ਲੁਧਿਆਣਾ (ਵਿੱਕੀ) : ਪੰਜਾਬ ਸਰਕਾਰ ਨੇ 92 ਸਾਲ ਪੁਰਾਣਾ ਹੁਕਮ ਬਦਲਦੇ ਹੋਏ ਸਕੂਲਾਂ ’ਚ ਦਾਖ਼ਲੇ ਸਬੰਧੀ ਵਿਦਿਆਰਥੀਆਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਟ੍ਰਾਂਸਫਰ ਸਰਟੀਫਿਕੇਟ ਦੀ ਸ਼ਰਤ ਖ਼ਤਮ ਕਰ ਦਿੱਤੀ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਮੁਤਾਬਕ ਮਾਨਤਾ ਪ੍ਰਾਪਤ ਸਕੂਲਾਂ ’ਚ ਦਾਖ਼ਲੇ ਲੈਣ ਦੇ ਇੱਛੁਕ ਵਿਦਿਆਰਥੀਆਂ ਨੂੰ ਪੁਰਾਣੀਆਂ ਹਦਾਇਤਾਂ ਦੇ ਆਧਾਰ ’ਤੇ ਪਿਛਲੇ ਸਕੂਲ ਦੇ ਟ੍ਰਾਂਸਫਰ ਸਰਟੀਫਿਕੇਟ ਲੈਣ ਲਈ ਦਬਾਅ ਪਾਏ ਜਾਣ ਦੇ ਕੇਸ ਨੂੰ ਵਿਭਾਗ ਦੇ ਧਿਆਨ ’ਚ ਲਿਆਂਦਾ ਗਿਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਮਹਾਂਰਾਸ਼ਟਰ ਦੇ ਪਾਲਘਰ 'ਚ 'ਕੋਵਿਡ ਕੇਅਰ ਸੈਂਟਰ' ਨੂੰ ਲੱਗੀ ਅੱਗ, 13 ਲੋਕਾਂ ਦੀ ਮੌਤ
ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਇਸ ਸਬੰਧੀ ਪੱਤਰ ਜਾਰੀ ਕਰ ਦਿੱਤਾ ਹੈ। ਪੱਤਰ ਮੁਤਾਬਕ ਵੱਖ-ਵੱਖ ਕਾਰਨਾਂ ਕਰ ਕੇ ਸਕੂਲ ਬਦਲਣ ਦੀ ਇੱਛਾ ਰੱਖਣ ਵਾਲੇ ਮਾਤਾ-ਪਿਤਾ ਨੂੰ ਟ੍ਰਾਂਸਫਰ ਸਰਟੀਫਿਕੇਟ ਦੇ ਸਬੰਧ ਵਿਚ ਗੈਰ-ਜ਼ਰੂਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪੇਸ਼ ਸਮੱਸਿਆਵਾਂ ਦੇ ਹੱਲ ਲਈ ਪਿਛਲੇ ਸਕੂਲ ਤੋਂ ਟ੍ਰਾਂਸਫਰ ਸਰਟੀਫਿਕੇਟ ਪ੍ਰਾਪਤ ਕਰਨ ਸਮੇਤ ਪਹਿਲੇ ਸਾਰੇ ਹੁਕਮ ਰੱਦ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ : 6 ਸਾਲ ਬਾਅਦ ਘਰ 'ਚ ਗੂੰਜਣੀਆਂ ਸੀ ਕਿਲਕਾਰੀਆਂ, ਹਸਪਤਾਲ ਦੇ ਕਾਰੇ ਨੇ ਤਬਾਹ ਕੀਤੀਆਂ ਖੁਸ਼ੀਆਂ (ਤਸਵੀਰਾਂ)
ਸਾਲ 1929 ਦੀਆਂ ਇਨ੍ਹਾਂ ਹਦਾਇਤਾਂ ਦੇ ਆਧਾਰ ’ਤੇ ਹੀ ਟ੍ਰਾਂਸਫਰ ਸਰਟੀਫਿਕੇਟਾਂ ਲਈ ਬੱਚਿਆਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਬੁਲਾਰੇ ਮੁਤਾਬਕ ਕਿਸੇ ਵੀ ਮਾਨਤਾ ਪ੍ਰਾਪਤ ਸਕੂਲ ’ਚ ਬੱਚੇ ਨੂੰ ਦਾਖ਼ਲ ਕਰਦੇ ਹੋਏ ਸਬੰਧਿਤ ਸਕੂਲ ਮੁਖੀ ਹੋਰਨਾਂ ਸਰੋਤਾਂ ਜ਼ਰੀਏ ਤੱਥਾਂ ਦੀ ਜਾਣਕਾਰੀ ਪ੍ਰਾਪਤ ਕਰ ਕੇ ਸਰਕਾਰੀ ਸਕੂਲਾਂ ’ਚ ਵਿਦਿਆਰਥੀ ਨੂੰ ਦਾਖ਼ਲ ਕਰਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਚੰਡੀਗੜ੍ਹ 'ਚ 'ਨਾਈਟ ਕਰਫ਼ਿਊ' ਦੇ ਸਮੇਂ 'ਚ ਫਿਰ ਬਦਲਾਅ, ਜਾਣੋ ਕੀ ਹੈ ਨਵਾਂ ਸਮਾਂ
ਇਸ ਸਬੰਧੀ ਪਿਛਲੇ ਸਕੂਲ ’ਚ ਪੜ੍ਹਨ ਅਤੇ ਹੋਰ ਪਿਛਲੀ ਕਲਾਸ ਪਾਸ ਕਰਨ ਸਬੰਧੀ ਬੱਚਿਆਂ ਦੇ ਮਾਤਾ-ਪਿਤਾ ਤੋਂ ਲਿਖਤੀ ਸਵੈ-ਘੋਸ਼ਣਾ ਪੱਤਰ ਲੈਣ ਦੀ ਆਗਿਆ ਦਿੱਤੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਕੋਵਿਡ-19 : ਹੈਲਪਲਾਈਨ ਰਾਹੀਂ 24 ਘੰਟੇ ਬੈੱਡਾਂ ਦੀ ਮੌਜੂਦਾ ਸਥਿਤੀ ਬਾਰੇ ਹਾਸਲ ਹੋਵੇਗੀ ਜਾਣਕਾਰੀ
NEXT STORY