ਲੁਧਿਆਣਾ (ਅਨਿਲ): ਹਲਕਾ ਸਾਹਨੇਵਾਲ ਨੇੜੇ ਸਸਰਾਲੀ ਕਾਲੋਨੀ ਦੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਵਿਚ ਤਕਰੀਬਨ 5 ਫੁੱਟ ਦਾ ਪਾੜ ਪੈ ਗਿਆ ਹੈ। ਫ਼ਿਲਹਾਲ ਪਾਣੀ ਦਾ ਪੱਧਰ ਘੱਟ ਹੋਣ ਕਾਰਨ ਪਾਣੀ ਅਜੇ ਤਕ ਸਤਲੁਜ ਦਰਿਆ ਤੋਂ ਬਾਹਰ ਨਹੀਂ ਆਇਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਤਲੁਜ ਦਰਿਆ 'ਚ ਪਏ ਪਾੜ ਨੂੰ ਭਰਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - Big Breaking: ਹੜ੍ਹ ਪੀੜਤਾਂ ਦੀ ਮਦਦ ਕਰਦਿਆਂ 'ਆਪ' ਆਗੂ ਦੀ ਮੌਤ
ਬੰਨ੍ਹ ਟੁੱਟਣ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਪਹੁੰਚੇ ਤੇ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਕਿਹਾ ਕਿ ਸਤਲੁਜ ਬੰਨ੍ਹ ਟੁੱਟਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਫ਼ਿਲਹਾਲ ਸਤਲੁਜ ਦਰਿਆ ਵਿਚ ਪਾਣੀ ਦੀ ਕਮੀ ਹੋਣ ਕਾਰਨ ਪਾਣੀ ਸਤਲੁਜ ਦਰਿਆ ਤੋਂ ਬਾਹਰ ਨਹੀਂ ਨਿਕਲਿਆ। ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਜੇਕਰ ਸਤਲੁਜ ਦਰਿਆ ਵਿਚ ਪਾਣੀ ਹੋਰ ਵੱਧਦਾ ਹੈ ਤਾਂ ਪਾਣੀ ਦਰਿਆ ਤੋਂ ਬਾਹਰ ਆ ਕੇ ਭਾਰੀ ਨੁਕਸਾਨ ਪਹੁੰਚਾ ਸਕਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੜ੍ਹ ਕਾਰਨ ਘਰ ਛੱਡਣ ਦੀ ਤਿਆਰੀ ਕਰਦੇ ਪਰਿਵਾਰ ਨਾਲ ਜੋ ਹੋਇਆ, ਹਰ ਕਿਸੇ ਦਾ ਪਿਘਲ ਜਾਵੇਗਾ ਦਿਲ
NEXT STORY