ਖੰਨਾ (ਵਿਪਨ): ਖੰਨਾ ਦੇ ਬੀਜਾ ਚੌਕ ਨੇੜੇ ਨੈਸ਼ਨਲ ਹਾਈਵੇਅ 'ਤੇ ਸੜਕ ਹਾਦਸਾ ਵਾਪਰ ਗਿਆ। ਇੱਥੇ ਇਕ ਸਕੂਲੀ ਵਿਦਿਆਰਥੀਆਂ ਦੀ ਕਾਰ ਬੇਕਾਬੂ ਹੋ ਕੇ ਪਲਟ ਗਈ। ਇਹ ਸਾਰੇ ਸਕੂਲ ਦੀ ਫੇਅਰਵੈੱਲ ਪਾਰਟੀ ਤੋਂ ਪਰਤ ਰਹੇ ਸਨ ਪਰ ਰਾਹ ਵਿਚ ਹੀ ਇਹ ਹਾਦਸਾ ਵਾਪਰ ਗਿਆ।

ਇਸ ਹਾਦਸੇ ਵਿਚ ਕਾਰ ਸਵਾਰ 5 ਵਿਦਿਆਰਥੀ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚੋਂ 2 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਔਰਤਾਂ ਨੂੰ ਜਲਦ ਮਿਲਣਗੇ 1100-1100 ਰੁਪਏ!
ਗੰਭੀਰ ਜ਼ਖ਼ਮੀ ਵਿਦਿਆਰਥੀਆਂ ਦੀ ਪਛਾਣ ਨਵਨੂਰ ਸਿੰਘ ਜਰਗੜੀ ਅਤੇ ਹਰਜੋਤ ਸਿੰਘ ਘੁਡਾਣੀ ਖ਼ੁਰਦ ਵਜੋਂ ਹੋਈ ਹੈ। ਦੋਹਾਂ ਨੂੰ ਤੁਰੰਤ ਸਿਵਲ ਹਸਪਤਾਲ ਖੰਨਾ ਵਿਚ ਦਾਖ਼ਲ ਕਰਵਾਇਆ ਗਿਆ। ਬਾਕੀ ਤਿੰਨ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਫ਼ੋਰਸ ਦੀ ਟੀਮ ਨੇ ਮੌਕੇ 'ਤੇ ਹੀ ਮੁੱਢਲੀ ਸਹਾਇਤਾ ਪ੍ਰਦਾਨ ਕੀਤੀ।

ਸੜਕ ਸੁਰੱਖਿਆ ਫ਼ੋਰਸ ਦੇ ਏ.ਐੱਸ.ਆਈ. ਸੁਖਵਿੰਦਰ ਸਿੰਘ ਮੁਤਾਬਕ ਉਨ੍ਹਾਂ ਦੀ ਟੀਮ ਕੰਟਰੋਲ ਰੂਮ ਤੋਂ ਸੂਚਨਾ ਮਿਲਦੇ ਸਾਰ ਹੀ ਮੌਕੇ 'ਤੇ ਪਹੁੰਚੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ, ਲਗਾਤਾਰ 2 ਦਿਨ ਬੰਦ ਰਹਿਣਗੇ ਸਕੂਲ
ਜਾਂਚ ਵਿਚ ਸਾਹਮਣੇ ਆਇਆ ਹੈ ਕਿ ਸਾਰੇ ਵਿਦਿਆਰਥੀ ਬੀਜਾ ਦੇ ਇਕ ਨਿੱਜੀ ਸਕੂਲ ਵਿਚ ਪੜ੍ਹਦੇ ਹਨ ਤੇ ਫੇਅਰਵੈੱਲ ਪਾਰਟੀ ਮਗਰੋਂ ਘਰ ਪਰਤ ਰਹੇ ਸਨ। ਰਾਹ ਵਿਚ ਸੰਤੁਲਨ ਵਿਗੜਣ ਕਾਰਨ ਕਾਰ ਪਹਿਲਾਂ ਫੁੱਟਪਾਥ 'ਤੇ ਚੜ੍ਹੀ ਤੇ ਫ਼ਿਰ ਖੇਤਾਂ ਵਿਚ ਜਾ ਪਲਟੀ।

ਰਾਹਗੀਰਾਂ ਦੀ ਮਦਦ ਨਾਲ ਵਿਦਿਆਰਥੀਆਂ ਨੂੰ ਕਾਰ ਤੋਂ ਬਾਹਰ ਕੱਢਿਆ ਗਿਆ। ਸੜਕ ਸੁਰੱਖਿਆ ਫ਼ੋਰਸ ਵੱਲੋਂ ਤੁਰੰਤ ਸਕੂਲ ਪ੍ਰਸ਼ਾਸਨ ਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਘਟਨਾ ਦੀ ਸੂਚਨਾ ਦਿੱਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਦੇ ਮੁਲਾਜ਼ਮ ਨੇ ਨਸ਼ੇ ਦੀ ਲੋਰ 'ਚ ਕਰ'ਤਾ ਕਾਂਡ! ਹੋ ਸਕਦੈ ਐਕਸ਼ਨ
NEXT STORY