ਲੁਧਿਆਣਾ (ਵਿੱਕੀ, ਸਹਿਗਲ)- ਪੰਜਾਬ ਦੇ ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ ਦੇ ਸਕੂਲਾਂ ਅਤੇ ਕਾਲਜਾਂ ’ਚ ਜਲਦ ਹੀ ਐਨਰਜੀ ਡਰਿੰਕ ’ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਇਸ ਕਦਮ ਦਾ ਉਦੇਸ਼ ਤੰਦਰੁਸਤ ਖਾਣ-ਪੀਣ ਦੀਆਂ ਆਦਤਾਂ ਨੂੰ ਉਤਸ਼ਾਹਿਤ ਕਰਨਾ ਅਤੇ ਨੌਜਵਾਨਾਂ ’ਚ ਜੀਵਨਸ਼ੈਲੀ ਨਾਲ ਜੁੜੀਆਂ ਸਮੱਸਿਆਵਾਂ ਨੂੰ ਖ਼ਤਮ ਕਰਨਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਤੇ ਬਦਮਾਸ਼ਾਂ ਵਿਚਾਲੇ ਐਨਕਾਊਂਟਰ! ਤਾੜ-ਤਾੜ ਚੱਲੀਆਂ ਗੋਲ਼ੀਆਂ, ਵਾਲ-ਵਾਲ ਬਚੀ ਮਹਿਲਾ ਇੰਸਪੈਕਟਰ
ਇਸ ਪਾਬੰਦੀ ਤਹਿਤ ਸਕੂਲਾਂ ਅਤੇ ਕਾਲਜਾਂ ਦੇ 500 ਮੀਟਰ ਦੇ ਦਾਇਰੇ ’ਚ ਐਨਰਜੀ ਡਰਿੰਕ ਦੀ ਵਿਕਰੀ ’ਤੇ ਵੀ ਰੋਕ ਲਾਈ ਜਾਵੇਗੀ। ਸਹੀ ਖਾਣ-ਪੀਣ ਦੀਆਂ ਆਦਤਾਂ ਪ੍ਰਤੀ ਜਾਗਰੂਕਤਾ ਫ਼ੈਲਾਉਣ ਅਤੇ ਜੀਵਨਸ਼ੈਲੀ ਨਾਲ ਜੁੜੀਆਂ ਸਮੱਸਿਆਵਾਂ ਨੂੰ ਖਤਮ ਕਰਨ ਲਈ ਈਟ ਰਾਈਟ ਮੇਲੇ ਦਾ ਉਦਘਾਟਨ ਕਰਦੇ ਹੋਏ ਸਿਹਤ ਮੰਤਰੀ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨਾਲ ਸਕੂਲ ਅਤੇ ਕਾਲਜਾਂ ਦੀਆਂ ਕੰਟੀਨਾਂ ਦੇ ਨਾਲ-ਨਾਲ ਹਸਪਤਾਲਾਂ ’ਚ ਐਨਰਜੀ ਡਰਿੰਕ ਦੇ ਪ੍ਰਚਲਨ ਦਾ ਹਵਾਲਾ ਦਿੰਦੇ ਹੋਏ ਨੌਜਵਾਨਾਂ ਦੀ ਸਿਹਤ ਦੇ ਮਾੜੇ ਅਸਰਾਂ ’ਤੇ ਜ਼ੋਰ ਦਿੱਤਾ।
ਇਸ ਪਾਬੰਦੀ ਨੂੰ ਯਕੀਨੀ ਬਣਾਉਣ ਲਈ ਸਿਹਤ ਟੀਮਾਂ ਵਲੋਂ ਕੰਟੀਨਾਂ ਦੀ ਲਗਾਤਾਰ ਜਾਂਚ ਕੀਤੀ ਜਾਵੇਗੀ ਅਤੇ ਦੁਕਾਨਦਾਰਾਂ ਤੋਂ ਐਨਰਜੀ ਡਰਿੰਕ ਦੇ ਇਸ਼ਤਿਹਾਰ ਨਾ ਦਿਖਾਉਣ ਦੀ ਅਪੀਲ ਕੀਤੀ ਗਈ ਹੈ। ਇਸ ਦੀ ਬਜਾਏ, ਇਨ੍ਹਾਂ ਕੰਟੀਨਾਂ ਨੂੰ ਲੱਸੀ, ਨਿੰਬੂ ਪਾਣੀ, ਤਾਜ਼ੇ ਜੂਸ ਵਰਗੀਆਂ ਸਿਹਤਮੰਦ ਚੀਜ਼ਾਂ ਪੇਸ਼ ਕਰਨੀਆਂ ਚਾਹੀਦੀਆਂ ਹਨ।
