ਮੋਗਾ (ਕਸ਼ਿਸ਼): ਮੋਗਾ ਵਿਚ ਤਹਿਸੀਲਦਾਰ ਨਾਲ ਕਥਿਤ ਤੌਰ ’ਤੇ ਹੱਥੋਪਾਈ ਕਰਨ ਅਤੇ ਉਨ੍ਹਾਂ ਦੀ ਕਮੀਜ਼ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮਾਮਲੇ ਸਬੰਧੀ ਤਹਿਸੀਲਦਾਰ ਮਨਿੰਦਰ ਸਿੰਘ ਵੱਲੋਂ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਹੈ।
ਤਹਿਸੀਲਦਾਰ ਮਨਿੰਦਰ ਸਿੰਘ ਨੇ ਦੱਸਿਆ ਕਿ ਉਹ ਦਫ਼ਤਰ ਵਿਚ ਐੱਸ.ਆਈ.ਆਰ. ਸਬੰਧੀ ਕੰਮ ਕਰ ਰਹੇ ਸਨ। ਇਸ ਦੌਰਾਨ ਇਕ ਨੌਜਵਾਨ ਆਪਣਾ ਨਿੱਜੀ ਕੰਮ ਲੈ ਕੇ ਉਨ੍ਹਾਂ ਕੋਲ ਪਹੁੰਚਿਆ ਅਤੇ ਆਪਣਾ ਕੰਮ ਕਰਨ ਲਈ ਕਿਹਾ। ਤਹਿਸੀਲਦਾਰ ਨੇ ਨੌਜਵਾਨ ਨੂੰ ਕਿਹਾ ਕਿ ਉਹ ਸਬੰਧਤ ਦਸਤਾਵੇਜ਼ ਪੇਸ਼ ਕਰੇ, ਤਾਂ ਜੋ ਵਿਭਾਗੀ ਨਿਯਮਾਂ ਅਨੁਸਾਰ ਉਸ ਦਾ ਕੰਮ ਕੀਤਾ ਜਾ ਸਕੇ।
ਇਸ ਦੌਰਾਨ ਨੌਜਵਾਨ ਵੱਲੋਂ ਕਥਿਤ ਤੌਰ ’ਤੇ ਤਹਿਸੀਲਦਾਰ ਨੂੰ ਕਿਹਾ ਗਿਆ ਕਿ ਉਹ ਇੱਥੇ ਵਿਹਲੇ ਬੈਠੇ ਹਨ। ਇਸ ਗੱਲ ਨੂੰ ਲੈ ਕੇ ਦੋਵਾਂ ਵਿਚਕਾਰ ਬਹਿਸ ਹੋ ਗਈ। ਤਹਿਸੀਲਦਾਰ ਦੇ ਦੋਸ਼ਾਂ ਅਨੁਸਾਰ ਬਹਿਸ ਦੌਰਾਨ ਨੌਜਵਾਨ ਨੇ ਉਨ੍ਹਾਂ ਨਾਲ ਹੱਥੋਪਾਈ ਕੀਤੀ ਅਤੇ ਉਨ੍ਹਾਂ ਦੀ ਕਮੀਜ਼ ਪਾੜ ਦਿੱਤੀ। ਘਟਨਾ ਤੋਂ ਬਾਅਦ ਤਹਿਸੀਲਦਾਰ ਵੱਲੋਂ ਮਾਮਲੇ ਦੀ ਕਾਰਵਾਈ ਲਈ ਉਕਤ ਨੌਜਵਾਨ ਨੂੰ ਮੋਗਾ ਦੇ ਥਾਣਾ ਸਿਟੀ ਵਨ ਦੇ ਪੁਲਸ ਅਧਿਕਾਰੀਆਂ ਦੇ ਹਵਾਲੇ ਕਰ ਦਿੱਤਾ ਗਿਆ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਤਪਾ ਸ਼ਹਿਰ 'ਚ ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਤਸਕਰ ਗ੍ਰਿਫ਼ਤਾਰ
NEXT STORY