ਗੁਰੂ ਕਾ ਬਾਗ (ਰਾਕੇਸ਼ ਭੱਟੀ) – ਅਜਨਾਲਾ ਨੇੜੇ ਅੱਜ ਸਵੇਰੇ ਤੜਕੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ, ਪਿੰਡ ਮਹਿਲਾਂਵਾਲਾ ਦਾ 20 ਸਾਲਾ ਨੌਜਵਾਨ ਲਵਪ੍ਰੀਤ ਸਿੰਘ ਲੱਭੂ ਪੁੱਤਰ ਗੁਰਦੇਵ ਸਿੰਘ ਆਪਣੀ ਗੁਆਂਢਣ ਲਖਵਿੰਦਰ ਕੌਰ ਪਤਨੀ ਸਰਵਣ ਸਿੰਘ (ਉਮਰ ਲਗਭਗ 45 ਸਾਲ) ਦੇ ਨਾਲ ਮੋਟਰਸਾਈਕਲ ’ਤੇ ਦਵਾਈ ਲੈਣ ਲਈ ਅਜਨਾਲਾ ਜਾ ਰਿਹਾ ਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼
ਜਦੋਂ ਉਹ ਕਿਆਂਮਪੁਰ ਤੋਂ ਮਹਿਲਬੁਖਾਰੀ ਜਾਣ ਵਾਲੇ ਰੋਡ ’ਤੇ ਪੁੱਜੇ ਤਾਂ ਕਿਸੇ ਅਣਪਛਾਤੇ ਵਾਹਨ ਨੇ ਤੇਜ਼ ਰਫ਼ਤਾਰ ਵਿੱਚ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਦੋਵੇਂ ਜਾਣਿਆਂ ਨੂੰ ਕਾਫੀ ਦੂਰ ਤੱਕ ਵਾਹਨ ਘਸੀਟਦਾ ਲੈ ਗਿਆ ਤੇ ਮੌਕੇ ’ਤੇ ਹੀ ਦੋਵਾਂ ਦੀ ਮੌਤ ਹੋ ਗਏ। ਟੱਕਰ ਮਾਰਨ ਵਾਲਾ ਵਾਹਨ ਚਾਲਕ ਮੌਕੇ ਤੋਂ ਫਰਾਰ ਹੋਣ ਵਿੱਚ ਸਫਲ ਰਿਹਾ।
ਇਹ ਵੀ ਪੜ੍ਹੋ-ਗੁਰਦਾਸਪੁਰ ਵਾਸੀਆਂ ਲਈ ਖ਼ੁਸ਼ਖ਼ਬਰੀ, ਕਈ ਵੱਡੇ ਪ੍ਰਾਜੈਕਟਾਂ ਨੂੰ ਮਿਲੀ ਮਨਜ਼ੂਰੀ, ਜਲਦ ਸ਼ੁਰੂ ਹੋਣਗੇ ਕੰਮ
ਦੁਰਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਅਜਨਾਲਾ ਦੀ ਪੁਲਸ ਟੀਮ ਮੌਕੇ ’ਤੇ ਪਹੁੰਚੀ ਅਤੇ ਦੋਵੇਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਅਣਪਛਾਤੇ ਵਾਹਨ ਤੇ ਚਾਲਕ ਦੀ ਤਲਾਸ਼ ਜਾਰੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਮਸ਼ਹੂਰ ਵਕੀਲ ਦੇ ਘਰ ਚੋਰਾਂ ਨੇ ਕੀਤਾ ਹੱਥ ਸਾਫ਼, ਲੁੱਟ ਕੇ ਲੈ ਗਏ ਲੱਖਾਂ ਰੁਪਏ ਤੇ ਸੋਨਾ-ਚਾਂਦੀ
29 ਨਵੰਬਰ ਤੱਕ ਪੰਜਾਬ ਦੇ ਇਸ ਇਲਾਕੇ 'ਚ ਬੰਦ ਰਹਿਣਗੇ ਸ਼ਰਾਬ ਦੇ ਸਾਰੇ ਠੇਕੇ
NEXT STORY