Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    12:11:00 PM

  • social media

    ਸੋਸ਼ਲ ਮੀਡੀਆ 'ਤੇ ਲੱਗੇਗਾ 9 ਕਰੋੜ ਡਾਲਰ ਤੋਂ ਵਧੇਰੇ...

  • bathinda barnala national highway jam in punjab

    ਬਠਿੰਡਾ-ਬਰਨਾਲਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ!...

  • heartbreaking incident in moga stray dogs attack man on way home from fields

    ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ...

  • major accident in punjab tragic death of 3 boys

    ਪੰਜਾਬ 'ਚ ਵੱਡਾ ਹਾਦਸਾ, 3 ਮੁੰਡਿਆਂ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sultanpur Lodhi
  • ਜ਼ਹਿਰੀਲੇ ਰੇਗਿਸਤਾਨ ਵੱਲ ਵਧ ਰਿਹਾ ਪੰਜਾਬ, 'ਤੀਜੀ ਪਰਤ' ਦੀਆਂ ਆਖ਼ਰੀ ਘੁੱਟਾਂ ਖ਼ਤਮ ਹੋਣ ਕਿਨਾਰੇ

PUNJAB News Punjabi(ਪੰਜਾਬ)

ਜ਼ਹਿਰੀਲੇ ਰੇਗਿਸਤਾਨ ਵੱਲ ਵਧ ਰਿਹਾ ਪੰਜਾਬ, 'ਤੀਜੀ ਪਰਤ' ਦੀਆਂ ਆਖ਼ਰੀ ਘੁੱਟਾਂ ਖ਼ਤਮ ਹੋਣ ਕਿਨਾਰੇ

  • Updated: 15 Jun, 2021 05:06 PM
Sultanpur Lodhi
punjab toxic desert nearing the end of third layer water
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਧੀਰ) : ਪੰਜਾਬ 'ਚ ਇਸ ਵੇਲੇ ਝੋਨੇ ਦੀ ਲਵਾਈ ਦਾ ਕੰਮ ਜੰਗੀ ਪੱਧਰ 'ਤੇ ਸ਼ੁਰੂ ਹੋ ਚੁੱਕਾ ਹੈ ਜਿਸ ਲਈ ਵੱਡੀ ਮਾਤਰਾ 'ਚ ਪਾਣੀ ਦੀ ਖਪਤ ਹੋਵੇਗੀ। ਪੰਜਾਬ ਦਾ ਧਰਤੀ ਹੇਠਲਾ ਪਾਣੀ ਖ਼ਤਮ ਹੋਣ ਕਾਰਨ ਪੰਜਾਬੀਆਂ ਲਈ ਖ਼ਤਰੇ ਦੀ ਘੰਟੀ ਵੱਜਣ ਨੂੰ ਤਿਆਰ ਹੈ। ਲੰਬੇ ਸਮੇਂ ਤੋਂ ਵਿਗਿਆਨੀਆਂ ਵੱਲੋਂ ਧਰਤੀ ਹੇਠਲੇ ਪਾਣੀ ਬਾਰੇ ਸਰਕਾਰ ਨੂੰ ਚੇਤਾਵਨੀ ਦਿੱਤੀ ਜਾ ਰਹੀ ਹੈ ਪਰ ਇਸਦੇ ਬਾਵਜੂਦ ਸਰਕਾਰ ਵੱਲੋਂ ਕੋਈ ਉਪਰਾਲਾ ਨਾ ਕਰਨ 'ਤੇ ਸਥਿਤੀ ਦਿਨ-ਬ-ਦਿਨ ਗੰਭੀਰ ਹੁੰਦੀ ਜਾ ਰਹੀ ਹੈ। ਜੇ ਸਰਕਾਰ ਨੇ ਕਿਸਾਨੀ ਲਈ ਝੋਨੇ ਦੀ ਜਗ੍ਹਾ ਕਿਸੇ ਹੋਰ ਫ਼ਸਲ ਦਾ ਬਦਲਵਾਂ ਪ੍ਰਬੰਧ ਨਹੀ ਕੀਤਾ ਤਾਂ ਪੂਰੇ ਪੰਜਾਬ ਨੂੰ ਰੇਗਿਸਤਾਨ ਬਣਨ ਤੋਂ ਕੋਈ ਵੀ ਨਹੀ ਰੋਕ ਸਕਦਾ। 

