ਜਲੰਧਰ/ਚੰਡੀਗੜ੍ਹ- ਪੰਜਾਬ 'ਚ ਅੱਜ ਮੌਸਮ ਆਮ ਤੌਰ ‘ਤੇ ਸਾਫ਼ ਅਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਦਿਨ ਚੜ੍ਹਦਿਆਂ ਹੀ ਤਾਪਮਾਨ ਵਿੱਚ ਵਾਧਾ ਹੋਣਾ ਸ਼ੁਰੂ ਹੋ ਗਿਆ। ਮੌਸਮ ਵਿਭਾਗ ਦੇ ਅਨੁਸਾਰ ਅੱਜ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਸਮਾਨ ਸਾਫ਼ ਰਹਿਣ ਅਤੇ ਤਿੱਖੀ ਧੁੱਪ ਨਿਕਲਣ ਦੀ ਉਮੀਦ ਹੈ। ਕਿਸੇ ਵੀ ਤਰ੍ਹਾਂ ਦੀ ਕੋਈ ਮੀਂਹ ਜਾਂ ਤੂਫ਼ਾਨ ਦੀ ਸੰਭਾਵਨਾ ਨਹੀਂ ਹੈ, ਜਿਸ ਕਾਰਨ ਦਿਨ ਦੌਰਾਨ ਮੌਸਮ ਖੁਸ਼ਕ ਰਹੇਗਾ।
ਇਹ ਵੀ ਪੜ੍ਹੋ- ਪੰਜਾਬ: ਮਾਰਚ ਦੇ ਪਹਿਲੇ ਹਫਤੇ ਹੀ ਕਿਉਂ ਪੈ ਰਹੀ ਕਹਿਰ ਦੀ ਗਰਮੀ ! ਮੌਸਮ ਵਿਗਿਆਨੀਆਂ ਨੇ ਦੱਸਿਆ ਵੱਡਾ ਕਾਰਨ
ਆਈ. ਐੱਮ. ਡੀ. ਚੰਡੀਗੜ੍ਹ ਵੱਲੋਂ ਅਗਲੇ 5 ਦਿਨਾਂ ਲਈ ਤਾਜ਼ਾ ਜਾਣਕਾਰੀ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 11 ਮਾਰਚ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਪੰਜਾਬ 'ਚ ਅਗਲੇ ਪੰਜ ਦਿਨਾਂ ਤੱਕ ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। 7 ਮਾਰਚ ਤੋਂ ਲੈ ਕੇ 11 ਮਾਰਚ ਤੱਕ ਮੌਸਮ ਬਿਲਕੁਲ ਸਾਫ਼ ਰਹਿਣ ਦੀ ਜਾਣਕਾਰੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਭਰ ਦੇ ਆੜ੍ਹਤੀਆਂ ਨੇ ਕਰ'ਤਾ ਵੱਡਾ ਐਲਾਨ, ਇਸ ਦਿਨ ਸੰਘਰਸ਼ ਲਈ ਵਜਾ'ਤਾ ਬਿਗੁਲ
ਮੌਸਮ ਵਿਭਾਗ ਨੇ ਅਨੁਸਰ 11 ਤੋਂ ਬਾਅਦ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਸਕਦੀ ਹੈ। ਜਿਸ ਨਾਲ ਆਉਣ ਵਾਲੇ ਦਿਨਾਂ 'ਚ ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਬਦਲਣ ਦੀ ਉਮੀਦ ਹੈ। ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋ ਸਕਦੀ ਹੈ। ਹਾਲਾਂਕਿ, ਇਹ ਸਪੱਸ਼ਟ ਨਹੀਂ ਹੈ। ਮੌਸਮ ਵਿੱਚ ਇਸ ਤਬਦੀਲੀ ਨਾਲ ਦਿਨ ਦੇ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਆ ਸਕਦੀ ਹੈ ਅਤੇ ਹਵਾ ਵਿੱਚ ਥੋੜ੍ਹੀ ਜਿਹੀ ਠੰਢ ਆ ਸਕਦੀ ਹੈ।
ਇਹ ਵੀ ਪੜ੍ਹੋ- 20 ਸਾਲ ਬਾਬੇ ਨੇ ਔਰਤ ਦੀ ਰੋਲੀ ਪੱਤ, ਪੰਜਾਬ ਪੁਲਸ 'ਚ ਰਹਿ ਚੁੱਕਾ ASI
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਹਰ ਖੇਤਰ 'ਚ ਹਿੰਮਤ, ਮਿਹਨਤ ਤੇ ਸਵੈ-ਵਿਸ਼ਵਾਸ ਨਾਲ ਬੁਲੰਦੀਆਂ ਛੋਹ ਰਹੀਆਂ ਨੇ ਔਰਤਾਂ
NEXT STORY