ਮਾਲੇਰਕੋਟਲਾ (ਜ਼ਹੂਰ): ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਵਜ਼ੀਫਾ ਲੈਣ ਦੇ ਚਾਹਵਾਨ ਵਿਦਿਆਰਥੀ 30 ਸਤੰਬਰ ਤਕ ਆਨਲਾਈਨ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਮੁਕਲ ਬਾਵਾ ਨੇ ਦੱਸਿਆ ਕਿ ਜੋ ਵਿਦਿਆਰਥੀ ਅਨੁਸੂਚਿਤ ਜਾਤੀ ਨਾਲ ਸਬੰਧਤ ਹਨ ਅਤੇ ਜਿਨ੍ਹਾਂ ਦੇ ਮਾਤਾ-ਪਿਤਾ/ਸਰਪ੍ਰਸਤਾਂ ਦੀ ਸਲਾਨਾ ਆਮਦਨ 2.50 ਲੱਖ ਤੋਂ ਘੱਟ ਹੈ, ਦਸਵੀਂ ਤੋਂ ਬਾਅਦ ਵੱਖ-ਵੱਖ ਕੋਰਸਾਂ ਲਈ ਪੰਜਾਬ ਅਤੇ ਪੰਜਾਬ ਤੋਂ ਬਾਹਰ ਦੀਆਂ ਸੰਸਥਾਵਾਂ ਵਿਚ ਉਚੇਰੀ ਵਿੱਦਿਆ ਲੈਣ ਲਈ ਵਜ਼ੀਫ਼ੇ ਦੇ ਯੋਗ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ! ਲੱਗ ਗਈਆਂ ਮੌਜਾਂ
ਉਨ੍ਹਾਂ ਦੱਸਿਆ ਕਿ ਇਸ ਲਈ ਵਿਦਿਆਰਥੀ ਪੰਜਾਬ ਦਾ ਵਸਨੀਕ ਹੋਣਾ ਚਾਹੀਦਾ ਹੈ। ਵਿਦਿਆਰਥੀ ਮਾਰਚ 2021 ਰਾਹੀਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ ਡਾ. ਅੰਬੇਡਕਰ ਪੋਰਟਲ 'ਤੇ ਫਰੀਸ਼ਿਪ ਕਾਰਡ ਆਨਲਾਈਨ ਅਪਲਾਈ ਕਰਨਗੇ। ਫ਼ਰੀਸ਼ਿਪ ਅਪਲਾਈ ਕਰਨ ਲਈ 2.50 ਲੱਖ ਰੁਪਏ ਤੋਂ ਘੱਟ ਸਲਾਨਾ ਆਮਦਨ ਵਾਲੇ ਅਨੁਸੂਚਿਤ ਜਾਤੀ ਨਾਲ ਸਬੰਧਤ (ਨਵੇਂ ਤੇ ਨਵਿਆਉਣਯੋਗ) ਵਿਦਿਆਰਥੀਆਂ ਲਈ ਭਲਾਈ ਵਿਭਾਗ ਦੀ ਵੈੱਬਸਾਈਟ www.scholarships.gov.in 'ਤੇ ਡਾ. ਅੰਬੇਡਕਰ ਪੋਰਟਲ 30 ਸਤੰਬਰ ਤੱਕ ਖੋਲ੍ਹਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਲਈ ਕੇਂਦਰ ਦਾ ਇਕ ਹੋਰ ਅਹਿਮ ਫ਼ੈਸਲਾ! ਜਲਦ ਮਿਲੇਗਾ ਖ਼ਾਸ ਤੋਹਫ਼ਾ
ਵਿਦਿਆਰਥੀਆਂ ਵੱਲੋਂ ਫ਼ਰੀਸ਼ਿਪ ਕਾਰਡ ਅਪਲਾਈ ਕਰਨ ਤੋਂ ਪਹਿਲਾਂ ਪੋਰਟਲ 'ਤੇ ਰਜਿਸਟਰ ਕਰਨ ਲਈ ਆਧਾਰ ਨੰਬਰ ਹੋਣਾ ਜ਼ਰੂਰੀ ਹੈ। ਇਸ ਤੋਂ ਇਲਾਵਾ ਆਨਲਾਈਨ ਅਪਲਾਈ ਕਰਨ ਸਮੇਂ ਫ਼ੋਟੋ, ਜਾਤੀ ਸਰਟੀਫਿਕੇਟ, ਤਹਿਸੀਲਦਾਰ ਵੱਲੋਂ ਜਾਰੀ ਆਮਦਨ ਸਰਟੀਫਿਕੇਟ (ਕੇਵਲ ਨਵੇਂ ਵਿਦਿਆਰਥੀਆਂ ਲਈ) ਅਤੇ ਪਿਛਲੀ ਕਲਾਸ ਦੇ ਡੀ.ਐਮ.ਸੀ ਜਾਂ ਡਿਗਰੀ ਸਰਟੀਫਿਕੇਟ ਵੀ ਅੱਪਲੋਡ ਕੀਤੇ ਜਾਣਗੇ। ਅਪਲਾਈ ਹੋਣ ਤੋਂ ਬਾਅਦ ਯੋਗ ਵਿਿਦਆਰਥੀ ਆਪਣਾ ਫ਼ਰੀਸ਼ਿਪ ਕਾਰਡ ਪੋਰਟਲ ਤੋਂ ਡਾਊਨਲੋਡ ਕਰਕੇ ਜਿਸ ਸੰਸਥਾ ਵਿੱਚ ਪੜ੍ਹ ਰਹੇ ਹਨ ਜਾਂ ਦਾਖਲਾ ਲੈਣਾ ਹੈ, ਵਿਖੇ ਜਮ੍ਹਾਂ ਕਰਵਾਉਣਗੇ। ਜੇਕਰ ਕਿਸੇ ਵਿਦਿਆਰਥੀ ਨੂੰ ਆਨਲਾਈਨ ਅਪਲਾਈ ਕਰਨ ਵਿਚ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਦੇ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
2 ਲਾਵਾਰਿਸ ਲਾਸ਼ਾਂ ਦਾ ਕੀਤਾ ਅੰਤਿਮ ਸੰਸਕਾਰ
NEXT STORY