ਪਾਬੰਦੀ ਦੇ ਬਾਵਜੂਦ ਟਿਊਬਵੈੱਲ ਕੁਨੈਕਸ਼ਨ ਕੀਤੇ ਜਾ ਰਹੇ ਜਾਰੀ 
ਭਾਵੇਂ ਸੂਬਾ ਸਰਕਾਰ ਨੇ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਨੂੰ ਦੇਖਦਿਆਂ ਨਵੇਂ ਬੋਰਵੈੱਲ ਤੇ ਟਿਊਬਵੈੱਲ ਕੁਨੈਕਸ਼ਨ ਦੇਣ 'ਤੇ ਪਾਬੰਦੀ ਲਗਾਈ ਹੋਈ ਹੈ ਪਰ ਫਿਰ ਵੀ ਚੋਰੀ ਛਿਪੇ, ਖੇਤੀਬਾੜੀ ਖੇਤਰ,ਉਦਯੋਗਿਕ ਖੇਤਰ, ਸਰਵਿਸ ਸਟੇਸ਼ਨਾਂ ਤੇ ਹੋਰ ਕਈ ਗ਼ੈਰ-ਜ਼ਰੂਰੀ ਕੰਮਾਂ ਲਈ ਬੋਰਵੈੱਲ ਲਾ ਕੇ ਧਰਤੀ ਹੇਠਲੇ ਪੀਣ ਵਾਲੇ ਪਾਣੀ ਦੀ ਦੁਰਵਰਤੋਂ ਤੇ ਸਰਕਾਰੀ ਹੁਕਮਾਂ ਦੀਆਂ ਧੱਜੀਆਂ ਉਡਾਉਣੀਆਂ ਲਗਾਤਾਰ ਜਾਰੀ ਹਨ, ਪਿੰਡਾਂ ਅੰਦਰ ਪਸ਼ੂਆਂ ਨੂੰ ਨਹਾਉਣ, ਗੱਡੀਆਂ ਧੋਣ ਅਤੇ ਹੋਰ ਅਨੇਕਾਂ ਤਰ੍ਹਾਂ ਧਰਤੀ ਹੇਠਲੇ ਪੀਣ ਵਾਲੇ ਪਾਣੀ ਦੀ ਵੱਡੇ ਪੱਧਰ ‘ਤੇ ਦੁਰਵਰਤੋਂ ਜਾਰੀ ਹੈ। 

ਇਹ ਵੀ ਪੜ੍ਹੋ:  ਕਿਸਾਨੀ ਘੋਲ ਦੇ 200 ਦਿਨ ਪੂਰੇ, ਮਨਾਂ 'ਚ ਸ਼ੰਕਾ ਕੀ ਹੋਵੇਗਾ ਅੰਦੋਲਨ ਦਾ ਭਵਿੱਖ? ਜਾਣੋ ਆਪਣੇ ਸਵਾਲਾਂ ਦੇ ਜਵਾਬ

