ਸ੍ਰੀ ਮੁਕਤਸਰ ਸਾਹਿਬ (ਵੈੱਬ ਡੈਸਕ): ਅੱਜ ਸਵੇਰੇ-ਸਵੇਰੇ ਧੁੰਦ ਕਾਰਨ ਕਾਲਜ ਦੀ ਬੱਸ ਨਾਲ ਭਿਆਨਕ ਹਾਦਸਾ ਵਾਪਰ ਗਿਆ। ਇਸ ਬੱਸ ਵਿਚ ਵਿਦਿਆਰਥੀ ਤੇ ਅਧਿਆਪਕ ਸਵਾਰ ਸਨ। ਬੱਸ ਦੀ ਟਰੱਕ ਦੇ ਨਾਲ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਹਾਦਸੇ ਵਿਚ ਡਰਾਈਵਰ ਅਤੇ ਅਧਿਆਪਕਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਉੱਥੇ ਹੀ ਵਿਦਿਆਰਥੀਆਂ ਦੇ ਵੀ ਮਾਮੂਲੀ ਸੱਟਾਂ ਲੱਗੀਆਂ ਹਨ। ਜ਼ਖ਼ਮੀ ਅਧਿਆਪਕਾ ਨੂੰ ਬਠਿੰਡਾ ਰੈਫ਼ਰ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ ਇਹ ਬੱਸ ਸਵੇਰੇ-ਸਵੇਰੇ ਮਲੋਟ ਵੱਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਲੈ ਕੇ ਬਾਬਾ ਫ਼ਰੀਦ ਕਾਲਜ ਬਠਿੰਡਾ ਵੱਲ ਜਾ ਰਹੀ ਸੀ। ਇਸ ਦੌਰਾਨ ਬੱਸ ਡਰਾਈਵਰ ਨੂੰ ਸੰਘਣੀ ਧੁੰਦ ਹੋਣ ਕਾਰਨ ਸੜਕ 'ਤੇ ਜਾ ਰਿਹਾ ਟਰੱਕ ਨਜ਼ਰ ਨਹੀਂ ਆਇਆ ਤੇ ਬੱਸ ਪਿਛਲੇ ਪਾਸਿਓਂ ਜਾ ਕੇ ਟਰੱਕ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ । ਇਸ ਹਾਦਸੇ ਵਿਚ ਬੱਸ ਡਰਾਈਵਰ ਤੇ ਬੱਸ ਦੇ ਅਗਲੇ ਪਾਸੇ ਬੈਠੀ ਅਧਿਆਪਕਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਤੁਰੰਤ ਸਰਕਾਰੀ ਹਸਪਤਾਲ ਲਿਜਾਇਆ ਗਿਆ। ਇਸ ਦੌਰਾਨ ਅਧਿਆਪਕਾ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ ਹੈ। ਹਾਦਸੇ ਵਿਚ ਹੋਰ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਵੀ ਮਾਮੂਲੀ ਸੱਟਾਂ ਲੱਗਣ ਦੀ ਸੂਚਨਾ ਹੈ।
ਨਿਊਜ਼ੀਲੈਂਡ 'ਚ ਹੋਏ ਨਗਰ ਕਰੀਤਨ ਦੇ ਵਿਰੋਧ ਕਰਨ 'ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
NEXT STORY