ਚੰਡੀਗੜ੍ਹ (ਬਿਊਰੋ) : ਆਮ ਆਦਮੀ ਪਾਰਟੀ ਦੇ ਅਨੁਸਾਰ ਪੰਜਾਬ ਵਿਚ ‘ਇਕ ਵਿਧਾਇਕ-ਇਕ ਪੈਨਸ਼ਨ’ ਲਾਗੂ ਕਰਨ ਦਾ ਇਤਿਹਾਸਕ ਫ਼ੈਸਲਾ ਟੈਕਸਦਾਤਾਵਾਂ ਦਾ ਪੈਸਾ, ਜੋ ਪਿਛਲੀਆਂ ਸਰਕਾਰਾਂ ਵੱਲੋਂ ਆਪਣੇ ਵਿਧਾਇਕਾਂ ਦੀਆਂ ਜੇਬਾਂ ਭਰਨ ਲਈ ਵਰਤਿਆ ਜਾਂਦਾ ਸੀ, ਦੀ ਬਰਬਾਦੀ ’ਤੇ ਰੋਕ ਲਾਏਗਾ। ਇਸ ਫ਼ੈਸਲੇ ਨਾਲ ਪੰਜ ਸਾਲਾਂ ’ਚ ਲੱਗਭਗ 100 ਕਰੋੜ ਰੁਪਏ ਦੀ ਬੱਚਤ ਹੋਵੇਗੀ, ਇਹ ਰਕਮ ਹੁਣ ਲੋਕਾਂ ਦੀ ਭਲਾਈ ਲਈ ਵਰਤੀ ਜਾਵੇਗੀ। ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਦੇਸ਼ ਦੇ ਇਤਿਹਾਸ ’ਚ ਪਹਿਲੀ ਵਾਰ ਕਿਸੇ ਸਰਕਾਰ ਨੇ ਜਨਤਾ ਦੇ ਪੈਸੇ ਨਾਲ ਨੇਤਾਵਾਂ ਨੂੰ ਮਿਲਣ ਵਾਲੀਆਂ ਰਿਓੜੀਆਂ ’ਤੇ ਪਾਬੰਦੀ ਲਗਾਈ ਹੈ। ਸਹੀ ਅਰਥਾਂ ’ਚ ਲੋਕਾਂ ਦੀ ਸੇਵਾ ਕਰਨ ਦਾ ਇਹੀ ਮਤਲਬ ਹੈ। ਭਾਜਪਾ ਅਤੇ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਕੰਗ ਨੇ ਕਿਹਾ ਕਿ ਆਪਣੇ ਪੂੰਜੀਵਾਦੀ ਦੋਸਤਾਂ, ਸਿਆਸਤਦਾਨਾਂ ਅਤੇ ਆਪਣੇ ਪਰਿਵਾਰਾਂ ਨੂੰ ਵਿੱਤੀ ਲਾਭ ਪਹੁੰਚਾਉਣ ਨੂੰ ‘ਮੁਫ਼ਤ ਰੇਵੜੀ’ ਕਿਹਾ ਜਾ ਸਕਦਾ ਹੈ। ਆਮ ਲੋਕਾਂ ਨੂੰ ਮੁਫ਼ਤ ਬਿਜਲੀ, ਪਾਣੀ, ਸਿੱਖਿਆ ਅਤੇ ਡਾਕਟਰੀ ਸਹੂਲਤਾਂ ਦੇਣ ਨੂੰ ਮੁਫ਼ਤ ਰੇਵੜੀ ਨਹੀਂ ਕਿਹਾ ਜਾਂਦਾ। ਕੰਗ ਨੇ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਨੂੰ ਵੰਗਾਰਦਿਆਂ ਕਿਹਾ ਕਿ ਦੇਸ਼ ਦੇ ਜ਼ਿਆਦਾਤਰ ਸੂਬਿਆਂ ’ਚ ਇਨ੍ਹਾਂ ਦੋਵਾਂ ਪਾਰਟੀਆਂ ਦੀਆਂ ਸਰਕਾਰਾਂ ਹਨ। ਜੇਕਰ ਹਿੰਮਤ ਹੈ ਤਾਂ ਇਹ ਆਪੋ-ਆਪਣੇ ਸੂਬਿਆਂ ਵਿਚ ‘ਇਕ ਵਿਧਾਇਕ-ਇਕ ਪੈਨਸ਼ਨ’ ਲਾਗੂ ਕਰਕੇ ਦਿਖਾਉਣ।
ਇਹ ਵੀ ਪੜ੍ਹੋ : ਫਗਵਾੜਾ ਪੁੱਜੇ ਬਲਬੀਰ ਰਾਜੇਵਾਲ ਦੀ ਸਰਕਾਰ ਨੂੰ ਚਿਤਾਵਨੀ, ‘ਸੰਘਰਸ਼ ’ਚ ਸਾਰੀਆਂ ਕਿਸਾਨ ਜਥੇਬੰਦੀਆਂ ਇਕਜੁੱਟ’
‘ਆਪ’ ਆਗੂਆਂ ਵੱਲੋਂ ‘ਇਕ ਵਿਧਾਇਕ-ਇਕ ਪੈਨਸ਼ਨ’ ਦਾ ਸਵਾਗਤ