ਪੰਜਾਬ ਦਾ ਜ਼ਮੀਨੀ ਪਾਣੀ ਤਿੰਨ ਪਰਤਾਂ 'ਚ 
ਪੰਜਾਬ ਦਾ ਜ਼ਮੀਨੀ ਪਾਣੀ ਧਰਤੀ ਹੇਠਲੀਆਂ ਤਿੰਨ ਪਰਤਾਂ 'ਚ ਹੈ ਪਹਿਲੀ ਪਰਤ ਤਾਂ ਕਈ ਦਹਾਕੇ ਪਹਿਲਾਂ ਖ਼ਤਮ ਹੋ ਚੁੱਕੀ ਹੈ। ਦੂਜੀ ਪਰਤ ਵੀ ਦਸ ਸਾਲ ਪਹਿਲਾਂ ਮੁੱਕ ਚੁੱਕੀ ਹੈ ਤੇ ਬਚੀ ਤੀਜੀ ਪਰਤ ਜੋ ਕਿ 350 ਫੁੱਟ ਤੋਂ ਵੱਧ ਡੂੰਘੀ ਹੈ, ਨੂੰ ਕਿਸਾਨ ਵਰਤ ਰਿਹਾ ਹੈ ਜੋ ਕਿ ਅਗਲੇ ਦਹਾਕੇ ਤੱਕ ਖ਼ਾਲੀ ਹੋ ਜਾਵੇਗੀ। ਇਸ ਪਰਤ ਵਿਚਲੇ ਪਾਣੀ ਦੇ ਖ਼ਤਮ ਹੋਣ ਨਾਲ ਪੰਜਾਬ ਦੇ ਪਾਣੀ ਦੀਆਂ ਆਖਰੀ ਘੁੱਟਾਂ ਵੀ ਖ਼ਤਮ ਹੋ ਜਾਣਗੀਆ। ਕਰੋੜਾਂ ਤੋਂ ਲੱਖਾਂ ਦੀ ਹੋਈ ਜ਼ਮੀਨ ਦੋ ਦਹਾਕਿਆਂ ‘ਚ ਹਜ਼ਾਰਾਂ ਦੀ ਵੀ ਨਹੀ ਰਹੇਗੀ। 

ਸਾਇੰਸਦਾਨਾਂ ਵੱਲੋਂ ਸਲਾਹ 
ਭਾਰਤ ਸਰਕਾਰ ਨੂੰ ਵਿਸ਼ਵ ਭਰ ਦੇ ਸਾਇੰਸਦਾਨ ਕਈ ਦਹਾਕਿਆਂ ਤੋਂ ਪੰਜਾਬ 'ਚ ਖੇਤੀ ਤੇ ਉਦਯੋਗ ਲਈ ਦਰਿਆਈ ਪਾਣੀਆਂ ਦੀ ਵਰਤੋਂ ਕਰਨ ਦੀ ਸਲਾਹ ਦੇ ਰਹੇ ਹਨ ਪਰ ਦਰਿਆਈ ਪਾਣੀਆਂ ਦੇ ਲਗਾਤਾਰ ਪੰਜਾਬੋਂ ਬਾਹਰ ਜਾਣ ਕਾਰਨ ਪੰਜਾਬ ਦੀ ਧਰਤੀ ਹੇਠਲਾ ਪਾਣੀ ਹੋਰ ਕੰਮਾਂ ਵਾਸਤੇ ਵਰਤਣ ਲਈ ਮਜ਼ਬੂਰ ਹਨ। ਅਜਿਹੇ ਹਾਲਾਤ 'ਚ ਕਿਸਾਨਾਂ ਨੂੰ ਝੋਨਾ ਲਾਉਣ ਵਰਗੇ ਦੋਸ਼ ਲਾ ਕੇ ਅਸਲੀ ਦੋਸ਼ੀਆਂ ਨੂੰ ਬਰੀ ਨਹੀ ਕੀਤਾ ਜਾ ਸਕਦਾ। 

ਇਹ ਵੀ ਪੜ੍ਹੋ: ਕਿਸਾਨ ਆਗੂ ਚਢੂਨੀ ਨੇ ਕੇਂਦਰ ਨਾਲ ਹੋਈਆਂ ਬੈਠਕਾਂ ਨੂੰ ਲੈ ਕੇ ਕੀਤੇ ਵੱਡੇ ਖ਼ੁਲਾਸੇ (ਵੀਡੀਓ)

