ਚੰਡੀਗੜ੍ਹ (ਅੰਕੁਰ) : ਪੰਜਾਬ ਸਰਕਾਰ ਵਲੋਂ ਸੱਦਿਆ ਜਾਣ ਵਾਲਾ ਵਿਸ਼ੇਸ਼ ਇਜਲਾਸ ਇਤਿਹਾਸਕ ਹੋਵੇਗਾ ਕਿਉਂਕਿ ਮੰਨਿਆ ਜਾ ਰਿਹਾ ਹੈ ਕਿ ਇਸ ਇਜਲਾਸ 'ਚ ਮਾਨ ਸਰਕਾਰ ਬੇਅਦਬੀ ਦੀਆਂ ਘਟਨਾਵਾਂ ਖ਼ਿਲਾਫ਼ ਕਾਨੂੰਨ ਲਿਆ ਸਕਦੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵਲੋਂ 10 ਅਤੇ 11 ਜੁਲਾਈ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਸੱਦਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਰਸਾਤ ਦੇ ਮੌਸਮ ਦੌਰਾਨ ਨਵੇਂ ਹੁਕਮ ਜਾਰੀ! ਸੂਬਾ ਵਾਸੀ ਹੋ ਜਾਣ ALERT
ਪੰਜਾਬ 'ਚ ਪਿਛਲੇ ਲੰਬੇ ਸਮੇਂ ਤੋਂ ਬੇਅਦਬੀ ਦੀਆਂ ਘਟਨਾਵਾਂ ਖ਼ਿਲਾਫ਼ ਕਾਨੂੰਨ ਬਣਾਉਣ ਲਈ ਮੰਗ ਕੀਤੀ ਜਾ ਰਹੀ ਹੈ ਅਤੇ ਇਸ ਇਜਲਾਸ ਦੌਰਾਨ ਪੰਜਾਬ ਦੇ ਲੋਕਾਂ ਦੀ ਇਸ ਮੰਗ ਨੂੰ ਮਾਨ ਸਰਕਾਰ ਵਲੋਂ ਪੂਰਾ ਕੀਤੇ ਜਾਣ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ੁਸ਼ਖ਼ਬਰੀ, ਆਖ਼ਰੀ ਤਾਰੀਖ਼ ਤੋਂ ਪਹਿਲਾਂ ਕਰ ਦਿਓ APPLY
ਹਾਲਾਂਕਿ ਇਸ ਤੋਂ ਪਹਿਲਾਂ 7 ਜੁਲਾਈ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ, ਜਿਸ 'ਚ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ 'ਤੇ ਮੋਹਰ ਲੱਗ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਖ-ਵੱਖ ਯੂਨੀਅਨਾਂ ਵੱਲੋਂ 6 ਨੂੰ ਦੁਕਾਨਾਂ ਬੰਦ ਰੱਖਣ ਦਾ ਐਲਾਨ
NEXT STORY