ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਜੌਬ ਪੋਰਟਲ https://www.pgrkam.com/ ਨੂੰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਅਤੇ ਉਦਯੋਗ ਵਿਭਾਗ ਦੇ ਪੋਰਟਲ ਨਾਲ ਜੋੜਿਆ ਜਾਵੇ ਤਾਂ ਜੋ ਇਨ੍ਹਾਂ ਵਿਭਾਗਾਂ ਕੋਲ ਉਪਲਬਧ ਹੁਨਰਮੰਦ ਕਾਮਿਆਂ ਬਾਰੇ ਜਾਣਕਾਰੀ ਨੂੰ ਵੀ ਜੌਬ ਪੋਰਟਲ 'ਤੇ ਯਕੀਨੀ ਬਣਾਇਆ ਜਾ ਸਕੇ। ਇੱਥੇ ਪੰਜਾਬ ਭਵਨ ਵਿਖੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਇਹ ਕਦਮ ਇਸ ਪਲੇਟਫਾਰਮ 'ਤੇ ਹੁਨਰਮੰਦ ਕਾਮਿਆਂ ਦੇ ਅੰਕੜਿਆਂ ਦੀ ਰੀਅਲ ਟਾਈਮ ਅਪਡੇਸ਼ਨ ਵਿੱਚ ਸਹਾਈ ਸਿੱਧ ਹੋਵੇਗਾ। ਵੱਖ-ਵੱਖ ਉਦਯੋਗਿਕ ਅਦਾਰਿਆਂ ਤੇ ਸਨਅਤਾਂ ਵੱਲੋਂ ਮਨੁੱਖੀ ਵਸੀਲਿਆਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਇਸ ਪੋਰਟਲ ਦੀ ਵਰਤੋਂ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ : ਦਿੱਲੀ ਏਅਰਪੋਰਟ 'ਤੇ ਡੋਮੈਸਟਿਕ ਟ੍ਰੈਵਲ 'ਚ ਵਧਿਆ ਲੋਕਾਂ ਦਾ ਰੁਝਾਨ, ਬੈਠਣ ਨੂੰ ਨਹੀਂ ਮਿਲ ਰਹੀਆਂ ਕੁਰਸੀਆਂ
ਉਨ੍ਹਾਂ ਅਧਿਕਾਰੀਆਂ ਨੂੰ ਪਲੇਸਮੈਂਟ ਸੈੱਲ ਅਤੇ ਜ਼ਿਲ੍ਹਾ ਰੁਜ਼ਗਾਰ ਤੇ ਉੱਦਮ ਬਿਊਰੋ (DBEE) ਬਾਰੇ ਨੌਜਵਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕਿਹਾ ਤਾਂ ਜੋ ਨੌਜਵਾਨਾਂ ਨੂੰ ਇਨ੍ਹਾਂ ਕੇਂਦਰਾਂ ਵਿੱਚ ਖੁਦ ਨੂੰ ਰਜਿਸਟਰ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ, ਜਿਸ ਨਾਲ ਉਨ੍ਹਾਂ ਨੂੰ ਅਜੋਕੇ ਸਮੇਂ 'ਚ ਉਪਲਬਧ ਰੁਜ਼ਗਾਰ ਦੇ ਨਵੇਂ ਮੌਕਿਆਂ ਬਾਰੇ ਜਾਣਕਾਰੀ ਮਿਲ ਸਕੇਗੀ। ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਜੌਬ ਪੋਰਟਲ 'ਤੇ ਹੁਨਰਮੰਦ ਦਿਵਿਆਂਗ ਵਿਅਕਤੀਆਂ ਦੀ ਰਜਿਸਟ੍ਰੇਸ਼ਨ ਕਰਨ 'ਤੇ ਵਿਸ਼ੇਸ਼ ਜ਼ੋਰ ਦੇਣ ਤੋਂ ਇਲਾਵਾ ਜੌਬ ਪੋਰਟਲ 'ਤੇ ਰਜਿਸਟਰਡ ਕਾਮਿਆਂ ਦੀ ਰੁਜ਼ਗਾਰ ਪ੍ਰਾਪਤੀ ਵਿੱਚ ਮਦਦ ਵਾਸਤੇ ਮੁਹਿੰਮ ਚਲਾਉਣ ਲਈ ਵੀ ਕਿਹਾ।
ਇਹ ਵੀ ਪੜ੍ਹੋ : ਵਿਜੀਲੈਂਸ ਦੀ ਵੱਡੀ ਕਾਰਵਾਈ, ਹੁਣ ਇਸ ਸਾਬਕਾ ਡਿਪਟੀ ਡਾਇਰੈਕਟਰ ਤੇ ਉਸ ਦੀ ਪਤਨੀ ਖ਼ਿਲਾਫ਼ ਕੀਤਾ ਕੇਸ ਦਰਜ
ਇਸ ਦੌਰਾਨ ਸਕੱਤਰ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਕੁਮਾਰ ਰਾਹੁਲ ਅਤੇ ਡਾਇਰੈਕਟਰ ਸ਼੍ਰੀਮਤੀ ਦੀਪਤੀ ਉੱਪਲ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ (PSDM) ਵੱਲੋਂ ਨੈਸ਼ਨਲ ਅਪ੍ਰੈਂਟਿਸਸ਼ਿਪ ਪ੍ਰੋਗਰਾਮ (NAP) ਤਹਿਤ 10 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਦੇ ਨਾਂ ਦਰਜ ਕਰਵਾਏ ਗਏ ਹਨ। ਮੀਟਿੰਗ 'ਚ ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਸ਼੍ਰੀਮਤੀ ਜਸਪ੍ਰੀਤ ਤਲਵਾੜ, ਸਕੱਤਰ ਖਰਚਾ ਮੁਹੰਮਦ ਤਈਅਬ, ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਡੀ.ਪੀ.ਐੱਸ.ਖਰਬੰਦਾ ਤੇ ਐੱਮ.ਡੀ. ਇਨਫੋਟੈੱਕ ਮਹਿੰਦਰ ਪਾਲ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀਆਂ ਵੀ ਹਾਜ਼ਰ ਸਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਸਹੁਰੇ ਪਰਿਵਾਰ ਨੇ ਲੜਕੀ ਦੇ ਪਰਿਵਾਰਕ ਮੈਂਬਰਾਂ ਦੀ ਕੀਤੀ ਕੁੱਟਮਾਰ, ਪਿਤਾ ਦੀ ਮੌਤ
NEXT STORY