ਸੂਬੇ 'ਚ ਚੱਲ ਰਹੇ ਹਨ 13 ਲੱਖ ਟਿਊਬਵੈੱਲ ਕੁਨੈਕਸ਼ਨ 
ਪੰਜਾਬ ਦੇ ਤੇਰਾਂ ਲੱਖ ਟਿਊਬਵੈੱਲ ਪੰਜਾਬ ਨੂੰ ਲਗਾਤਾਰ ਖ਼ਾਤਮੇ ਵੱਲ ਲਿਜਾ ਰਹੇ ਹਨ। ਇੱਕ ਅੰਦਾਜ਼ੇ ਅਨੁਸਾਰ ਅਗਲੇ 15 ਸਾਲਾਂ ‘ਚ ਬਹੁਤੇ ਮੱਛੀ ਮੋਟਰਾਂ ਵਾਲੇ ਬੋਰ ਸੁੱਕ ਜਾਣਗੇ ਤੇ ਪੰਜਾਬ ਦੇ ਵੱਡੀ ਗਿਣਤੀ ਲੋਕਾਂ ਕੋਲ ਇਹ ਇਲਾਕਾ ਛੱਡਣ ਤੋਂ ਬਿਨਾਂ ਹੋਰ ਕੋਈ ਚਾਰਾ ਨਹੀ ਬਚੇਗਾ। ਦਰਿਆਈ ਪਾਣੀ ਦੀ ਅਣਹੋਂਦ ਕਾਰਨ ਪੰਜਾਬ ਨੂੰ ਇਹ ਘਾਟਾ ਖਾਦਾਂ ਤੇ ਦਵਾਈਆਂ ਨਾਲ ਪੂਰਾ ਕਰਨਾ ਪੈਂਦਾ ਹੈ। ਪੰਜਾਬ ਇੱਕ ਪਾਸੇ ਤਾਜ਼ੇ ਪਾਣੀ ਦਾ ਅਣਮੁੱਲਾ ਜਖ਼ੀਰਾ ਖ਼ਤਮ ਕਰ ਚੁੱਕਾ ਹੈ, ਦੂਜੇ ਪਾਸੇ ਦਵਾਈਆਂ ਨਾਲ ਜ਼ਮੀਨ ਦੀ ਉਪਰਲੀ ਤਹਿ ਦੂਸ਼ਿਤ ਕਰ ਚੁੱਕਾ ਹੈ। ਪੰਜਾਬ ਨਾ ਸਿਰਫ਼ ਰੇਗਿਸਤਾਨ ਬਣੇਗਾ ਬਲਕਿ ਜ਼ਹਿਰੀਲਾ ਰੇਗਿਸਤਾਨ ਬਣੇਗਾ ਜੋ ਕਿ ਅੱਜ ਦੀ ਪੀੜ੍ਹੀ ਸਾਹਮਣੇ ਹੀ ਬਣੇਗਾ। 

ਕੀ ਕਹਿਣਾ ਹੈ ਵਾਤਾਵਰਣ ਪ੍ਰੇਮੀ ਸੰਤ ਸੀਚੇਵਾਲ ਦਾ 
ਇਸ ਸਬੰਧੀ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਜੇਕਰ ਸਰਕਾਰਾਂ ਵੱਲੋਂ ਹੁਣ ਵੀ ਧਰਤੀ ਹੇਠਲੇ ਪਾਣੀ ਦੀ ਦੁਰਵਰਤੋਂ ਰੋਕਣ ਲਈ ਕੋਈ ਉਚੇਚੇ ਪ੍ਰਬੰਧ ਨਾ ਕੀਤੇ ਗਏ ਤਾਂ ਇਸ ਤੋਂ ਬਾਅਦ ਪਛਤਾਵੇ ਤੋਂ ਇਲਾਵਾ ਕੋਈ ਰਸਤਾ ਨਹੀ ਬਚੇਗਾ। ਉਨ੍ਹਾਂ ਕਿਹਾ ਕਿ ਫਾਲਤੂ ਦੇ ਗੰਦੇ ਪਾਣੀ ਨੂੰ ਟ੍ਰੀਟਮੈਂਟ ਪਲਾਂਟ ਰਾਹੀਂ ਟ੍ਰੀਟ ਕਰਕੇ ਖੇਤੀ ਲਈ ਪ੍ਰਯੋਗ ਕਰਨਾ ਚਾਹੀਦਾ ਹੈ ਜਿਸ ਨਾਲ ਜਿੱਥੇ ਸਾਨੂੰ ਧਰਤੀ ਹੇਠਲੇ ਪਾਣੀ ਦੀ ਖੇਤੀ ਲਈ ਜ਼ਰੂਰਤ ਨਹੀ ਹੋਵੇਗੀ ਉੱਥੇ ਪਾਣੀ ਦਾ ਪੱਧਰ ਵੀ ਉੱਚਾ ਚੁੱਕਣ 'ਚ ਕਾਫ਼ੀ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਲਈ ਸਾਨੂੰ ਮਿਲ ਕੇ ਇੱਕ ਜਾਗਰੂਕਤਾ ਮੁਹਿੰਮ ਚਲਾਉਣੀ ਚਾਹੀਦੀ ਹੈ ਫਿਰ ਹੀ ਕੋਈ ਪ੍ਰਭਾਵ ਹੋਵੇਗਾ। 

