ਲੁਧਿਆਣਾ (ਵਿੱਕੀ): ਦੁੱਗਰੀ ਸਥਿਤ MGM ਸਕੂਲ ਵਿਚ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਸਕੂਲ ਵਿਚ ਕੰਮ ਕਰਦੇ ਕੁਝ ਅਧਿਆਪਕਾਂ ਨੂੰ ਸਕੂਲ ਵੱਲੋਂ ਬਿਨਾ ਕਿਸੇ ਨੋਟਿਸ ਦੇ ਨੌਕਰੀ ਤੋਂ ਕੱਢਣ ਦਾ ਫ਼ਰਮਾਨ ਜਾਰੀ ਕਰ ਦਿੱਤਾ। ਉਕਤ ਅਧਿਆਪਕਾਂ ਵੱਲੋਂ ਸਕੂਲ ਵਿਚ ਹੰਗਾਮਾ ਕੀਤਾ ਗਿਆ। ਕੁਝ ਵਿਦਿਆਰਥੀ ਵੀ ਆਪਣੇ ਅਧਿਆਪਕਾਂ ਦੇ ਹੱਕ ਵਿਚ ਨਿੱਤਰੇ ਅਤੇ ਇਸ ਰੋਸ ਪ੍ਰਦਰਸ਼ਨ ਵਿਚ ਹਿੱਸਾ ਲਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸਕੂਲ ਬੱਸ ਨਾਲ ਵਾਪਰਿਆ ਹਾਦਸਾ
ਰੋਸ ਪ੍ਰਦਰਸ਼ਨ ਦੌਰਾਨ ਇਕ ਅਧਿਆਪਕਾ ਨੇ ਦੋਸ਼ ਲਗਾਇਆ ਕਿ ਸਕੂਲ ਪ੍ਰਸ਼ਾਸਨ ਨੇ 12 ਅਧਿਆਪਕਾਂ ਨੂੰ ਕੱਲ ਤੋਂ ਸਕੂਲ ਆਉਣ ਤੋਂ ਮਨਾ ਕਰ ਦਿੱਤਾ ਹੈ। ਉਨ੍ਹਾਂ ਨੂੰ ਇਸ ਤੋਂ ਪਹਿਲਾਂ ਕੋਈ ਨੋਟਿਸਸ ਵੀ ਨਹੀਂ ਦਿੱਤਾ ਗਿਆ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੇ ਇਕਦੱਮ ਨੌਕਰੀ ਤੋਂ ਕੱਢੇ ਜਾਣ ਦਾ ਕਾਰਨ ਵੀ ਨਹੀਂ ਦੱਸਿਆ ਜਾ ਰਿਹਾ। ਉੱਧਰ ਅਧਿਆਪਕਾਂ ਦੇ ਇਸ ਪ੍ਰਦਰਸ਼ਨ ਵਿਚ ਕੁਝ ਵਿਦਿਆਰਥੀ ਵੀ ਆਪਣੇ ਅਧਿਆਪਕਾਂ ਦੇ ਹੱਕ ਵਿਚ ਨਾਅਰੇਬਾਜ਼ੀ ਕਰ ਰਹੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਦਾਸਪੁਰ ਵਿਚ ਦਹਿਸ਼ਤ, ਅੱਧੀ ਰਾਤ ਨੂੰ ਵਾਪਰੀ ਘਟਨਾ ਨੇ ਉਡਾਏ ਸਭ ਦੇ ਹੋਸ਼
NEXT STORY