ਲੁਧਿਆਣਾ (ਵਿੱਕੀ) : ਪੰਜਾਬ ਦੇ ਅਧਿਆਪਕ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਸਰਕਾਰੀ ਅਦਾਰੇ ਬੰਦ ਰੱਖਣਗੇ। ਅਧਿਆਪਕਾਂ ਦੀ ਨੁਮਾਇੰਦਾ ਜੱਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਅਤੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਸਮਰਾਲਾ ਨੇ ਦੱਸਿਆ ਕਿ 21 ਅਤੇ 22 ਅਕਤੂਬਰ ਨੂੰ ਪੰਜਾਬ ਦੇ ਸਕੂਲਾਂ ਦਾ ਸਮੂਹ ਸਟਾਫ਼ ਸਮੂਹਿਕ ਛੁੱਟੀ ਲਵੇਗਾ। ਇਸ ਤੋਂ ਪਹਿਲਾਂ ਵੀ 27 ਅਗਸਤ ਨੂੰ ਪੰਜਾਬ ਦੇ ਲਗਭਗ 80 ਫ਼ੀਸਦੀ ਅਧਿਆਪਕਾਂ ਨੇ ਸਮੂਹਿਕ ਛੁੱਟੀ ਲਈ ਸੀ। ਆਗੂਆਂ ਨੇ ਦੱਸਿਆ ਕਿ 18 ਸਤੰਬਰ ਦੀ ਮੀਟਿੰਗ 'ਚ ਮੁੱਖ ਮੰਤਰੀ ਨੇ ਵਾਅਦਾ ਕੀਤਾ ਸੀ ਕਿ ਅਕਤੂਬਰ ਮਹੀਨੇ ਦੇ ਪਹਿਲੇ ਹਫ਼ਤੇ ਮੁਲਾਜ਼ਮਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ ਪਰ ਅਜੇ ਤੱਕ ਕਿਸੇ ਮੀਟਿੰਗ ਦਾ ਸੱਦਾ ਨਹੀਂ ਆਇਆ।
ਇਹ ਵੀ ਪੜ੍ਹੋ : ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ, ਸੂਬੇ ਭਰ 'ਚ ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ
ਜੱਥੇਬੰਦੀ ਦੇ ਜਨਰਲ ਸਕੱਤਰ ਹਰਜੀਤ ਸਿੰਘ ਸੁਧਾਰ, ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੱਧੂ, ਮੀਤ ਪ੍ਰਧਾਨ ਗੁਰਦੀਪ ਸਿੰਘ ਹੇਰਾਂ, ਸੰਯੁਕਤ ਸਕੱਤਰ ਗੁਰਪ੍ਰੀਤ ਖੰਨਾ, ਵਿੱਤ ਸਕੱਤਰ ਗੁਰਬਚਨ ਸਿੰਘ ਖੰਨਾ, ਪ੍ਰੈੱਸ ਸਕੱਤਰ ਹੁਸ਼ਿਆਰ ਸਿੰਘ ਨੇ ਦੱਸਿਆ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੁੱਖ ਮੰਗਾਂ ਪੁਰਾਣੀ ਪੈਨਸ਼ਨ ਬਹਾਲ ਕਰਨੀ, 17-7-20 ਅਤੇ 15-1-15 ਦੇ ਪੱਤਰ ਰੱਦ ਕਰਨੇ, ਕੱਚੇ ਮੁਲਾਜ਼ਮ ਪੱਕੇ ਕਰਨੇ, ਮਿਡ-ਡੇ-ਮੀਲ ਵਰਕਰਾਂ, ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਦੀ ਤਨਖ਼ਾਹ 18000 ਰੁਪਏ ਕਰਨੀ, ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦੇਣਾ,10 ਫ਼ੀਸਦੀ ਪੈਂਡਿੰਗ ਡੀ. ਏ. ਜਾਰੀ ਕਰਨਾ ਅਜੇ ਤੱਕ ਪੈਂਡਿੰਗ ਹਨ।
ਇਹ ਵੀ ਪੜ੍ਹੋ : DA ਦੀ ਉਡੀਕ ਕਰਦੇ ਪੰਜਾਬ ਦੇ ਮੁਲਾਜ਼ਮਾਂ ਲਈ ਨਵੀਂ ਅਪਡੇਟ, ਪਹਿਲੀ ਵਾਰ ਇਸ ਬੈਂਚ ਸਾਹਮਣੇ ਪੇਸ਼ ਹੋਵੇਗਾ ਮਾਮਲਾ
ਇਸ ਮੌਕੇ ਬਲਾਕ ਪ੍ਰਧਾਨ ਖੰਨਾ ਹਰਪਿੰਦਰ ਸ਼ਾਹੀ, ਬਲਾਕ ਪ੍ਰਧਾਨ ਸਮਰਾਲਾ ਜਸਕਰਨ ਸਿੰਘ, ਬਲਾਕ ਪ੍ਰਧਾਨ ਦੋਰਾਹਾ ਅਮਨਦੀਪ ਸਿੰਘ, ਹਰਦੀਪ ਸਿੰਘ ਬਲਾਕ ਪ੍ਰਧਾਨ ਸਿੱਧਵਾਂ ਬੇਟ, ਲਾਲ ਸਿੰਘ ਬਲਾਕ ਪ੍ਰਧਾਨ ਮਾਂਗਟ, ਬਲਾਕ ਪ੍ਰਧਾਨ ਲੁਧਿਆਣਾ ਅਰਵਿੰਦਰ ਭੰਗੂ, ਬਲਾਕ ਪ੍ਰਧਾਨ ਮਾਛੀਵਾੜਾ ਸਾਹਿਬ ਰਾਜਿੰਦਰ ਸਿੰਘ, ਗੁਰਪ੍ਰੀਤ ਮਾਹੀ, ਪਰਮਜੀਤ ਸਿੰਘ ਬਲਾਕ ਸਕੱਤਰ ਖੰਨਾ, ਜਗਵਿੰਦਰ ਸਿੰਘ ਅਕਾਲਗੜ੍ਹ, ਸੁਖਮਿੰਦਰ ਸਿੰਘ ਅਕਾਲਗੜ੍ਹ ,ਬਲਜੀਤ ਸਿੰਘ ਮਾਛੀਵਾੜਾ, ਰਾਜਿੰਦਰ ਸਿੰਘ,ਜਸਵੀਰ ਸਿੰਘ ਅਧਿਆਪਕ ਸਾਥੀ ਸ਼ਾਮਲ ਹੋਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ...
NEXT STORY