ਇਸ ਤੋਂ ਪਹਿਲਾਂ ਲੋਕਾਂ ਨੂੰ ਖਾਣ-ਪੀਣ ਦੀਆਂ ਚੰਗੀਆਂ ਆਦਤਾਂ ਅਤੇ ਬਾਜਰੇ ਦੇ ਮਹੱਤਵ ਬਾਰੇ ’ਚ ਜਾਗਰੂਕ ਕਰਨ ਲਈ ਇਕ ਵਾਕੇਥਾਨ ਵੀ ਆਯੋਜਿਤ ਕੀਤੀ ਗਈ। ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਪੋਸ਼ਕ ਤੱਤਾਂ ਨਾਲ ਭਰਪੂਰ ਮੋਟੇ ਅਨਾਜ ਦੇ ਫਾਇਦਿਆਂ ਬਾਰੇ ਜਾਗਰੂਕਤਾ ਫੈਲਾਉਣ ਅਤੇ ਇਸ ਦੇ ਉਤਪਾਦਨ ਨੂੰ ਉਤਸ਼ਾਹਿਤ ਕਰਨ ਲਈ ਇਕ ਸਕਾਰਾਤਮਕ ਵਾਤਾਰਣ ਤਿਆਰ ਕਰਨ ਦੀ ਲੋੜ ਹੈ।
ਇਹ ਖ਼ਬਰ ਵੀ ਪੜ੍ਹੋ - ਹਰ ਦਿਨ ਹਰ ਰਾਤ ਨਾ ਰੁਕਣ ਦੇਵੇਗਾ ਨਾ ਥੱਕਣ ਦੇਵੇਗਾ ਇਹ ਦੇਸੀ ਨੁਸਖ਼ਾ
ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਕਿਹਾ ਕਿ ਮੋਟੇ ਅਨਾਜਾਂ ਦੇ ਫਾਇਦੇ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਈਟ ਰਾਈਟ ਮੇਲੇ ਦਾ ਆਯੋਜਨ ਇਕ ਸ਼ਲਾਘਾਯੋਗ ਕਦਮ ਹੈ ਅਤੇ ਇਹ ਜਾਗਰੂਕਤਾ ਮੁਹਿੰਮ ਲੋਕਾਂ ਦੀ ਸਿਹਤ ਬਣਾਉਣ ’ਚ ਕਾਫੀ ਮਦਦ ਕਰੇਗੀ। ਇਸ ਮੌਕੇ ਡਾਇਰੈਕਟਰ ਫੂਡ ਲੈਬ ਖਰੜ, ਡਾ. ਰਵਨੀਤ ਕੌਰ, ਸੰਜੁਕਤ ਕਮਿਸ਼ਨਰ ਫੂਡ ਸੇਫਟੀ ਡਾ. ਅਮਿਤ ਜੋਸ਼ੀ, ਸਿਵਲ ਸਰਜਨ ਡਾ. ਰਮਨਦੀਪ ਕੌਰ ਆਹਲੂਵਾਲੀਆ, ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਅਮਰਜੀਤ ਕੌਰ ਅਤੇ ਹੋਰ ਸ਼ਾਮਲ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਇਸ ਅਫ਼ਸਰ 'ਤੇ ਡਿੱਗੀ ਗਾਜ
NEXT STORY