ਵੈੱਬ ਡੈਸਕ : ਨਵੰਬਰ ਦੇ ਮਹੀਨੇ ਦੀ ਸ਼ੁਰੂਆਤ ਹੋ ਗਈ, ਇਸ ਦੇ ਨਾਲ-ਨਾਲ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਵੀ ਤੇਜ਼ੀ ਨਾਲ ਵਧ ਰਹੇ ਹਨ। ਬਹੁਤ ਸਾਰੀਆਂ ਸਰਕਾਰੀ ਪਾਬੰਦੀਆਂ ਲਗਾਉਣ ਦੇ ਬਾਵਜੂਦ ਕਿਸਾਨ ਲਗਾਤਾਰ ਪਰਾਲੀ ਸਾੜ ਰਹੇ ਹਨ। ਇਸ ਨਾਲ ਪੰਜਾਬ ਵਿੱਚ ਪਰਾਲੀ ਸਾੜਨ ਦੇ ਕੁੱਲ ਮਾਮਲਿਆਂ ਦੀ ਗਿਣਤੀ 2262 'ਤੇ ਪਹੁੰਚ ਗਈ ਹੈ, ਜੋ ਹੈਰਾਨ ਕਰ ਦੇਣ ਵਾਲੇ ਹਨ। ਹਾਲਾਂਕਿ, ਇਸ ਸਾਲ ਪਿਛਲੇ ਸਾਲ 2024 ਦੇ ਮੁਕਾਬਲੇ ਲਗਭਗ 41 ਫ਼ੀਸਦੀ ਦੀ ਕਮੀ ਆਈ ਹੈ, ਜਦੋਂ ਪਿਛਲੇ ਸਾਲ 1 ਨਵੰਬਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੀਆਂ 3537 ਘਟਨਾਵਾਂ ਸਾਹਮਣੇ ਆਈਆਂ ਸਨ।
ਪੜ੍ਹੋ ਇਹ ਵੀ : ਸਸਤਾ ਹੋਇਆ LPG ਗੈਸ ਸਿਲੰਡਰ, ਜਾਣੋ ਕਿੰਨੇ ਰੁਪਏ ਦੀ ਮਿਲੀ ਰਾਹਤ
ਸੂਤਰਾਂ ਮੁਤਾਬਕ ਸ਼ਨੀਵਾਰ ਨੂੰ ਪੰਜਾਬ ਵਿੱਚ ਇੱਕ ਦਿਨ ਵਿੱਚ ਪਰਾਲੀ ਸਾੜਨ ਦੇ 442 ਮਾਮਲੇ ਸਾਹਮਣੇ ਆਏ, ਜੋ ਕਿ ਇਸ ਸੀਜ਼ਨ ਵਿੱਚ ਇੱਕ ਦਿਨ ਵਿੱਚ ਸਾਹਮਣੇ ਆਏ ਸਭ ਤੋਂ ਵੱਧ ਮਾਮਲੇ ਹਨ। ਇਸ ਦੇ ਨਾਲ ਹੀ 2 ਨਵੰਬਰ ਯਾਨੀ ਐਤਵਾਰ ਵਾਲੇ ਦਿਨ ਸੂਬੇ ਵਿੱਚ ਪਰਾਲੀ ਸਾੜਨ ਦੇ 178 ਮਾਮਲੇ ਸਾਹਮਣੇ ਆਏ। ਐਤਵਾਰ ਨੂੰ ਫਿਰੋਜ਼ਪੁਰ ਵਿੱਚ ਸਭ ਤੋਂ ਵੱਧ ਪਰਾਲੀ ਸਾੜਨ ਦੀਆਂ ਘਟਨਾਵਾਂ ਵਾਪਰੀਆਂ, ਜਿੱਥੇ 29 ਮਾਮਲੇ ਸਾਹਮਣੇ ਆਏ। ਇਸ ਤੋਂ ਇਲਾਵਾ ਤਰਨਤਾਰਨ ਵਿੱਚ 21, ਮੁਕਤਸਰ ਵਿੱਚ 20, ਸੰਗਰੂਰ ਵਿੱਚ 17, ਅੰਮ੍ਰਿਤਸਰ ਅਤੇ ਕਪੂਰਥਲਾ ਵਿੱਚ 12 ਮਾਮਲੇ ਸਾਹਮਣੇ ਆਏ।
ਪੜ੍ਹੋ ਇਹ ਵੀ : ਸਕੂਲੀ ਬੱਚਿਆਂ ਲਈ Good News! ਇਸ ਮਹੀਨੇ ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ
ਬਠਿੰਡਾ, ਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਹਵਾ ਗੁਣਵੱਤਾ ਸੂਚਕਾਂਕ ਬਹੁਤ ਮਾੜੀ ਸ਼੍ਰੇਣੀ ਵਿੱਚ ਦਰਜ ਕੀਤੇ ਗਏ, ਜੋ ਕਿ ਸਿਹਤ ਲਈ ਅਨੁਕੂਲ ਨਹੀਂ ਹੈ, ਇੱਥੋਂ ਤੱਕ ਕਿ ਬੀਮਾਰਾਂ ਲਈ ਵੀ। ਇੱਥੇ ਹਵਾ ਗੁਣਵੱਤਾ ਸੂਚਕਾਂਕ 300 ਤੋਂ ਵੱਧ ਗਿਆ। ਬਠਿੰਡਾ ਵਿੱਚ ਇਹ 391 ਤੱਕ ਪਹੁੰਚ ਗਿਆ। ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਕਿਸਾਨਾਂ ਵਲੋਂ ਪਰਾਲੀ ਘੱਟ ਸਾੜੀ ਗਈ ਹੈ ਪਰ ਇਸ ਦੇ ਬਾਵਜੂਦ ਹਵਾ ਪ੍ਰਦੂਸ਼ਣ ਦੀ ਸਮੱਸਿਆ ਲਗਾਤਾਰ ਬਣੀ ਹੋਈ ਹੈ। ਇਸ ਸਮੱਸਿਆਂ ਦੇ ਕਾਰਨ ਲੋਕਾਂ ਦਾ ਸਾਹ ਲੈਣਾ ਮੁਸ਼ਕਲ ਹੋ ਗਿਆ ਹੈ, ਜਿਸ ਕਾਰਨ ਕਈ ਗੰਭੀਰ ਬਿਮਾਰੀਆਂ ਹੋਣ ਦਾ ਡਰ ਹੈ।
ਪੜ੍ਹੋ ਇਹ ਵੀ : ਇੰਤਜ਼ਾਰ ਖ਼ਤਮ! ਅੱਜ ਤੋਂ ਇਨ੍ਹਾਂ ਔਰਤਾਂ ਦੇ ਖ਼ਾਤੇ 'ਚ ਆਉਣਗੇ 2100 ਰੁਪਏ
ਇਸ ਤੋਂ ਇਲਾਵਾ ਪਿਛਲੇ ਸਾਲ 2 ਨਵੰਬਰ ਤੱਕ ਪਰਾਲੀ ਸਾੜਨ ਦੇ 3916 ਮਾਮਲੇ ਦਰਜ ਹੋ ਚੁੱਕੇ ਸਨ, ਜਦਕਿ ਇਸ ਸਾਲ 15 ਸਤੰਬਰ ਤੋਂ 2 ਨਵੰਬਰ ਤੱਕ ਕਿਸਾਨਾਂ ਵਲੋਂ ਸਾੜੀ ਗਈ ਪਰਾਲੀ ਦੇ ਕੁੱਲ ਮਾਮਲੇ 2262 ਹੋ ਗਏ ਹਨ। ਇਨ੍ਹਾਂ ਮਾਮਲਿਆਂ ਵਿੱਚੋਂ ਸਭ ਤੋਂ ਵੱਧ ਮਾਮਲੇ (444) ਤਰਨਤਾਰਨ-ਸੰਗਰੂਰ ਵਿੱਚ 406, ਫਿਰੋਜ਼ਪੁਰ ਵਿੱਚ 236, ਅੰਮ੍ਰਿਤਸਰ ਵਿੱਚ 224, ਬਠਿੰਡਾ ਵਿੱਚ 144, ਪਟਿਆਲਾ ਵਿੱਚ 136 ਅਤੇ ਕਪੂਰਥਲਾ ਵਿੱਚ 96 ਦਰਜ ਕੀਤੇ ਗਏ ਹਨ।
ਪੜ੍ਹੋ ਇਹ ਵੀ : ਸ਼ਰਾਬ ਦੇ ਸ਼ੌਕੀਨਾਂ ਲਈ ਖੁਸ਼ਖਬਰੀ: ਹੁਣ ਮਿਲੇਗੀ ਬ੍ਰਾਂਡੇਡ ਸ਼ਰਾਬ ਸਿਰਫ 100 ਰੁਪਏ 'ਚ
ਤੀਜਾ ‘ਹਰਾ ਨਗਰ ਕੀਰਤਨ’ ਸੀਚੇਵਾਲ ਤੋਂ ਸੁਲਤਾਨਪੁਰ ਲੋਧੀ ਪਹੁੰਚਿਆ
NEXT STORY