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਟਵੀਟ ਰਾਹੀਂ ਕਿਹਾ, ‘‘ਪਿਛਲੀਆਂ ਪੰਜਾਬ ਸਰਕਾਰਾਂ ਨੇ ‘ਇਕ ਵਿਧਾਇਕ-ਕਈ ਪੈਨਸ਼ਨ’ ਦਾ ਲਾਹਾ ਲੈ ਕੇ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲਾਇਆ ਅਤੇ ਆਪਣੀਆਂ ਜੇਬਾਂ ਭਰੀਆਂ। ਚੋਣਾਂ ਹਾਰਨ ਤੋਂ ਬਾਅਦ ਵੀ ਸਾਬਕਾ ਵਿਧਾਇਕ ਮੁਨਾਫ਼ਾ ਕਮਾਉਂਦੇ ਰਹੇ। ਅੱਜ ਭਗਵੰਤ ਮਾਨ ਸਰਕਾਰ ਨੇ ਸਰਕਾਰੀ ਖਜ਼ਾਨੇ ਦੇ ਕਰੋੜਾਂ ਰੁਪਏ ਦੀ ਬੱਚਤ ਕਰਦਿਆਂ ‘ਇਕ ਵਿਧਾਇਕ-ਇਕ ਪੈਨਸ਼ਨ’ ਸ਼ੁਰੂ ਕੀਤੀ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਵੀਟ ਕੀਤਾ, ‘‘ਸਿਆਸਤਦਾਨਾਂ ਨੂੰ ਹੁਣ ਹੋਰ ‘ਮੁਫ਼ਤ ਦੀ ਰੇਵੜੀ’ ਨਹੀਂ! ਜਦੋਂ ਪੰਜਾਬ ਵੱਡੇ ਵਿੱਤੀ ਸੰਕਟ ਨਾਲ ਜੂਝ ਰਿਹਾ ਸੀ, ਪਿਛਲੀਆਂ ਸਰਕਾਰਾਂ ਦੇ ਵਿਧਾਇਕ ਬਹੁਤ ਸਾਰੀਆਂ ਪੈਨਸ਼ਨਾਂ ਦਾ ਆਨੰਦ ਮਾਣ ਰਹੇ ਸਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ‘ਆਪ’ ਸਰਕਾਰ ਨੇ ਇਸ ਦਾ ਅੰਤ ਕੀਤਾ। ਇਕ ਵਿਧਾਇਕ-ਇਕ ਪੈਨਸ਼ਨ ਨਾਲ ਪੰਜਾਬ ਦੇ ਖਜ਼ਾਨੇ ’ਚ ਸਾਲਾਨਾ 20 ਕਰੋੜ ਰੁਪਏ ਦੀ ਬੱਚਤ ਹੋਵੇਗੀ। ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਇਸ ’ਤੇ ਟਵੀਟ ਕੀਤਾ ਅਤੇ ਕਿਹਾ, ‘‘ਇਕ ਵਿਧਾਇਕ-ਇਕ ਪੈਨਸ਼ਨ’ ਬਿੱਲ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਅੱਜ ਪੰਜਾਬ ਸਰਕਾਰ ਨੇ ਇਸ ਨੂੰ ਲਾਗੂ ਕਰ ਦਿੱਤਾ ਹੈ। ਹੁਣ ਲੋਕਾਂ ਦਾ ਪੈਸਾ ਲੋਕਾਂ ਦੀਆਂ ਸਹੂਲਤਾਂ ’ਤੇ ਖਰਚ ਹੋਵੇਗਾ।’’
ਇਹ ਖ਼ਬਰ ਵੀ ਪੜ੍ਹੋ : ਰਾਜਾ ਵੜਿੰਗ ਦਾ ਭਾਜਪਾ ’ਤੇ ਨਿਸ਼ਾਨਾ, ਕਿਹਾ-ਹਰ ਭਾਰਤ ਵਾਸੀ ਦਾ ਹੈ ਤਿਰੰਗਾ
ਰੱਖੜੀ ਵਾਲੇ ਦਿਨ ਛੱਡ ਗਈ ਭੈਣ, ਰੱਖੜੀ ਬਨਵਾਉਣ ਜਦੋਂ ਪੁੱਜਾ ਭਰਾ ਤਾਂ ਛੱਤ ’ਤੇ ਲਟਕਦੀ ਮਿਲੀ ਲਾਸ਼
NEXT STORY