ਚੰਡੀਗੜ੍ਹ- ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ 2000 ਫਿਜ਼ਿਕਲ ਟਰੇਨਿੰਗ ਇੰਸਟ੍ਰਕਟਰ (ਪੀਟੀਆਈ) ਦੇ ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਇਹ ਭਰਤੀ ਸਕੂਲ ਸਿੱਖਿਆ ਡਾਇਰੈਕਟੋਰੇਟ (ਡੀਐੱਸਈ) ਪੰਜਾਬ ਵਲੋਂ ਕੱਢੀ ਗਈ ਹੈ।
ਅਹੁਦਿਆਂ ਦਾ ਵੇਰਵਾ
ਪੀਟੀਆਈ ਟੀਚਰ ਦੇ 2000 ਅਹੁਦੇ ਭਰੇ ਜਾਣਗੇ।
ਆਖ਼ਰੀ ਤਾਰੀਖ਼
ਉਮੀਦਵਾਰ 22 ਅਗਸਤ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਪਾਸ ਹੋਣਾ ਚਾਹੀਦਾ। 2 ਸਾਲ ਦਾ ਫਿਜ਼ਿਕਲ ਐਜੂਕੇਸ਼ਨ ਡਿਪਲੋਮਾ ਜਾਂ ਸਰਟੀਫਿਕੇਟ ਵਰਗੇ ਡੀਪੀਈਐੱਡ ਜਾਂ ਸੀਪੀਈਡੀ ਹੋਣਾ ਚਾਹੀਦਾ। ਫਾਈਨਲ ਈਅਰ 'ਚ ਪੜ੍ਹ ਰਹੇ ਵਿਦਿਆਰਥੀ ਵੀ ਅਪਲਾਈ ਕਰ ਸਕਦੇ ਹਨ। 10ਵੀਂ 'ਚ ਪੰਜਾਬੀ ਭਾਸ਼ਾ ਪੜ੍ਹੀ ਹੋਣੀ ਚਾਹੀਦੀ ਹੈ।
ਉਮਰ
ਉਮੀਦਵਾਰ ਦੀ ਉਮਰ 18 ਤੋਂ 37 ਸਾਲ ਤੈਅ ਕੀਤੀ ਗਈ ਹੈ। ਰਾਖਵਾਂਕਰਨ ਵਰਗ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਉਮਰ ਹੱਦ 'ਚ ਨਿਯਮਾਂ ਅਨੁਸਾਰ ਛੋਟ ਦਿੱਤੀ ਜਾਵੇਗੀ।
ਤਨਖਾਹ
ਤਿੰਨ ਸਾਲ ਦੀ ਪ੍ਰੋਬੇਸ਼ਨ ਮਿਆਦ 'ਚ 29200 ਰੁਪਏ ਹਰ ਮਹੀਨੇ ਤਨਖਾਹ ਮਿਲੇਗੀ।
ਪ੍ਰੋਬੇਸ਼ਨ ਪੂਰਾ ਹੋਣ ਤੋਂ ਬਾਅਦ 7ਵੇਂ ਤਨਖਾਹ ਕਮਿਸ਼ਨ ਅਨੁਸਾਰ ਸਾਰੇ ਭੱਤਿਆਂ ਨਾਲ ਤਨਖਾਹ ਦਿੱਤੀ ਜਾਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਬਾਰਿਸ਼ ਕਾਰਨ ਕਪੂਰਥਲਾ ਦੀ ਪੁਰਾਣੀ ਸਬਜ਼ੀ ਮੰਡੀ 'ਚ ਵੱਡਾ ਹਾਦਸਾ, 100 ਸਾਲ ਪੁਰਾਣੀ ਬਿਲਡਿੰਗ ਡਿੱਗੀ
NEXT STORY