ਨਾਭਾ (ਜਗਨਾਰ, ਭੁਪਿੰਦਰ ਭੂਪਾ)-ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਪਸ਼ੂ ਪਾਲਣ ਵਿਭਾਗ ਦੇ ਕੱਚੇ ਕਾਮੇ ਸੰਘਰਸ਼ ਕਰਦੇ ਆ ਰਹੇ ਹਨ, ਜਿਸ ਤਹਿਤ ਪੰਜਾਬ ਸੁਡਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਤਹਿਸੀਲ ਨਾਭਾ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਦਫਤਰ ਬਾਹਰ ਧਰਨਾ ਦਿੱਤਾ ਗਿਆ, ਜਿਸ ਦੀ ਅਗਵਾਈ ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਸ਼ਾਹਪੁਰ, ਚਮਕੌਰ ਸਿੰਘ ਧਾਰੋਂਕੀ, ਜਿੰਮੀ ਨਾਹਰ ਨੇ ਕੀਤੀ। ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿਚ ਧਰਨੇ 'ਚ ਸ਼ਮੂਲੀਅਤ ਕੀਤੀ। ਇਸ ਸਮੇਂ ਸੰਬੋਧਨ ਕਰਦਿਆਂ ਦਰਸ਼ਨ ਸਿੰਘ ਬੇਲੂਮਾਜਰਾ, ਕ੍ਰਿਸ਼ਨ ਕਲਵਾਣੂ, ਜਸਵਿੰਦਰ ਸੌਜਾ, ਹਰਵੀਰ ਸਿੰਘ ਸੁਨਾਮ, ਚਮਕੌਰ ਸਿੰਘ ਆਦਿ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਤੋਂ ਇਲਾਵਾ ਸੂਬੇ ਦੇ ਹੋਰਨਾਂ ਵਿਭਾਗਾਂ ਵਿਚ ਵੀ ਪਿਛਲੇ 20-25 ਸਾਲਾਂ ਤੋਂ ਲਗਾਤਾਰ ਕੱਚੇ ਕਾਮੇ ਕੰਮ ਕਰਦੇ ਆ ਰਹੇ ਹਨ, ਦੇ ਬਾਵਜੂਦ ਸਮੇਂ ਦੀਆਂ ਸਰਕਾਰਾਂ ਨੇ ਇਨ੍ਹਾਂ ਕੱਚੇ ਕਾਮਿਆਂ ਨੂੰ ਪੱਕੇ ਨਹੀਂ ਕੀਤਾ, ਜਿਸ ਕਰ ਕੇ ਕਾਮਿਆਂ ਵਿਚ ਭਾਰੀ ਗੁੱਸਾ ਤੇ ਬੇਚੈਨੀ ਪਾਈ ਜਾ ਰਹੀ ਹੈ।
ਸਮੂਹ ਕੱਚੇ ਕਾਮਿਆਂ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਜਦੋਂ ਤੱਕ ਕੱਚੇ ਕਾਮੇ ਪੱਕੇ ਨਹੀਂ ਕੀਤੇ ਜਾਂਦੇ ਉਦੋਂ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਅੱਜ ਦੇ ਧਰਨੇ ਵਿਚ ਕੱਚੇ ਕਾਮਿਆਂ ਵੱਲੋਂ ਫੈਸਲਾ ਕੀਤਾ ਗਿਆ ਕਿ 16 ਜਨਵਰੀ, 2018 ਨੂੰ ਡਿਪਟੀ ਕਮਿਸ਼ਨਰ ਪਟਿਆਲਾ ਦੇ ਦਫਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਧਰਨਾ ਦੇਣ ਉਪਰੰਤ ਮੰਗ ਪੱਤਰ ਪ੍ਰਸ਼ਾਸਨ ਰਾਹੀਂ ਪੰਜਾਬ ਸਰਕਾਰ ਨੂੰ ਭੇਜਿਆ ਗਿਆ। ਇਸ ਸਮੇਂ ਗੁਰਜੰਟ ਸਿੰਘ ਛੰਨਾ, ਗੁਰਮੀਤ ਸਿੰਘ ਖਾਨਪੁਰ, ਅਜੇ ਕੁਮਾਰ, ਛੱਜੂ ਰਾਮ, ਨਸੀਬ ਸਿੰਘ ਕੰਮੀ ਨੇ ਵੀ ਸੰਬੋਧਨ ਕੀਤਾ।
ਲਾਈਵ ਦੇਖੋ ਪਟਨਾ ਸਾਹਿਬ 'ਚ ਸਜਾਏ ਗਏ ਨਗਰ ਕੀਰਤਨ ਦਾ ਅਲੌਕਿਕ ਨਜ਼ਾਰਾ
NEXT STORY