ਲੁਧਿਆਣਾ (ਗੌਤਮ): ਥਾਣਾ ਹੈਬੋਵਾਲ ਦੇ ਅਧੀਨ ਆਉਂਦੇ ਸੁਨੀਲ ਪਾਰਕ ’ਚ ਰਹਿਣ ਵਾਲੀ ਬੀ. ਏ. ਦੀ ਵਿਦਿਆਰਥਣ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ’ਚ ਕਾਰਵਾਈ ਕਰਦੇ ਹੋਏ ਪੁਲਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਦੇ ਹਵਾਲੇ ਕਰ ਦਿੱਤੀ। ਪੁਲਸ ਨੇ ਵਿਦਿਆਰਥਣ ਦੀ ਪਛਾਣ ਦੀਪਾਂਜਲੀ (20) ਵਜੋਂ ਕੀਤੀ ਹੈ। ਪੁਲਸ ਨੇ ਵਿਦਿਆਰਥਣ ਦੇ ਪਿਤਾ ਰਾਜੇਸ਼ ਦੇ ਬਿਆਨ ’ਤੇ ਮਾਮਲੇ ਦੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਦੀਪਾਂਜਲੀ ਨੇ ਐਤਵਾਰ ਨੂੰ ਪੱਖੇ ਦੀ ਹੁੱਕ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
ਦੀਪਾਂਜਲੀ ਦੇ ਪਿਤਾ ਕਿਸੇ ਕੰਮ ਲਈ ਸ਼ਹਿਰ ਤੋਂ ਬਾਹਰ ਗਏ ਹੋਏ ਸਨ। ਦੀਪਾਂਜਲੀ ਕਿਸੇ ਬੈਂਕ ’ਚ ਕੈਡਿਟ ਕਾਰਡ ਬਣਾਉਣ ਦਾ ਕੰਮ ਕਰਦੀ ਸੀ। ਪਿਤਾ ਦੇ ਜਾਣ ਤੋਂ ਬਾਅਦ ਉਹ ਆਪਣੇ ਚਾਚਾ ਦੇ ਘਰ ਗਈ ਹੋਈ ਸੀ। ਇਸ ਘਟਨਾ ਸਮੇਂ ਉਸ ਦੇ ਚਾਚਾ ਨੂੰ ਉਸ ਸਮੇਂ ਪਤਾ ਲੱਗਿਆ ਜਦੋਂ ਉਹ ਆਪਣੇ ਕੰਮ ਤੋਂ ਵਾਪਸ ਆਏ, ਉਨ੍ਹਾਂ ਨੇ ਆਲੇ-ਦੁਆਲੇ ਦੇ ਲੋਕਾਂ ਅਤੇ ਪੁਲਸ ਨੂੰ ਇਸ ਬਾਰੇ ਸੂਚਿਤ ਕੀਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਨੂੰ ਮਿਲਣਗੇ ਢਾਈ-ਢਾਈ ਲੱਖ ਰੁਪਏ, ਜਾਣੋ ਕੀ ਨੇ ਸ਼ਰਤਾਂ
ਇਸੇ ਤਰ੍ਹਾਂ ਥਾਣਾ ਸਦਰ ਦੇ ਅਧੀਨ ਆਉਂਦੇ ਪਿੰਡ ਫੁਲਵਾਰਾ ’ਚ ਰਹਿਣ ਵਾਲੇ 12ਵੀਂ ਜਮਾਤ ਦੀ ਵਿਦਿਆਰਥਣ ਨੇ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ। ਪੁਲਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਉਨ੍ਹਾਂ ਦੇ ਪਰਿਵਾਰ ਦੇ ਹਵਾਲੇ ਕਰ ਦਿੱਤਾ।
ਪੁਲਸ ਨੇ ਮਰਨ ਵਾਲੀ ਵਿਦਿਆਰਥਣ ਦੀ ਪਛਾਣ ਸ਼ਗੁਨ (18) ਵਜੋਂ ਕੀਤੀ ਹੈ। ਪੁਲਸ ਦੇ ਅਨੁਸਾਰ ਹਾਦਸੇ ਦੇ ਸਮੇਂ ਉਹ ਘਰ ’ਚ ਇਕੱਲੀ ਸੀ ਅਤੇ ਉਸ ਦੇ ਮਾਤਾ-ਪਿਤਾ ਰਿਸ਼ਤੇਦਾਰਾਂ ਦੇ ਘਰ ਮਥੁਰਾ ਗਏ ਹੋਏ ਸਨ, ਉਸ ਦਾ ਭਰਾ ਵੀ ਘਰ ਤੋਂ ਬਾਹਰ ਗਿਆ ਹੋਇਆ ਸੀ। ਜਦੋਂ ਉਹ ਘਰ ਵਾਪਸ ਆਇਆ ਤਾਂ ਸ਼ਗੁਨ ਦੇ ਕਮਰੇ ’ਚ ਗਿਆ ਤਾਂ ਦੇਖਿਆ ਸ਼ਗੁਨ ਦੀ ਲਾਸ਼ ਲਟਕ ਰਹੀ ਸੀ, ਜਿਸ ’ਤੇ ਉਸ ਨੇ ਰੌਲਾ ਪਾਇਆ ਤਾਂ ਆਲੇ-ਦੁਆਲੇ ਦੇ ਲੋਕ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਥਾਣਾ ਸਦਰ ਦੀ ਪੁਲਸ ਨੂੰ ਸੂਚਿਤ ਕੀਤਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੈਰ-ਕਾਨੂੰਨੀ ਤਰੀਕੇ ਨਾਲ ਰੇਤਾ ਦੀ ਨਿਕਾਸੀ ਕਰਨ ਦੇ ਦੋਸ਼ 'ਚ 5 ਖ਼ਿਲਾਫ਼ ਮਾਮਲਾ ਦਰਜ
NEXT STORY