ਮਾਨਸਾ,(ਮਿੱਤਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦਾ ਸ਼ਾਨਦਾਰ ਆਗਾਜ਼ ਅੱਜ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕੀਤਾ ਗਿਆ। 14 ਤੋਂ 17 ਨਵੰਬਰ 2019 ਤੱਕ ਹੋਣ ਵਾਲੀਆਂ ਇਨ੍ਹਾਂ ਖੇਡਾਂ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਵਧੀਕ ਮੁੱਖ ਸਕੱਤਰ ਖੇਡਾਂ ਅਤੇ ਯੁਵਕ ਸੇਵਾਵਾਂ ਪੰਜਾਬ ਸ੍ਰੀ ਸੰਜੇ ਕੁਮਾਰ ਨੇ ਚੇਅਰਮੈਨ ਜ਼ਿਲਾ ਪ੍ਰੀਸ਼ਦ ਸ੍ਰੀ ਬਿਕਰਮ ਮੋਫ਼ਰ, ਕਾਂਗਰਸ ਜ਼ਿਲਾ ਪ੍ਰਧਾਨ ਡਾ. ਮੰਜੂ ਬਾਲਾ, ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ, ਜ਼ਿਲਾ ਪੁਲਸ ਮੁਖੀ ਮਾਨਸਾ ਡਾ. ਨਰਿੰਦਰ ਭਾਰਗਵ ਦੀ ਮੌਜੂਦਗੀ ਵਿਚ ਕੀਤਾ।
ਇਸ ਮੌਕੇ ਬੋਲਦਿਆਂ ਚੇਅਰਮੈਨ ਜ਼ਿਲਾ ਪ੍ਰੀਸ਼ਦ ਸ੍ਰੀ ਬਿਕਰਮ ਮੋਫ਼ਰ ਨੇ ਜ਼ਿਲਾ ਮਾਨਸਾ ਦੇ ਪ੍ਰਸ਼ਾਸ਼ਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਦੇ ਪ੍ਰਬੰਧ ਰਾਸ਼ਟਰੀ ਪੱਧਰ ਦੀਆਂ ਖੇਡਾਂ ਵਾਂਗ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਲਿਆਉਣ ਲਈ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨੇ ਚਾਹੀਦੇ ਹਨ ਤਾਂ ਜੋ ਚੰਗੇ ਸਮਾਜ ਦੀ ਸਿਰਜਣਾ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ। ਉਨ੍ਹਾਂ ਖਿਡਾਰਨਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਉਹ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜਿੰਦਗੀ ਵਿਚ ਆਤਮ ਨਿਰਭਰ ਬਣਨ ਅਤੇ ਆਪਣੇ ਜੀਵਨ ਨੂੰ ਚੰਗੀ ਦਿਸ਼ਾ ਵੱਲ ਲਿਜਾਣ।
