ਪੰਜਾਬ ਦੇ ਕਈ ਸਿਆਸੀ ਆਗੂ ਹੁਣ ਤੱਕ ਇਸ ਭਿਆਨਕ ਬੀਮਾਰੀ ਦਾ ਸ਼ਿਕਾਰ ਹੋ ਚੁੱਕੇ ਹਨ।
ਇਨਸਾਨੀਅਤ ਸ਼ਰਮਸਾਰ: ਹਥਣੀ ਦੀ ਮੌਤ ਤੋਂ ਬਾਅਦ ਹੁਣ ਪੰਜਾਬ 'ਚ ਜਾਣਬੁੱਝ ਕੇ ਕੁੱਤੇ 'ਤੇ ਚੜ੍ਹਾਈ ਕਾਰ
ਜਲੰਧਰ : ਜਾ ਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਈ, ਇਹ ਕਹਾਵਤ ਬਿਲਕੁੱਲ ਫਿੱਟ ਬੈਠਦੀ ਹੈ ਇਸ ਘਟਨਾ 'ਤੇ। ਜਿੱਥੇ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ 'ਚ ਇਨਸਾਨੀਅਤ ਨੂੰ ਸ਼ਰਮਸਾਰ ਕਰਦੇ ਹੋਏ ਇਕ ਪਗੜੀਧਾਰੀ ਸਿੱਖ ਨੌਜਵਾਨ ਨੇ ਗਲੀ 'ਚ ਸੁੱਤੇ ਹੋਏ ਬੇਜ਼ੁਬਾਨ ਕੁੱਤੇ 'ਤੇ ਜਾਣ ਬੁੱਝ ਕੇ ਕਾਰ ਚੜ੍ਹਾ ਦਿੱਤੀ। ਇਸ ਦੇ ਬਾਅਦ ਕੁੱਤੇ ਦੀ ਜਾਨ ਬੱਚ ਗਈ। ਜਾਣਕਾਰੀ ਮੁਤਾਬਕ ਇਹ ਘਟਨਾ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਈ। ਕੈਮਰੇ 'ਚ ਵੀਡੀਓ ਕੈਦ ਹੋਣ ਦੇ ਬਾਅਦ ਪੀ.ਐੱਫ.ਏ. ਦੀ ਟੀਮ ਨੇ ਸ਼ਾਲਿਨੀ ਨੇ ਕਾਰ ਚਾਲਕ ਦੇ ਖ਼ਿਲਾਫ ਕਪੂਰਥਲਾ 'ਚ ਮਾਮਲਾ ਦਰਜ ਕਰਵਾਇਆ ਹੈ।
ਮੋਗਾ ਜ਼ਿਲ੍ਹੇ 'ਚ ਕੋਰੋਨਾ ਦਾ ਪ੍ਰਕੋਪ ਜਾਰੀ, 38 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ
NEXT STORY