ਚੰਡੀਗੜ੍ਹ (ਰਮਨਜੀਤ ਸਿੰਘ) : ਪੰਜਾਬ 'ਚ ਰਾਜ ਚੋਣ ਕਮਿਸ਼ਨ ਵਲੋਂ ਕਰਵਾਈ ਜਾਣ ਵਾਲੀ ਚੋਣ ’ਚ ਡਿਊਟੀਆਂ ਲਈ ਸਟਾਫ਼ ਦੀ ਲੋੜ ਨੂੰ ਪੂਰਾ ਕਰਨ ਲਈ ਪੰਜਾਬ ਵਿਧਾਨ ਸਭਾ 'ਚ ਪੰਜਾਬ ਰਾਜ ਚੋਣ ਕਮਿਸ਼ਨ (ਸੋਧ) ਬਿੱਲ 2024 ਨੂੰ ਮਨਜ਼ੂਰੀ ਦਿੱਤੀ ਗਈ ਹੈ। ਬਿੱਲ ਦੇ ਪਾਸ ਹੋਣ ਤੋਂ ਬਾਅਦ ਰਾਜ 'ਚ ਮਿਊਂਸੀਪਲ ਤੇ ਪੰਚਾਇਤੀ ਚੋਣਾਂ ਦੌਰਾਨ ਸਰਕਾਰੀ ਯੂਨੀਵਰਸਿਟੀਆਂ, ਸਰਕਾਰੀ ਅਦਾਰਿਆਂ ਤੇ ਜ਼ਿਲ੍ਹਾ ਪੱਧਰ ’ਤੇ ਕੇਂਦਰ ਜਾਂ ਰਾਜ ਸਰਕਾਰ ਵਲੋਂ ਫੰਡ ਪ੍ਰਾਪਤ ਸੰਸਥਾਵਾ ਦੇ ਕਰਮਚਾਰੀ ਡਿਊਟੀ ’ਤੇ ਲਗਾਏ ਜਾਣਗੇ।
ਹੁਣ ਪੰਚਾਇਤ ਅਤੇ ਨਿਗਮ ਚੋਣ ਡਿਊਟੀ ਦੀ ਜ਼ਿੰਮੇਵਾਰੀ ਯੂਨੀਵਰਸਿਟੀਆਂ ਤੇ ਸਰਕਾਰੀ ਅਦਾਰਿਆਂ ਦੇ ਮੁਲਾਜ਼ਮਾਂ ’ਤੇ ਆ ਗਈ ਹੈ। ਮੰਗਲਵਾਰ ਨੂੰ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਧਾਨ ਸਭਾ ’ਚ ਸੋਧ ਬਿੱਲ ਪੇਸ਼ ਕੀਤਾ, ਜਿਸ ਨੂੰ ਸਰਵ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
ਚੰਡੀਗੜ੍ਹ 'ਚ ਮੁਫ਼ਤ ਸਹੂਲਤਾਂ ਦੇ ਐਲਾਨ 'ਤੇ ਭੜਕੇ ਰਾਜਪਾਲ, ਬੋਲੇ-ਸਵੀਕਾਰ ਨਹੀਂ ਕਰਾਂਗਾ
NEXT STORY