ਨੋਟ : ਕੀ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਸਖ਼ਤ ਫ਼ੈਸਲੇ ਲੈਣ ਦੀ ਲੋੜ ਹੈ? 

  • Punjab
  • Water
  • toxic desert
  • water crisis
  • ਪੰਜਾਬ
  • ਪਾਣੀ ਦਾ ਖ਼ਾਤਮਾ
  • ਰੇਗਿਸਤਾਨ

ਰਵਨੀਤ ਬਿੱਟੂ ਦੇ ਬਿਆਨ ’ਤੇ ਭੜਕੇ ਜਸਬੀਰ ਗੜ੍ਹੀ, ਕੈਪਟਨ ਨੂੰ ਵੀ ਦਿੱਤੀ ਚਿਤਾਵਨੀ

NEXT STORY

Stories You May Like

  • india is rapidly moving towards becoming worlds third largest economy
    ਦੁਨੀਆ ਦੀ ਤੀਜੀ ਸਭ ਤੋਂ ਵੱਡੀ ਆਰਥਿਕਤਾ ਬਣਨ ਵੱਲ ਤੇਜ਼ੀ ਨਾਲ ਵਧ ਰਿਹਾ ਭਾਰਤ: ਹਰਦੀਪ ਪੁਰੀ
  • imbalance between imports  exports has become a challenge
    ਵਧ ਰਿਹਾ ਹੈ ਦੇਸ਼ ਦਾ ਵਪਾਰ ਪਰ ਦਰਾਮਦ-ਬਰਾਮਦ ਦਾ ਅਸੰਤੁਲਨ ਬਣਿਆ ਵੱਡੀ ਚੁਣੌਤੀ
  • incidents of ragging are increasing in educational institutions
    ‘ਸਿੱਖਿਆ ਸੰਸਥਾਵਾਂ ’ਚ’ ਵਧ ਰਹੀਆਂ ਹਨ ਰੈਗਿੰਗ ਦੀਆਂ ਘਟਨਾਵਾਂ!
  • shoshin thinking is showing a new path
    ਨਵਾਂ ਰਸਤਾ ਵਿਖਾ ਰਹੀ ਹੈ ‘ਸ਼ੋਸ਼ਿਨ’ ਸੋਚ, ਜਾਪਾਨੀ ਫ਼ਲਸਫ਼ੇ ਵੱਲ ਵਧ ਰਿਹੈ ਨੌਜਵਾਨਾਂ ਦਾ ਰੁਝਾਨ
  • petrol diesel prices cut
    ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਕਟੌਤੀ ! ਜੰਗ ਖ਼ਤਮ ਹੋਣ ਮਗਰੋਂ ਗੁਆਂਢੀ ਮੁਲਕ ਤੋਂ ਆਈ Good News
  • boy brutally attacked and gunfire in kapurthala
    ਪੰਜਾਬ 'ਚ ਵੱਡੀ ਵਾਰਦਾਤ! ਖੇਤਾਂ ਤੋਂ ਪਰਤ ਰਹੇ ਨੌਜਵਾਨ ਨੂੰ ਰਾਹ 'ਚ ਘੇਰ ਕੇ ਮਾਰੀਆਂ ਗੋਲ਼ੀਆਂ
  • we will not allow drugs to weaken the roots of punjab
    ਨਸ਼ੇ ਨਾਲ ਪੰਜਾਬ ਦੀਆਂ ਜੜ੍ਹਾਂ ਕਮਜ਼ੋਰ ਨਹੀਂ ਹੋਣ ਦਿਆਂਗੇ : ਨਿਤਿਨ ਨਬੀਨ
  • young man murdered then deadbody dumped on roadside
    ਪੰਜਾਬ: ਨੌਜਵਾਨ ਦਾ ਕਤਲ ਕਰ ਲਾਸ਼ ਸੜਕ ਕਿਨਾਰੇ ਸੁੱਟੀ! ਮੁਲਜ਼ਮ ਉੱਤਰਾਖੰਡ ਦੇ ਚਮੌਲੀ ਤੋਂ ਗ੍ਰਿਫ਼ਤਾਰ
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
  • train delays become a problem in the middle of summer
    ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
  • doni ball gang member arrested with weapons in jalandhar
    ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • fire broke out in a moving vehicle on the highway in jalandhar
    ਜਲੰਧਰ 'ਚ ਹਾਈਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰਾਂ ਨੇ ਭੱਜ ਕੇ ਬਚਾਈ...
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
Trending
Ek Nazar
gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big weather warning for these districts of punjab
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
    • suspense continues over the new leadership of punjab congress
      ਪੰਜਾਬ ਕਾਂਗਰਸ ਦੀ ਨਵੀਂ ਲੀਡਰਸ਼ਿਪ ’ਤੇ ਸਸਪੈਂਸ ਜਾਰੀ, ਕੀ ਰਾਹੁਲ ਗਾਂਧੀ ਦੀ...
    • big trouble for thousands of punjab board students
      ਪੰਜਾਬ ਬੋਰਡ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਵੱਡੀ ਮੁਸੀਬਤ, ਲਾਜ਼ਮੀ ਹੋਏ ਇਸ ਕੰਮ ਨੇ...
    • deep gorge fallen military vehicle punjab son martyr
      ਉੱਤਰਾਖੰਡ: ਡੂੰਘੀ ਖੱਡ ’ਚ ਡਿੱਗਿਆ ਫੌਜੀ ਵਾਹਨ, ਪੰਜਾਬ ਦਾ ਪੁੱਤ ਸ਼ਹੀਦ, ਕਈ ਹੋਰ...
    • hooliganism in phagwara
      ਫਗਵਾੜਾ 'ਚ ਗੁੰਡਾਗਰਦੀ: ਮਾਮੂਲੀ ਝਗੜੇ ਮਗਰੋਂ ਦਫ਼ਤਰ ਤੇ ਸੈਲੂਨ ਨੂੰ ਲਾਈ ਅੱਗ,...
    • earthquake in chandigarh punjab
      ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
    • doni ball gang member arrested with weapons in jalandhar
      ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
    • using png will also be able to get their lpg gas connection back
      ਹੁਣ PNG ਦੀ ਵਰਤੋਂ ਕਰਨ ਵਾਲਿਆਂ ਨੂੰ ਵੀ ਵਾਪਸ ਮਿਲ ਸਕੇਗਾ LPG ਗੈਸ ਕਨੈਕਸ਼ਨ,...
    • electricity consumers electricity department
      ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
    • viral video social media
      ਟੂਣੇ ਕਰਨ ਵਾਲੇ ਬੰਦੇ ਦੀ ਹੋਈ ਛਿੱਤਰ-ਪਰੇਡ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +