ਚੰਡੀਗੜ੍ਹ (ਅੰਕੁਰ) : ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ, ਜੰਡਿਆਲੀ ’ਚ ਸੇਵਾ ਨਿਭਾ ਰਹੇ ਅਧਿਆਪਕ ਨਰਿੰਦਰ ਸਿੰਘ ਦੀ ਵੱਕਾਰੀ ਕੌਮੀ ਅਧਿਆਪਕ ਪੁਰਸਕਾਰ- 2025 ਲਈ ਚੋਣ ਹੋਈ ਹੈ। ਇਹ ਪ੍ਰਾਪਤੀ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਉਨ੍ਹਾਂ ਦੀ ਸ਼ਾਨਦਾਰ ਤੇ ਸੁਹਿਰਦ ਵਚਨਬੱਧਤਾ ਦਾ ਪ੍ਰਮਾਣ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਓ! ਭਰ ਲਓ ਰਾਸ਼ਨ, ਫ਼ੋਨ ਕਰ ਲਓ ਚਾਰਜ... ਭਾਰੀ ਮੀਂਹ ਵਿਚਾਲੇ ਐਡਵਾਈਜ਼ਰੀ ਜਾਰੀ
ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਰਿੰਦਰ ਸਿੰਘ ਨੂੰ ਪੁਰਸਕਾਰ ਲਈ ਚੋਣ ਹੋਣ ’ਤੇ ਵਧਾਈ ਦਿੱਤੀ। ਬੈਂਸ ਨੇ ਕਿਹਾ ਕਿ ਨਰਿੰਦਰ ਸਿੰਘ ਦੀ ਪ੍ਰਾਪਤੀ ਹੋਰ ਅਧਿਆਪਕਾਂ ਲਈ ਪ੍ਰਤੱਖ ਉਦਾਹਰਣ ਹੈ, ਉਹ ਵੀ ਇਸੇ ਤਰ੍ਹਾਂ ਆਪਣੇ ਵਿਦਿਆਰਥੀਆਂ ਦੇ ਜੀਵਨ ’ਤੇ ਆਪਣੀ ਮਿਹਨਤ ਸਦਕਾ ਸਾਰਥਕ ਤੇ ਸਕਾਰਾਤਮਕ ਪ੍ਰਭਾਵ ਪਾ ਸਕਦੇ ਹਨ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ’ਚ ਸਿੱਖਿਆ ਪ੍ਰਤੀ ਪਿਆਰ ਦਾ ਸੰਚਾਰ ਕਰਨ ਲਈ ਨਰਿੰਦਰ ਸਿੰਘ ਦੇ ਬੇਮਿਸਾਲ ਅਧਿਆਪਨ ਹੁਨਰ, ਨਵੀਨਤਾਕਾਰੀ ਪਹੁੰਚ ਅਤੇ ਅਣਥੱਕ ਸਮਰਪਣ ਦੀ ਸ਼ਲਾਘਾ ਵੀ ਕੀਤੀ। ਇਹ ਕੌਮੀ ਪੱਧਰ ਦੀ ਮਾਨਤਾ ਨੌਜਵਾਨ ਮਨਾਂ ਨੂੰ ਸੇਧ ਦੇਣ ਵਿੱਚ ਮਿਆਰੀ ਸਿੱਖਿਆ ਦੀ ਪਰਿਵਰਤਨਸ਼ੀਲ ਸਮਰੱਥਾ ਨੂੰ ਦਰਸਾਉਂਦੀ ਹੈ।
ਜ਼ਿਕਰਯੋਗ ਹੈ ਕਿ ਰਾਸ਼ਟਰੀ ਅਧਿਆਪਕ ਪੁਰਸਕਾਰ ਸਮਾਰੋਹ 5 ਸਤੰਬਰ, 2025 ਨੂੰ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋਣ ਜਾ ਰਿਹਾ ਹੈ। ਨਰਿੰਦਰ ਸਿੰਘ ਨੂੰ ਉਨ੍ਹਾਂ ਦੇ ਸਮਰਪਣ ਅਤੇ ਸਿੱਖਿਆ ਦੇ ਖੇਤਰ ਵਿੱਚ ਪਾਏ ਸ਼ਾਨਦਾਰ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਇਸ ਸਮਾਰੋਹ ਦੌਰਾਨ ਮੈਰਿਟ ਸਰਟੀਫਿਕੇਟ, 50,000 ਰੁਪਏ ਦਾ ਨਕਦ ਇਨਾਮ ਅਤੇ ਇੱਕ ਚਾਂਦੀ ਦੇ ਤਗ਼ਮੇ ਨਾਲ ਸਨਮਾਨਿਤ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਸਾਰੇ ਪੰਜਾਬ 'ਚ ਪੈ ਗਈਆਂ ਛੁੱਟੀਆਂ! CM ਮਾਨ ਵੱਲੋਂ ਸਕੂਲ ਬੰਦ ਰੱਖਣ ਦਾ ਐਲਾਨ
ਰਾਸ਼ਟਰੀ ਪੁਰਸਕਾਰ ਲਈ ਚੁਣੇ ਜਾਣ ’ਤੇ ਦਿਲੋਂ ਧੰਨਵਾਦ ਅਤੇ ਖੁਸ਼ੀ ਪ੍ਰਗਟ ਕਰਦਿਆਂ ਨਰਿੰਦਰ ਸਿੰਘ, ਜੋ ਜਨਵਰੀ 2002 ਤੋਂ ਸਕੂਲ ਸਿੱਖਿਆ ਵਿਭਾਗ ’ਚ ਸੇਵਾਵਾਂ ਨਿਭਾ ਰਹੇ ਹਨ, ਨੇ ਕਿਹਾ ਕਿ ਇਸ ਕੌਮੀ ਮਾਨਤਾ ਨੂੰ ਪ੍ਰਾਪਤ ਕਰਕੇ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਆਪਣੇ ਵਿਦਿਆਰਥੀਆਂ, ਸਹਿਯੋਗੀਆਂ ਅਤੇ ਸਿੱਖਿਆ ਵਿਭਾਗ ਦੇ ਸਮਰਥਨ ਨੂੰ ਦਿੱਤਾ। ਉਨ੍ਹਾਂ ਨੇ ਜੰਡਿਆਲੀ ਸਕੂਲ ਦੀ ਨੁਹਾਰ ਬਦਲਣ ’ਚ ਪਿੰਡ ਦੀ ਪੰਚਾਇਤ ਅਤੇ ਰਾਜ ਸਰਕਾਰ ਦੀ ਮਹੱਤਵਪੂਰਨ ਭੂਮਿਕਾ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਅਤੇ ਸਰਕਾਰ ਦੇ ਯਤਨਾਂ ਸਦਕਾ 15 ਸਮਾਰਟ ਕਲਾਸਰੂਮ, ਤਿੰਨ ਲਾਇਬ੍ਰੇਰੀਆਂ (ਸਮੇਤ ਇੱਕ ਮੋਬਾਈਲ ਲਾਇਬ੍ਰੇਰੀ), ਅਤੇ ਤਿੰਨ ਵਿਸ਼ੇਸ਼ ਪਾਰਕ - ਸੁੰਦਰ ਲਿਖਾਈ ਪਾਰਕ, ਮੈਥ (ਗਣਿਤ) ਪਾਰਕ ਅਤੇ ਆਈ.ਟੀ. ਪਾਰਕ ਦੀ ਸਥਾਪਨਾ ਹੋਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਾਰਿਸ਼ ਦਾ ਕਹਿਰ! ਧਰਮਸ਼ਾਲਾ 'ਚ ਪਨਾਹ ਲੈਣ ਲਈ ਮਜਬੂਰ ਹੋਏ ਲੋਕ
NEXT STORY