ਚੰਡੀਗੜ੍ਹ (ਅੰਕੁਰ) : ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਰਾਜ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਨੇ ਅੱਜ ਇੱਕ ਹੁਕਮ ਜਾਰੀ ਕਰਦਿਆਂ ਮਨਜਿੰਦਰ ਸਿੰਘ ਵਾਸੀ ਸੰਨੀ ਐਨਕਲੇਵ, ਖਰੜ, ਜ਼ਿਲ੍ਹਾ ਸਹਿਬਜ਼ਾਦਾ ਅਜੀਤ ਸਿੰਘ ਨਗਰ 'ਤੇ ਪੰਜਾਬ ਰਾਜ ਸੂਚਨਾ ਕਮਿਸ਼ਨ 'ਚ ਅਗਲੇ ਇੱਕ ਸਾਲ ਲਈ ਕੋਈ ਹੋਰ ਆਰ. ਟੀ. ਆਈ. ਦਾਖ਼ਲ ਕਰਨ 'ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਸਬੰਧੀ ਆਰ. ਟੀ. ਆਈ. ਕਮਿਸ਼ਨ ਦੇ ਹੁਕਮਾਂ ਅਨੁਸਾਰ ਮਿਤੀ 8 ਜਨਵਰੀ 2025 ਨੂੰ ਰਾਜ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਮਨਜਿੰਦਰ ਸਿੰਘ ਵੱਲੋਂ ਕਮਿਸ਼ਨ 'ਚ ਸੈਕਿੰਡ ਅਪੀਲ ਤਹਿਤ ਦਾਇਰ 200 ਦੇ ਕਰੀਬ ਆਰ. ਟੀ. ਆਈ. ਸਬੰਧੀ ਕੇਸਾਂ 'ਚੋਂ 70 ਮਾਮਲਿਆਂ ਦੀ ਸੁਣਵਾਈ ਕਰ ਰਹੇ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ
ਇਸ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮਨਜਿੰਦਰ ਸਿੰਘ ਵੱਲੋਂ ਮਨਘੜਤ ਕਿਸਮ ਦੀਆਂ ਆਰ. ਟੀ. ਆਈ. ਰਾਹੀਂ ਸਰਕਾਰੀ ਕਰਮਚਾਰੀ ਅਤੇ ਅਧਿਕਾਰੀਆਂ ਨੂੰ ਬਲੈਕਮੇਲ ਅਤੇ ਆਪਣੀਆਂ ਭ੍ਰਿਸ਼ਟ ਗਤੀਵਿਧੀਆ ਰਾਹੀਂ ਸਰਕਾਰੀ ਕੰਮਕਾਜ ਨੂੰ ਆਰ. ਟੀ. ਆਈ. ਐਕਟ ਰਾਹੀਂ ਪ੍ਰਭਾਵਿਤ ਕੀਤਾ ਜਾ ਰਿਹਾ ਹੈ। ਕਮਿਸ਼ਨ ਵੱਲੋਂ ਵਾਰ-ਵਾਰ ਇਨ੍ਹਾਂ ਆਰ. ਟੀ. ਆਈ. ਦੇ ਜਨਹਿਤ 'ਚ ਵਰਤੋਂ ਸਬੰਧੀ ਪੁੱਛਿਆ ਗਿਆ, ਜਿਸ ਦਾ ਮਨਜਿੰਦਰ ਸਿੰਘ ਵੱਲੋਂ ਕੋਈ ਵੀ ਜਵਾਬ ਨਹੀ ਦਿੱਤਾ ਗਿਆ।
ਇਹ ਵੀ ਪੜ੍ਹੋ : ਡੱਲੇਵਾਲ ਦੀ ਨਾਜ਼ੁਕ ਹਾਲਤ ਵਿਚਾਲੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪੜ੍ਹੋ ਪੂਰੀ ਖ਼ਬਰ (ਵੀਡੀਓ)
ਉਨ੍ਹਾਂ ਦੱਸਿਆ ਕਿ ਵੱਖ-ਵੱਖ ਉੱਚ ਅਦਾਲਤਾਂ ਵੱਲੋਂ ਅਤੀਤ 'ਚ ਇਸ ਤਰ੍ਹਾਂ ਦੇ ਮਾਮਲਿਆ ਦੀ ਸੁਣਵਾਈ ਦੌਰਾਨ ਦਿੱਤੇ ਗਏ ਫ਼ੈਸਲਿਆ ਦੀ ਰੌਸ਼ਨੀ 'ਚ ਰਾਜ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਨੇ ਮਨਜਿੰਦਰ ਸਿੰਘ 'ਤੇ ਇੱਕ ਸਾਲ ਲਈ ਕਮਿਸ਼ਨ 'ਚ ਅਰਜ਼ੀ ਦਾਖ਼ਲ ਕਰਨ 'ਤੇ ਰੋਕ ਲਗਾਈ ਹੈ। ਮਨਜਿੰਦਰ ਸਿੰਘ ਵੱਲੋਂ ਦਾਇਰ ਵੱਖ-ਵੱਖ ਆਰ. ਟੀ. ਆਈਆਂ. 'ਚ ਅਧਿਕਾਰੀਆਂ 'ਤੇ ਲਗਾਏ ਗਏ ਜੁਰਮਾਨੇ ਅਤੇ ਮੁਆਵਜ਼ਿਆ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪਬਲਿਕ ਅਥਾਰਟੀਜ਼ ਨੂੰ ਸਲਾਹ ਦਿੱਤੀ ਗਈ ਕਿ ਜੇਕਰ ਮਨਜਿੰਦਰ ਸਿੰਘ ਵੱਲੋਂ ਆਰ. ਟੀ. ਆਈ. ਐਕਟ 2005 ਦੀ ਧਾਰਾ 7 (9) ਅਧੀਨ ਦਾਇਰ ਕੀਤੀਆਂ ਗਈਆਂ ਅਰਜ਼ੀਆਂ ਇਕ ਹੀ ਕਿਸਮ ਦੀਆਂ ਹੋਣ ਜਾਂ ਦਫ਼ਤਰ 'ਤੇ ਬੋਝ ਪਾਉਣ ਵਾਲੀਆਂ ਹੋਣ ਤਾਂ ਉਨ੍ਹਾਂ ਵੱਲ ਧਿਆਨ ਨਾ ਦਿੱਤਾ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੂਜਾ ਭਾਟੀਆ ਬਣੇ ਨਗਰ ਕੌਂਸਲ ਸਾਹਨੇਵਾਲ ਦੇ ਪ੍ਰਧਾਨ, ਸਰਬਸੰਮਤੀ ਨਾਲ ਹੋਈ ਚੋਣ
NEXT STORY