ਵਧੀਕ ਮੁੱਖ ਸਕੱਤਰ ਸ੍ਰੀ ਸੰਜੇ ਕੁਮਾਰ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਲੜਕੀਆਂ ਦੁਆਰਾ ਇਨ੍ਹਾਂ ਖੇਡਾਂ ਵਿਚ ਭਾਗ ਲੈਣਾ ਬਹੁਤ ਹੀ ਚੰਗਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ ਹਨ ਅਤੇ ਖੇਡਾਂ ਦਾ ਖੇਤਰ ਲੜਕੀਆਂ ਦੀ ਬਹਾਦਰੀ ਅਤੇ ਹਿੰਮਤ ਦਾ ਪ੍ਰਤੀਕ ਹੈ ਜਿਸ ਵਿਚ ਲੜਕੀਆਂ ਨੂੰ ਵਧ-ਚੜ•ਕੇ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਹੈ ਪੰਜਾਬ ਰਾਜ ਖੇਡਾਂ ਵਿਚ ਵੱਡੀ ਗਿਣਤੀ ਵਿਚ ਖਿਡਾਰਨਾਂ ਜੋਸ਼ੋ ਖਰੋਸ਼ ਨਾਲ ਭਾਗ ਲੈ ਰਹੀਆਂ ਹਨ ਜੋ ਕਿ ਸ਼ਲਾਘਾਯੋਗ ਹੈ।
ਮੁੱਖ ਮਹਿਮਾਨਾਂ ਅਤੇ ਖਿਡਾਰਨਾਂ ਨੂੰ ਜੀ ਆਇਆਂ ਆਖਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਇਸ ਸਮਾਗਮ ਵਿਚ 3600 ਖਿਡਾਰਨਾਂ ਅਤੇ 400 ਕੋਚ 22 ਜ਼ਿਲਿਆਂ ਤੋਂ ਭਾਗ ਲੈ ਰਹੇ ਹਨ। ਇਹ ਖਿਡਾਰਨਾਂ 21 ਖੇਡਾਂ ਜਿਨ੍ਹਾਂ ਵਿਚ ਐਥਲੈਟਿਕਸ, ਤੀਰ ਅੰਦਾਜੀ, ਮੁੱਕੇਬਾਜ਼ੀ, ਬਾਸਕਿਟਬਾਲ, ਬੈਡਮਿੰਟਨ, ਫੁਟਬਾਲ, ਹਾਕੀ, ਹੈਂਡਬਾਲ, ਜੂਡੋ, ਜਿਮਨਾਸਟਿਕ, ਕੁਸ਼ਤੀ, ਟੇਬਲ ਟੈਨਿਸ, ਵਾਲੀਬਾਲ, ਖੋ-ਖੋ, ਫੈਂਸਿੰਗ, ਸ਼ਤਰੰਜ, ਤੈਰਾਕੀ, ਵੇਟ ਲਿਫਟਿੰਗ, ਕਬੱਡੀ (ਰਾਸ਼ਟਰੀ ਅਤੇ ਸਰਕਲ ਸਟਾਇਲ) ਸ਼ਾਮਲ ਹਨ ਆਦਿ ਦੇ ਮੁਕਾਬਲਿਆਂ ਵਿਚ ਭਾਗ ਲੈਣਗੀਆਂ।
ਸਮਾਗਮ ਦੀ ਸ਼ੁਰੂਆਤ 22 ਜ਼ਿਲਿਆਂ ਦੇ 3600 ਖਿਡਾਰੀਆਂ ਵੱਲੋਂ ਮਾਰਚ ਪਾਸਟ 'ਚ ਭਾਗ ਲੈ ਕੇ ਕੀਤੀ ਗਈ। ਇਸ ਮਾਰਚ ਪਾਸਟ ਦੀ ਪ੍ਰਧਾਨਗੀ ਪੰਜਾਬ ਪੁਲਸ ਦੀ ਘੁੜਸਵਾਰ ਟੁਕੜੀ ਨੇ ਕੀਤੀ ਅਤੇ ਨਾਲ ਹੀ ਪੁਲਿਸ ਦੇ ਬੈਂਡ ਨੇ ਭਾਗ ਲਿਆ। ਵਧੀਕ ਮੁੱਖ ਸਕੱਤਰ ਸ੍ਰੀ ਸੰਜੇ ਕੁਮਾਰ ਵੱਲੋਂ ਖੇਡਾਂ ਦਾ ਰਸਮੀ ਝੰਡਾ ਲਹਿਰਾ ਕੇ ਖੇਡਾਂ ਦੀ ਸ਼ੁਰੂਆਤ ਕੀਤੀ ਗਈ।
ਜੂਡੋ 'ਚ ਕੌਮੀ ਪੱਧਰ ਤੇ ਚਾਂਦੀ ਦਾ ਤਮਗਾ ਜਿੱਤਣ ਵਾਲੀ ਖਿਡਾਰਨ ਅਮਨਦੀਪ ਕੌਰ ਨੇ ਸਮੂਹ ਖਿਡਾਰੀਆਂ ਨੂੰ ਸਹੁੰ ਚੁਕਾਈ, ਜੂਡੋ ਵਿਚ ਕੌਮੀ ਪੱਧਰ ਤੇ ਤਗਮੇ ਜਿੱਤਣ ਵਾਲੀ ਜੀਵਨਜੋਤ ਕੌਰ, ਤਿੰਨ ਵਾਰ ਕੌਮੀ ਪੱਧਰ ਐਥਲੈਟਿਕਸ ਵਿਚ ਤਮਗੇ ਜਿੱਤਣ ਵਾਲੀ ਖਿਡਾਰਨ ਅਮਨਦੀਪ ਕੌਰ, ਚਾਰ ਵਾਰ ਕੌਮੀ ਗੇਮਾਂ ਵਿਚ ਭਾਗ ਲੈਣ ਵਾਲੀ ਫੁੱਟਬਾਲ ਦੀ ਖਿਡਾਰਨ ਅਮ੍ਰਿਤਪਾਲ ਕੌਰ ਅਤੇ ਸਕੂਲ ਕੌਮੀ ਤਮਗਾ ਜੇਤੂ ਅਤੇ ਬਾਕਸਿੰਗ ਵਿਚ ਜੂਨੀਅਰ ਨੈਸ਼ਨਲ ਵਿਚ ਭਾਗ ਲੈਣ ਵਾਲੀ ਖਿਡਾਰਨ ਇਕਬਾਲ ਕੌਰ ਨੇ ਮਸ਼ਾਲ ਜਗਾਉਣ ਦੀ ਰਸਮ ਅਦਾ ਕੀਤੀ। ਇਸੇ ਤਰਾਂ ਸਾਰੇ ਜ਼ਿਲਿਆਂ ਦੀ ਮਾਰਚ ਪਾਸਟ ਦੀ ਸਕੂਲ ਕੌਮੀ ਖੇਡਾਂ ਵਿਚ ਬਾਸਕਿਟਬਾਲ ਵਿਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਖਿਡਾਰਨ ਪ੍ਰਭਦੀਪ ਕੌਰ ਨੇ ਅਗਵਾਈ ਕੀਤੀ। ਸਾਰੇ ਖਿਡਾਰੀਆਂ ਵੱਲੋਂ ਖੇਡਾਂ ਨੂੰ ਸੁਚੱਜੇ ਤਰੀਕੇ ਨਾਲ ਖੇਡਣ ਅਤੇ ਨੇਪਰੇ ਚਾੜ•ਨ ਸਬੰਧੀ ਸਹੁੰ ਚੁੱਕੀ ਗਈ। ਨਾਮਵਰ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਫਨ ਦਾ ਸਰੋਤਿਆਂ ਵੱਲੋਂ ਆਨੰਦ ਮਾਣਿਆ ਗਿਆ।
ਇਸ ਮੌਕੇ ਸੀਨੀਅਰ ਕਾਂਗਰਸੀ ਲੀਡਰ ਸ੍ਰੀ ਅਜੀਤ ਇੰਦਰ ਸਿੰਘ ਮੋਫ਼ਰ, ਚੇਅਰਮੈਨ ਜ਼ਿਲਾ ਪ੍ਰੀਸ਼ਦ ਸ੍ਰੀ ਬਿਕਰਮ ਮੋਫ਼ਰ, ਜ਼ਿਲਾ ਪ੍ਰਸ਼ਾਸ਼ਨ ਤੋਂ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਮੀਤ ਸਿੰਘ ਸਿੱਧੂ, ਐਸ.ਡੀ.ਐਮ. ਮਾਨਸਾ ਸ੍ਰੀਮਤੀ ਸਰਬਜੀਤ ਕੌਰ, ਐਸ.ਡੀ.ਐਮ. ਬੁਢਲਾਡਾ ਸ੍ਰੀ ਆਦਿੱਤਯ ਡੇਚਲਵਾਲ, ਐਸ.ਡੀ.ਐਮ. ਸਰਦੂਲਗੜ• ਸ੍ਰੀ ਰਾਜਪਾਲ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀ ਨਵਦੀਪ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਦਿਨੇਸ਼ ਵਸ਼ਿਸ਼ਟ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਹਰਪਿੰਦਰ ਸਿੰਘ, ਸਿਵਲ ਸਰਜਨ ਡਾ. ਲਾਲ ਚੰਦ ਠੁਕਰਾਲ, SSP ਮਾਨਸਾ ਡਾ. ਨਰਿੰਦਰ ਭਾਰਗਵ ਜੀ, ਸਤਪਾਲ ਵਰਮਾ ਸਰਦੂਲਗੜ, ਸਰਪੰਚ ਗੁਰਬਿਦਰ ਸਿੰਘ ਬੀਰੌਕੇ ਕਲਾ, ਚੁਸਪਿੰਦਰਵੀਰ ਸਿੰਘ ਚਹਿਲ, ਪਰਕਾਸ ਚੰਦ ਕੁਲਰੀਆ। , ਮਹੰਤ ਅਮਰਿਤਮੁਨੀ ਜੀ, ਸਰਪੰਚ ਜਗਦੀਪ ਸਿਘ ਬੁਰਜ ਢਿਲਵਾ, ਸਰਪੰਚ ਹਰਬੰਸ ਸਿੰਘ ਭਾਈਦੇਸਾ, ਮਨਦੀਪ ਗੌਰਾ, ਸਰਪੰਚ ਗੁਰਲਾਲ ਸਿੰਘ ਗੌਬਿਦਪੁਰਾ ਮੌਜੂਦ ਸਨ।
ਰਾਜੋਆਣਾ ਦੀ ਸਜ਼ਾ ਮੁਆਫੀ 'ਤੇ ਚੰਦੂਮਾਜਰਾ ਨੇ ਦਿੱਤਾ ਇਹ ਬਿਆਨ
NEXT STORY